ਹੋ ਗਿਆ ਇਹ ਐਲਾਨ
ਬਹੁਤ ਸਾਰੀਆਂ ਸੰਸਥਾਵਾਂ ਵੱਲੋਂ ਲੋੜਵੰਦ ਲੋਕਾਂ ਦੀ ਮਦਦ ਕੀਤੀ ਜਾਂਦੀ ਹੈ। ਅੱਜ ਕੱਲ ਦੇਸ਼ ਅੰਦਰ ਵੀ ਬਹੁਤ ਸਾਰੇ ਐਨ. ਜੀ.ਓ. ਸਾਹਮਣੇ ਆ ਰਹੇ ਹਨ। ਅਜਿਹੀਆਂ ਸੰਸਥਾਵਾਂ ਦੇ ਸੰਸਥਾਪਕਾਂ ਵੱਲੋਂ ਕਿਸਾਨੀ ਸੰਘਰਸ਼ ਨੂੰ ਵੀ ਭਰਪੂਰ ਹਮਾਇਤ ਦਿੱਤੀ ਜਾ ਰਹੀ ਹੈ। ਜਿਨ੍ਹਾਂ ਵੱਲੋਂ ਇਸ ਕਿਸਾਨੀ ਸੰਘਰਸ਼ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਦੀ ਪੂਰੀ ਮਦਦ ਕੀਤੀ ਜਾ ਰਹੀ ਹੈ। ਦਿੱਲੀ ਦੀਆਂ ਸਰਹੱਦਾਂ ਤੇ ਪਿਛਲੇ 26 ਨਵੰਬਰ ਤੋਂ ਕਿਸਾਨ ਜਥੇ-ਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਆਰੰਭ ਕੀਤਾ ਗਿਆ ਸੀ,
ਜੋ ਅਜੇ ਤੱਕ ਚੱਲ ਰਿਹਾ ਹੈ। ਇਸ ਸੰਘਰਸ਼ ਦੇ ਵਿਰੁੱਧ ਖਾਲਸਾ ਏਡ ਸੰਸਥਾ ਵੱਲੋਂ ਵੀ ਵੱਧ ਚੜ੍ਹ ਕੇ ਕਿਸਾਨਾਂ ਦਾ ਸਾਥ ਦਿੱਤਾ ਜਾ ਰਿਹਾ ਹੈ। ਹੁਣ ਖਾਲਸਾ ਏਡ ਬਾਰੇ ਵੀ ਇੱਕ ਅਜਿਹੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਖੁਸ਼ੀ ਦੀ ਲਹਿਰ ਫੈਲ ਗਈ ਹੈ। ਦੁਨੀਆਂ ਦੇ ਵਿੱਚ ਹਰ ਜਗ੍ਹਾ ਤੇ ਮੁਸੀਬਤ ਵਿੱਚ ਸਭ ਤੋਂ ਪਹਿਲਾਂ ਮਦਦ ਲਈ ਪਹੁੰਚਣ ਵਾਲੀ ਸੰਸਥਾ ਖਾਲਸਾ ਏਡ ਦੀ ਹਰ ਪਾਸੇ ਚਰਚਾ ਰਹਿੰਦੀ ਹੈ। ਹੁਣ ਕੌਮਾਂਤਰੀ ਪੱਧਰ ਤੇ ਇਨਸਾਨੀਅਤ ਦੇ ਅਧਾਰ ਉੱਤੇ ਸਮਾਜ ਭਲਾਈ ਅਤੇ ਰਾਹਤ ਕਾਰਜਾਂ ਵਿੱਚ ਲੱਗੀ ਹੋਈ
ਇੰਗਲੈਂਡ ਦੀ ਗੈਰ ਮੁਨਾਫਾਕਾਰੀ ਜਥੇਬੰਦੀ ਖਾਲਸਾ ਐਡ ਨੂੰ ਨੋਬਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ। ਜਿਸ ਸਮੇਂ ਤੋਂ ਕਿਸਾਨੀ ਅੰਦੋਲਨ ਦਿੱਲੀ ਦੀਆਂ ਸਰਹੱਦਾਂ ਤੇ ਸ਼ੁਰੂ ਹੋਇਆ ਹੈ। ਉਸ ਸਮੇਂ ਤੋਂ ਹੀ ਖਾਲਸਾ ਏਡ ਵੱਲੋਂ ਦਿੱਲੀ ਦੇ ਟਿਕਰੀ ਬਾਰਡਰ ਤੇ ਕਿਸਾਨਾਂ ਦੀ ਮਦਦ ਲਈ ਇਕ ਕਿਸਾਨ ਮਾਲ ਦੀ ਸਥਾਪਨਾ ਕੀਤੀ ਗਈ ਹੈ। ਇਸ ਮਾਲ ਵਿੱਚ ਕਿਸਾਨਾਂ ਦੀ ਰੋਜ਼ ਮਰਾ ਦੀ ਜ਼ਰੂਰਤ ਦੀ ਹਰ ਚੀਜ਼ ਉਨ੍ਹਾਂ ਲਈ ਮੁਹਈਆ ਕਰਵਾਈ ਜਾ ਰਹੀ ਹੈ। ਇਹ ਜਥੇਬੰਦੀ ਇੱਕ ਅਜਿਹੀ ਸੰਸਥਾ ਹੈ,
ਜਿਸ ਵੱਲੋਂ ਦੁਨੀਆ ਦੇ ਕਿਸੇ ਵੀ ਦੇਸ਼ ਵਿੱਚ ਲੋੜ ਪੈਣ ਤੇ ਸੱਭ ਤੋਂ ਪਹਿਲਾਂ ਰਾਹਤ ਪਹੁੰਚਾਈ ਜਾਂਦੀ ਹੈ। ਇਸ ਸੰਸਥਾ ਦੇ ਸੰਸਥਾਪਕ ਰਵਿੰਦਰ ਸਿੰਘ ਵੱਲੋਂ 1999 ਵਿੱਚ ਇਸ ਸੰਸਥਾ ਦੀ ਨੀਂਹ ਰੱਖੀ ਗਈ ਸੀ। ਉਸ ਸਮੇਂ ਕੋਸੋਵੋ ਵਿਚ ਸ਼ਰਨਾਰਥੀਆਂ ਦੇ ਦੁੱਖੜੇ ਵੇਖ ਕੇ ਇਸ ਦਾ ਆਰੰਭ ਕੀਤਾ ਗਿਆ ਸੀ। ਇਹ ਸੰਸਥਾ ਪਿਛਲੇ 20 ਸਾਲਾਂ ਤੋਂ ਹੜ੍ਹ, ਭੁਚਾਲ, ਅਤੇ ਅਕਾਲ ਅਜਿਹੀਆਂ ਕੁਦਰਤੀ ਤੇ ਜੰਗੀ ਆਫ਼ਤਾਂ ਦੇ ਪੀੜਤਾਂ ਨੂੰ ਰਾਹਤ ਪਹੁੰਚਾਉਣ ਦਾ ਕਾਰਜ ਕਰਦੀ ਆ ਰਹੀ ਹੈ। ਇਸ ਸੰਸਥਾ ਦੇ ਵਲੰਟੀਅਰਾਂ ਵੱਲੋਂ ਦੁਨੀਆਂ ਵਿੱਚ ਕਰੋੜਾਂ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਇਸ ਸੰਸਥਾ ਨੂੰ ਦਿੱਤੇ ਜਾਣ ਵਾਲੇ ਸ਼ਾਂਤੀ ਐਵਾਰਡ ਲਈ ਸੰਸਥਾਪਕ ਰਵਿੰਦਰ ਰਵੀ ਵੱਲੋਂ ਆਪਣੀ ਟੀਮ ਦਾ ਤਹਿ ਦਿਲੋਂ ਸ਼ੁਕਰੀਆ ਕੀਤਾ ਗਿਆ ਹੈ।
Previous Postਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਬਾਰੇ ਆਈ ਹੁਣੇ ਹੁਣੇ ਇਹ ਵੱਡੀ ਖਬਰ
Next Postਹੁਣੇ ਹੁਣੇ ਧਰਮਿੰਦਰ ਪ੍ਰੀਵਾਰ ਨੇ ਕਰਤਾ ਅਜਿਹਾ ਕੰਮ ਸਾਰੇ ਪਾਸਿਓਂ ਪੈ ਰਹੀਆਂ ਲਾਹਨਤ-ਇਸ ਵੇਲੇ ਦੀ ਵੱਡੀ ਖਬਰ