ਆਈ ਤਾਜਾ ਵੱਡੀ ਖਬਰ
ਭਾਰਤ ਤੋਂ ਬਹੁਤ ਸਾਰੇ ਲੋਕ ਵਿਦੇਸ਼ਾਂ ਵਿਚ ਪੜ੍ਹਾਈ ਕਰਨ ਜਾਂ ਫਿਰ ਵਧੀਆਂ ਨੌਕਰੀਆਂ ਕਰਕੇ ਆਪਣਾ ਭਵਿੱਖ ਉਜਵਲ ਬਣਾਉਣ ਲਈ ਜਾਂਦੇ ਹਨ। ਭਾਰਤ ਦੇ ਜ਼ਿਆਦਾਤਰ ਲੋਕ ਅਮਰੀਕਾ ਵਰਗੇ ਵੱਡੇ ਦੇਸ਼ ਨੂੰ ਪਹਿਲ ਦਿੰਦੇ ਹਨ ਪਰ ਅਮਰੀਕਾ ਦੇ ਨਿਯਮ ਕਾਫੀ ਸ-ਖ-ਤ ਹਨ। ਅਮਰੀਕਾ ਦੀ ਸਰਕਾਰ ਵੱਲੋਂ ਕਿਸੇ ਵੀ ਗੈਰ ਅਮਰੀਕੀ ਨੂੰ ਪੀ ਆਰ ਜਲਦੀ ਨਹੀਂ ਦਿੱਤੀ ਜਾਂਦੀ ਜਿਸ ਕਾਰਨ ਬਹੁਤ ਸਾਰੇ ਵਿਦੇਸ਼ੀ ਲੋਕ ਸ਼ਰਨਾਰਥੀ ਬਣ ਕੇ ਮੈਕਸੀਕੋ ਦੀਆਂ ਸਰਹੱਦਾਂ ਤੋਂ ਗੈਰ ਕਾਨੂੰਨੀ ਢੰਗ ਨਾਲ ਅਮਰੀਕਾ ਵਿਚ ਪ੍ਰਵੇਸ਼ ਕਰਦੇ ਹਨ।
ਅਮਰੀਕਾ ਵਰਗੇ ਵੱਡੇ ਦੇਸ਼ ਦੇ ਨਿਯਮ ਸਖ਼ਤ ਹੋਣ ਕਾਰਨ ਹੀ ਬਹੁਤ ਸਾਰੇ ਲੋਕਾਂ ਨੂੰ ਅਮਰੀਕਾ ਦੀ ਪੀ ਆਰ ਪ੍ਰਾਪਤ ਕਰਨ ਲਈ ਕਾਫੀ ਸਾਲ ਲੱਗ ਜਾਂਦੇ ਹਨ। ਅਮਰੀਕੀ ਸਰਕਾਰ ਵੱਲੋਂ ਇਸ ਪੀ ਆਰ ਦੇ ਮਾਮਲੇ ਨਾਲ ਜੁੜੀ ਇਕ ਵੱਡੀ ਤਾਜਾ ਜਾਣਕਾਰੀ ਦਿੱਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਵਿਚ ਦੋ ਲੱਖ ਤੋਂ ਜ਼ਿਆਦਾ ਗਿਣਤੀ ਦੇ 21 ਵਰ੍ਹਿਆਂ ਤੋਂ ਜ਼ਿਆਦਾ ਦੇ ਲੋਕ ਕਾਫੀ ਲੰਮੇ ਸਮੇਂ ਤੋਂ ਐਚ-1 ਬੀ, ਐਲ-1, ਈ-1 ਕਰਮਚਾਰੀ ਵੀਜ਼ੇ ਦੇ ਤਹਿਤ ਰਹਿ ਰਹੇ ਹਨ ਜਿਨ੍ਹਾਂ ਵਿਚ ਭਾਰਤੀ ਮੂਲ ਦੇ ਲੋਕਾਂ ਦੀ ਗਿਣਤੀ ਵੀ ਕਾਫੀ ਵੱਧ ਹੈ।
ਇਹ ਬੱਚੇ ਅਮਰੀਕਾ ਦੇ ਜੰਮਪਲ ਹਨ ਅਤੇ ਇਹਨਾਂ ਨੇ ਅਮਰੀਕਾ ਦੇ ਸਕੂਲਾਂ ਅਤੇ ਯੂਨੀਵਰਸਿਟੀਆਂ ਤੋਂ ਹੀ ਤਾਲੀਮ ਹਾਸਿਲ ਕੀਤੀ ਹੈ। ਅਮਰੀਕਾ ਵੱਲੋਂ 21 ਸਾਲ ਦੇ ਬੱਚਿਆਂ ਨੂੰ ਸਵੈ ਦੇਸ਼ ਨਿਕਾਲੇ ਐਕਟ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਦੇ ਤਹਿਤ ਇਨ੍ਹਾਂ ਗ਼ੈਰ ਪਰਵਾਸੀ ਵੀਜ਼ਾ ਧਾਰਕਾਂ ਨੂੰ ਮਜਬੂਰਨ ਅਮਰੀਕਾ ਛੱਡ ਕੇ ਜਾਣਾ ਪੈਂਦਾ ਹੈ। ਜਿਸ ਦੇ ਚਲਦਿਆਂ ਉਹਨਾਂ ਦਾ ਕੈਰੀਅਰ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਮਾਪਤ ਹੋ ਜਾਂਦਾ ਹੈ।
ਇਸ ਇਮੀਗ੍ਰੇਸ਼ਨ ਪ੍ਰਣਾਲੀ ਦੀ ਨਾਕਾਮੀ ਨੂੰ ਧਿਆਨ ਵਿੱਚ ਰੱਖ ਕੇ ਅਮਰੀਕਾ ਦੇ ਇਸ ਚਿਲਡਰਨ ਐਕਟ ਨੂੰ ਸੰਸਦ ਮੈਂਬਰ ਰਾਜਾ ਕ੍ਰਿਸ਼ਨਾ ਮੂਰਤੀ, ਦੇਬਰਾ ਰੋਸ, ਯੰਗ ਕਿਮ ਅਤੇ ਮਿਲਰ ਮੀਕਸ ਦੁਆਰਾ ਪ੍ਰਤੀਨਿਧੀ ਸਭਾ ਵਿਚ ਵੀਰਵਾਰ ਨੂੰ ਪੇਸ਼ ਕੀਤਾ ਗਿਆ, ਇਸ ਬਿਲ ਦੇ ਤਹਿਤ ਗ਼ੈਰ ਪਰਵਾਸੀ ਵੀਜ਼ਾ ਧਾਰਕਾਂ ਨੂੰ ਪੀ ਆਰ ਪ੍ਰਦਾਨ ਕੀਤੀ ਜਾਵੇਗੀ। ਅਮਰੀਕਾ ਦੇ ਸੰਸਦ ਮੈਂਬਰਾਂ ਵੱਲੋਂ ਪੇਸ਼ ਕੀਤੇ ਗਏ ਇਸ ਬਿਲ ਦਾ ਉਦੇਸ਼ ਡਾਕੂਮੈਂਨਟਿਡਦੀ ਡ੍ਰੀਮਜ਼ ਦੀ ਸੁਰੱਖਿਆ ਨੂੰ ਲਾਜ਼ਮੀ ਕਰਨਾ ਹੈ।
Previous Postਕਨੇਡਾ ਤੋਂ ਆਈ ਇਹ ਵੱਡੀ ਖਬਰ ਸੁਣ ਹਰ ਕੋਈ ਰਹਿ ਗਿਆ ਹੈਰਾਨ – ਮਚੀ ਹਾਹਾਕਾਰ
Next Postਹੁਣੇ ਹੁਣੇ ਫ਼ਿਲਮੀ ਜਗਤ ਚ ਛਾਇਆ ਸੋਗ ਲਗਾ ਵੱਡਾ ਝਟੱਕਾ ਹੋਈ ਇਸ ਮਸ਼ਹੂਰ ਅਦਾਕਾਰ ਦੀ ਅਚਾਨਕ ਮੌਤ