ਖਿੱਚੋ ਤਿਆਰੀਆਂ ਪੰਜਾਬ ਚ ਮਾਨਸੂਨ ਦੇ ਆਉਣ ਬਾਰੇ ਮੌਸਮ ਵਿਭਾਗ ਵਲੋਂ ਆਈ ਇਹ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪਿਛਲੇ ਕੁੱਝ ਦਿਨਾਂ ਤੋਂ ਪਹਿਲਾਂ ਮੋਸਮ ਖ਼ਰਾਬ ਕਰ ਰਿਹਾ ਸੀ ਪਰ ਉਸ ਤੋਂ ਬਾਅਦ ਇਕ ਦਮ ਦੇ ਵਿਚ ਤਬਦੀਲੀ ਆ ਗਈ ਅਤੇ ਅਚਾਨਕ ਤਾਪਮਾਨ ਵਧਣ ਦੇ ਕਾਰਣ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਵੇਂ ਮੌਸਮ ਵਿਭਾਗ ਦੇ ਵੱਲੋਂ ਮੌਸਮ ਦੀਆਂ ਤਬਦੀਲੀਆਂ ਸਬੰਧੀ ਪਹਿਲਾਂ ਹੀ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ ਪਰ ਕੁਦਰਤ ਦੇ ਵਿੱਚ ਆਈ ਅਚਾਨਕ ਤਬਦੀਲੀ ਦੇ ਕਾਰਨ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸੇ ਤਰ੍ਹਾਂ ਮੌਸਮ ਦੇ ਸੰਬੰਧੀ ਹੁਣ ਇਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।

ਦਰਅਸਲ ਪੰਜਾਬ ਵਿੱਚ ਮੌਸਮ ਸਬੰਧੀ ਆ ਰਹੀਆਂ ਤਬਦੀਲੀਆਂ ਦਾ ਕਾਰਨ ਪੱਛਮੀ ਪੌਣਾਂ ਹਨ। ਜਿਸ ਦੇ ਚਲਦਿਆਂ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਸਵੇਰੇ ਤੇਜ਼ ਹਵਾਵਾਂ ਅਤੇ ਦਰਮਿਆਨੀ ਮੀਂਹ ਪਿਆ। ਦਰਅਸਲ ਪਿਛਲੇ ਕੁਝ ਦਿਨਾਂ ਦੇ ਵਿੱਚ ਤਾਪਮਾਨ ਵਧਣ ਦੇ ਕਾਰਣ ਗਰਮੀ ਬਹੁਤ ਵੱਧ ਰਹੀ ਸੀ ਪਰ ਅਚਾਨਕ ਇਸ ਮੀਂਹ ਦੇ ਕਾਰਨ ਲੋਕਾਂ ਨੂੰ ਕਾਫ਼ੀ ਰਾਹਤ ਮਿਲੀ ਹੈ ਅਤੇ ਇਸ ਕਾਰਨ ਕਿਸਾਨ ਕਾਫ਼ੀ ਖੁਸ਼ ਨਜ਼ਰ ਆ ਰਹੇ ਹਨ ਕਿਉਂਕਿ ਫਸਲਾਂ ਨੂੰ ਕੁਦਰਤੀ ਪਾਣੀ ਮਿਲਿਆ ਹੈ ਜੋ ਕਿ ਚੰਗੀ ਫ਼ਸਲ ਲਈ ਬਹੁਤ ਲਾਭਦਾਇਕ ਹੁੰਦਾ ਹੈ।

ਇਸੇ ਦੌਰਾਨ ਮੀਂਹ ਜਾਂ ਤੇਜ਼ ਹਵਾਵਾਂ ਦੇ ਕਾਰਣ ਤਾਪਮਾਨ ਦੇ ਵਿਚ ਵੀ ਕਮੀ ਦਰਜ ਕੀਤੀ ਗਈ ਹੈ ਜੋ ਕਿ ਰੋਜ਼ਾਨਾ ਦੇ ਤਾਪਮਾਨ ਨਾਲੋਂ 8 ਤੋਂ 10 ਡਿਗਰੀ ਸੈਲਸੀਅਸ ਘੱਟਿਆ ਹੈ। ਦੂਜੇ ਪਾਸੇ ਪੀ ਏ ਯੂ ਦੇ ਮੌਸਮ ਵਿਭਾਗ ਦੇ ਮੁਖੀ ਡਾ. ਪ੍ਰਭਜੋਤ ਕੌਰ ਸਿੱਧੂ ਦੇ ਵੱਲੋਂ ਵੀ ਜਾਣਕਾਰੀ ਦਿੱਤੀ ਗਈ ਹੈ ਕਿ ਆਉਣ ਵਾਲੇ ਦਿਨ ਯਾਨੀ ਕਿ ਬੁਧਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ ਵਿਚ ਬੱਦਲਵਾਈ ਰਹਿਣ ਦੀ ਅਤੇ ਹਲਕੇ ਮੀਂਹ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਸੰਭਾਵਨਾ ਜਤਾਈ ਹੈ ਕਿ ਇਸ ਦੌਰਾਨ ਤੇਜ਼ ਹਵਾਵਾਂ ਚੱਲਣਗੀਆਂ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਵੀਰਵਾਰ ਨੂੰ ਮੌਸਮ ਪੂਰੀ ਤਰ੍ਹਾਂ ਸਾਫ਼ ਹੋ ਸਕਦਾ ਹੈ। ਉਨ੍ਹਾਂ ਜਾਣਕਾਰੀ ਸਾਂਝੀ ਕੀਤੀ ਹੈ ਕਿ ਮੌਨਸੂਨ 3 ਜੂਨ ਨੂੰ ਕੇਰਲ ਪਹੁੰਚ ਜਾਵੇਗਾ ਅਤੇ ਜੂਨ ਦੇ ਆਖ਼ਰੀ ਹਫ਼ਤੇ ਵਿਚ ਪੰਜਾਬ ਅਤੇ ਹਰਿਆਣਾ ਪਹੁੰਚਣ ਦੀ ਪੂਰੀ ਸੰਭਾਵਨਾ ਹੈ।