ਖੁਸ਼ਖਬਰੀ : ਪੰਜਾਬ ਚ ਇਹਨਾਂ ਕਲਾਸਾਂ ਦੇ ਵਿਦਿਆਰਥੀਆਂ ਦੀ ਅੱਧੀ ਫੀਸ ਮਾਫ਼ ਕਰਨ ਬਾਰੇ ਹੋ ਗਿਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਕਰੋਨਾ ਦੇ ਕਾਰਨ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਜਿੱਥੇ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਪਿਛਲੇ ਸਾਲ ਮਾਰਚ ਤੋਂ ਬੰਦ ਕਰ ਦਿੱਤਾ ਗਿਆ ਸੀ। ਉੱਥੇ ਹੀ ਸਕੂਲਾਂ ਵੱਲੋਂ ਬੱਚਿਆਂ ਤੋਂ ਵਸੂਲੀਆ ਜਾਣ ਵਾਲੀਆਂ ਭਾਰੀ ਫੀਸਾਂ ਨੂੰ ਲੈ ਕੇ ਵੀ ਮਾਪਿਆਂ ਅਤੇ ਸਕੂਲਾਂ ਦੇ ਵਿਚਕਾਰ ਤਕਰਾਰ ਕਾਫੀ ਸਮਾਂ ਜਾਰੀ ਰਹੀ ਸੀ। ਉੱਥੇ ਹੀ ਬਹੁਤ ਸਾਰੇ ਮਾਪਿਆਂ ਦੇ ਰੋਜ਼ਗਾਰ ਠੱਪ ਹੋਣ ਕਾਰਨ ਫੀਸਾਂ ਦੇਣ ਲਈ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਲਈ ਬਹੁਤ ਸਾਰੇ ਮਾਪਿਆਂ ਵੱਲੋਂ ਅਦਾਲਤ ਦਾ ਦਰਵਾਜ਼ਾ ਵੀ ਖੜਕਾਇਆ ਗਿਆ ਸੀ। ਇਸ ਤੋਂ ਬਾਅਦ ਸਰਕਾਰ ਵੱਲੋਂ ਸਿਰਫ਼ ਸਕੂਲ ਫੀਸ ਲੈਣ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਜਿਸ ਨਾਲ ਬਹੁਤ ਸਾਰੇ ਬੱਚਿਆਂ ਅਤੇ ਮਾਪਿਆਂ ਨੂੰ ਰਾਹਤ ਮਿਲੀ ਸੀ।

ਹੁਣ ਪੰਜਾਬ ਵਿੱਚ ਇਨ੍ਹਾਂ ਕਲਾਸਾਂ ਤੇ ਵਿਦਿਆਰਥੀਆਂ ਦੀ ਅੱਧੀ ਫੀਸ ਮਾਫ ਕਰਨ ਬਾਰੇ ਐਲਾਨ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਇੱਕ ਨਵਾਂ ਐਲਾਨ ਕੀਤਾ ਗਿਆ ਹੈ। ਜਿਸ ਨੂੰ ਸੁਣਦੇ ਹੀ ਮਾਪਿਆਂ ਅਤੇ ਬਚਿਆਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਇਹ ਰਾਹਤ ਭਰੀ ਖਬਰ ਨੌਵੀਂ ਅਤੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਲਈ ਦਿੱਤੀ ਗਈ ਹੈ। ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਇਨ੍ਹਾਂ ਦੋਹਾਂ ਕਲਾਸਾਂ ਦੇ ਬੱਚਿਆਂ ਦੀ ਮਾਸਿਕ ਅਤੇ ਸਲਾਨਾ ਫੀਸ ਅੱਧੀ ਮਾਫ਼ ਕਰ ਦਿੱਤੀ ਗਈ ਹੈ।

ਇਸ ਸਬੰਧੀ ਸਿੱਖਿਆ ਸਕੱਤਰ ਸਰਪ੍ਰੀਤ ਸਿੰਘ ਗਿੱਲ ਵੱਲੋਂ ਸੋਮਵਾਰ ਨੂੰ ਸਾਰੇ ਸਰਕਾਰੀ ਸਕੂਲਾਂ ਨੂੰ ਇਸ ਬਾਰੇ ਆਦੇਸ਼ ਦੇ ਦਿੱਤੇ ਗਏ ਹਨ। ਸਾਲ 2020 ਵਿਚ ਵੀ ਕਰੋਨਾ ਦੇ ਚਲਦੇ ਹੋਏ ਨੌਵੀਂ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਦੀ ਫੀਸ ਸਰਕਾਰੀ ਸਕੂਲਾਂ ਵਿੱਚ ਸਰਕਾਰ ਵੱਲੋਂ ਮੁਆਫ ਕਰ ਦਿੱਤੀ ਗਈ ਸੀ। ਜਿਸ ਕਾਰਨ ਸਰਕਾਰ ਨੂੰ 9 ਕਰੋੜ ਰੁਪਏ ਦਾ ਨੁਕਸਾਨ ਉਠਾਉਣਾ ਪਿਆ ਸੀ। ਇਸ ਤੋਂ ਇਲਾਵਾ ਉਸ ਸਮੇਂ ਵਿਭਾਗ ਵੱਲੋ ਸਾਲਾਨਾ ਅਤੇ ਮਹੀਨੇ ਦੀ ਫੀਸ ਲੈਣ ਤੇ ਵੀ ਰੋਕ ਲਗਾ ਦਿਤੀ ਗਈ ਸੀ।

ਸਰਕਾਰ ਵੱਲੋਂ ਅਜਿਹੇ ਬੱਚਿਆਂ ਨੂੰ ਫੀਸ ਤੋਂ ਰਾਹਤ ਦਿੱਤੀ ਜਾਂਦੀ ਹੈ ਜਿਨ੍ਹਾਂ ਦੇ ਪਰਵਾਰ ਦੀ ਸਲਾਨਾ ਆਮਦਨ ਇਕ ਲੱਖ ਤੋਂ ਘੱਟ ਹੋਵੇ, ਵਿਧਵਾ ਦੇ ਬੱਚਿਆਂ , ਦਿਵਿਆਂਗ ਸਟੂਡੈਂਟਸ, ਓਬੀਸੀ ਲੜਕੇ ਅਤੇ ਐਕਸ ਸਰਵਿਸਮੈਨ ਦੇ ਬੱਚਿਆਂ ਆਦਿ। ਉਥੇ ਹੀ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਪ੍ਰਾਈਵੇਟ ਸਕੂਲਾਂ ਵੱਲੋਂ ਮੁੜ ਤੋਂ ਸਾਰੀਆਂ ਫੀਸਾਂ ਵਸੂਲੀਆਂ ਜਾ ਰਹੀਆਂ ਹਨ।