ਆਈ ਤਾਜਾ ਵੱਡੀ ਖਬਰ
ਕਰੋਨਾ ਦੇ ਕਾਰਣ ਹਵਾਈ ਆਵਾਜਾਈ ਬਹੁਤ ਜ਼ਿਆਦਾ ਪ੍ਰ-ਭਾ-ਵਿ-ਤ ਹੋਈ ਹੈ। ਕਰੋਨਾ ਦੇ ਕਾਰਣ ਹਵਾਈ ਆਵਾਜਾਈ ਨੂੰ ਪੂਰਨ ਤੌਰ ਤੇ ਬੰਦ ਕਰ ਦਿੱਤਾ ਗਿਆ ਸੀ। ਜਿਸ ਕਾਰਨ ਬਹੁਤ ਸਾਰੇ ਯਾਤਰੀਆਂ ਨੂੰ ਪ੍ਰੇ-ਸ਼ਾ-ਨੀ-ਆਂ ਦਾ ਸਾਹਮਣਾ ਵੀ ਕਰਨਾ ਪਿਆ। ਉੱਥੇ ਹੀ ਵਿਦੇਸ਼ਾਂ ਵਿੱਚ ਫਸੇ ਹੋਏ ਕੁਝ ਯਾਤਰੀਆਂ ਨੂੰ ਲਿਆਉਣ ਲਈ ਕੁਝ ਖਾਸ ਉਡਾਨਾਂ ਦੀ ਸ਼ੁਰੂਆਤ ਕੀਤੀ ਗਈ ਸੀ। ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਮੁੜ ਤੋਂ ਹਵਾਈ ਆਵਾਜਾਈ ਨੂੰ ਸ਼ੁਰੂ ਕੀਤਾ ਗਿਆ ਸੀ। ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਫਿਰ ਤੋਂ ਬਹੁਤ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਤੇ ਸੁਰੱਖਿਆ ਨੂੰ ਵਧਾਉਂਦੇ ਹੋਏ ਹਵਾਈ ਆਵਾਜਾਈ ਨੂੰ ਸੀਮਤ ਰੱਖਿਆ ਗਿਆ।
ਉੱਥੇ ਹੀ ਗੱਲ ਕੀਤੀ ਜਾਵੇ ਅੰਮ੍ਰਿਤਸਰ ਦੇ ਰਾਜਾਸਾਂਸੀ ਹਵਾਈ ਅੱਡੇ ਦੀ , ਜਿੱਥੋਂ ਕੁਝ ਉਡਾਨਾਂ ਲਗਾਤਾਰ ਜਾਰੀ ਹਨ। ਤੇ ਬਹੁਤ ਸਾਰੀਆਂ ਘਟਨਾਵਾਂ ਦੇ ਕਾਰਨ ਅਕਸਰ ਇਹ ਹਵਾਈ ਅੱਡਾ ਚਰਚਾ ਦੇ ਵਿੱਚ ਰਹਿੰਦਾ ਹੈ। ਹੁਣ ਅੰਮ੍ਰਿਤਸਰ ਏਅਰਪੋਰਟ ਤੋਂ ਇੱਕ ਵੱਡੀ ਖਬਰ ਦਾ ਐਲਾਨ ਹੋਇਆ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਤਾਲਾਬੰਦੀ ਤੋਂ ਬਾਅਦ ਮੁੜ ਸਾਰੀ ਦੁਨੀਆਂ ਵੱਲੋਂ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹੈ। ਉੱਥੇ ਹੀ ਹੌਲੀ ਹੌਲੀ ਹਵਾਈ ਆਵਾਜਾਈ ਦੀ ਰਫ਼ਤਾਰ ਨੂੰ ਤੇਜ਼ ਕੀਤਾ ਜਾ ਰਿਹਾ ਹੈ।
ਸਾਰੇ ਹਵਾਈ ਅੱਡਿਆਂ ਉਪਰ ਯਾਤਰੀਆਂ ਦੀ ਗਿਣਤੀ ਦਿਨ ਬ ਦਿਨ ਵਧ ਰਹੀ ਹੈ। ਆਉਣ ਵਾਲੇ ਗਰਮੀ ਦੇ ਦਿਨਾਂ ਨੂੰ ਦੇਖਦੇ ਹੋਏ ਅੰਮ੍ਰਿਤਸਰ ਦੇ ਹਵਾਈ ਅੱਡੇ ਨੂੰ 29 ਮਾਰਚ ਤੋਂ 8 ਅੰਤਰਰਾਸ਼ਟਰੀ ਅਤੇ 13 ਘਰੇਲੂ ਹਵਾਈ ਅੱਡਿਆ ਨਾਲ ਮੁੜ ਤੋਂ ਜੋੜਿਆ ਜਾਵੇਗਾ। ਏਅਰ ਲਾਈਨ ਦੇ ਖੇਤਰ ਅਨੁਸਾਰ ਗਰਮੀਆਂ ਦਾ ਮੌਸਮ 29 ਮਾਰਚ ਤੋਂ ਆਰੰਭ ਹੁੰਦਾ ਹੈ। ਇਸ ਸਭ ਦੀ ਜਾਣਕਾਰੀ ਵੈੱਬਸਾਈਟ ਉਪਰ ਜਾਰੀ ਕੀਤੀ ਜਾ ਰਹੀ ਹੈ ਇਸ ਸਬੰਧੀ ਗੱਲ ਕਰਦੇ ਹੋਏ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ
ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਹੈ ਕਿ ਇਸ ਸੁਵਿਧਾ ਨਾਲ ਉਸ ਸੰਗਤ ਨੂੰ ਅੰਮ੍ਰਿਤਸਰ ਪਹੁੰਚਣ ਵਿੱਚ ਸਹੂਲਤ ਹੋਵੇਗੀ , ਜੋ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਵਿੱਚ ਹਾਜ਼ਰ ਹੋਣ ਲਈ ਆਉਣਗੀਆਂ। ਜਾਰੀ ਕੀਤੀ ਗਈ ਸੂਚੀ ਅਨੁਸਾਰ ਅੰਮ੍ਰਿਤਸਰ ਵਿੱਚ ਘਰੇਲੂ ਉਡਾਨਾਂ 13 ਅੱਡਿਆਂ ਲਈ ਸ਼ੁਰੂ ਕੀਤੀਆਂ ਜਾ ਰਹੀਆਂ ਹਨ ਜਿਸ ਵਿੱਚ, ਅੰਮ੍ਰਿਤਸਰ ਤੋਂ ਗੋਆ, ਦਿੱਲੀ ,ਮੁੰਬਈ, ਸ੍ਰੀਨਗਰ, ਨੰਦੇੜ ,ਪਟਨਾ, ਜੈਪੁਰ, ਅਹਿਮਦਾਬਾਦ, ਕਲਕੱਤਾ,ਬੰਗਲੌਰ, ਹੈਦਰਾਬਾਦ, ਗੁਹਾਟੀ , ਚੇਨਈ,ਸ਼ਾਮਲ ਹਨ। ਇਸ ਤੋਂ ਇਲਾਵਾ ਅੰਤਰਰਾਸ਼ਟਰੀ ਉਡਾਨਾਂ ਵਿਚ ਕਤਰ, ਰਸ- ਅਲ- ਖੇਮਾਹ,ਦੁਬਈ ,ਆਬੂ- ਧਾਬੀ, ਰੋਮ, ਲੰਡਨ ਬਰਮਿੰਘਮ ਆਦਿ ਲਈ ਉਡਾਣਾਂ ਨੂੰ ਸ਼ੁਰੂ ਕੀਤਾ ਜਾਵੇਗਾ। ਇਨ੍ਹਾਂ ਦੇਸ਼ਾਂ ਦੇ ਵਿਚ ਆਉਣ ਜਾਣ ਵਾਲੇ ਯਾਤਰੀਆਂ ਨੂੰ ਅਸਾਨੀ ਹੋ ਗਈ ਹੈ।
Previous Postਅਮਰੀਕਾ ਤੋਂ ਆਈ ਵੱਡੀ ਖਬਰ ਪੰਜਾਬੀਆਂ ਨੂੰ ਲੱਗ ਗਈਆਂ ਮੌਜਾਂ – ਧੜਾ ਧੜ ਹੋਣਗੇ ਪੱਕੇ
Next Postਮਸ਼ਹੂਰ ਪੰਜਾਬੀ ਗਾਇਕ ਮਾਸਟਰ ਸਲੀਮ ਬਾਰੇ ਹੁਣੇ ਹੁਣੇ ਆਈ ਇਹ ਵੱਡੀ ਖਬਰ- ਸਾਰੇ ਹੈਰਾਨ ਹੋ ਗਈ ਚਰਚਾ