ਖੁਸ਼ੀਆਂ ਚ ਵਸਦੇ ਪ੍ਰੀਵਾਰ ਤੇ ਟੁਟਿਆ ਦੁਖਾਂ ਦਾ ਪਹਾੜ – ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ

ਆਈ ਤਾਜਾ ਵੱਡੀ ਖਬਰ 

ਹਰ ਪਰਵਾਰ ਦਾ ਕੋਈ ਨਾ ਕੋਈ ਮੈਂਬਰ ਕੰਮ ਦੇ ਸਿਲਸਿਲੇ ਵਿਚ ਘਰ ਤੋਂ ਬਾਹਰ ਜਾਂਦਾ ਹੈ, ਉਥੇ ਹੀ ਉਹ ਮੈਂਬਰ ਕਈ ਵਾਰ ਵਾਪਰਨ ਵਾਲੇ ਵੱਖ ਵੱਖ ਭਿਆਨਕ ਸੜਕ ਹਾਦਸਿਆਂ ਦੀ ਚਪੇਟ ਵਿਚ ਆ ਜਾਂਦੇ ਹਨ। ਕੁਝ ਵਾਹਨ ਚਾਲਕਾਂ ਦੀ ਵਰਤੀ ਜਾਂਦੀ ਅਣਗਹਿਲੀ ਦੇ ਕਾਰਨ ਅਜਿਹੇ ਭਿਆਨਕ ਸੜਕ ਹਾਦਸੇ ਕਈ ਪਰਿਵਾਰਾਂ ਦੇ ਮੈਂਬਰਾਂ ਦੀ ਜ਼ਿੰਦਗੀ ਨੂੰ ਖ਼ਤਮ ਕਰ ਦਿੰਦੇ ਹਨ। ਜਿਸ ਨਾਲ ਉਨ੍ਹਾਂ ਪਰਿਵਾਰਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਜਾਂਦਾ ਹੈ। ਅਜਿਹੇ ਪਰਵਾਰਾਂ ਤੇ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ ਜਦੋਂ ਉਸ ਘਰ ਦੀ ਰੋਜ਼ੀ-ਰੋਟੀ ਕਮਾਉਣ ਵਾਲਾ ਇਨਸਾਨ ਇਨ੍ਹਾਂ ਸੜਕ ਹਾਦਸਿਆਂ ਦਾ ਸ਼ਿਕਾਰ ਹੁੰਦਾ ਹੈ। ਇਨ੍ਹਾਂ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕੋਈ ਵੀ ਪੂਰੀ ਨਹੀਂ ਕਰ ਸਕਦਾ।

ਹੁਣ ਖੁਸ਼ ਵਸਦੇ ਪਰਵਾਰ ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਜਿੱਥੇ ਪੰਜਾਬ ਵਿੱਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸੜਕ ਹਾਦਸਾ ਅੱਜ ਨੂਰਪੁਰ ਬੇਦੀ ਤੋਂ ਗੜ੍ਹਸ਼ੰਕਰ ਰੋਡ ਤੇ ਉਸ ਸਮੇਂ ਵਾਪਰਿਆ ਜਦੋਂ ਇੱਕ ਨਕਸ਼ੇ ਬਣਾਉਣ ਵਾਲਾ ਮੋਟਰਸਾਈਕਲ ਸਵਾਰ ਇਕ ਤੇਲ ਟੈਂਕਰ ਦੀ ਲਪੇਟ ਵਿਚ ਆ ਗਿਆ। ਇਸ 35 ਸਾਲਾ ਮ੍ਰਿਤਕ ਨੌਜਵਾਨ ਦੀ ਪਹਿਚਾਣ ਹਰੀਸ਼ ਕੁਮਾਰ ਪੁੱਤਰ ਪ੍ਰਕਾਸ਼ ਚੰਦ ਵਜੋਂ ਹੋਈ ਹੈ, ਜੋ ਕਿ ਨੂਰਪੁਰਬੇਦੀ ਸਬ ਤਹਿਸੀਲ ਕੰਪਲੈਕਸ ਦੇ ਲਾਗੇ ਨਕਸ਼ੇ ਬਣਾਉਣ ਦਾ ਕੰਮ ਕਰਦਾ ਆ ਰਿਹਾ ਸੀ। ਜਿਸ ਸਮੇਂ ਇੱਕ ਤੇਲ ਨਾਲ ਭਰਿਆ ਹੋਇਆ ਟੈਂਕਰ ਊਨਾ ਤੋਂ ਅੰਬਾਲਾ ਨੂੰ ਆ ਰਿਹਾ ਸੀ।

ਉਸ ਸਮੇਂ ਹੀ ਮ੍ਰਿਤਕ ਨੌਜਵਾਨ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਆਪਣੇ ਘਰ ਤੋਂ ਨੂਰਪੁਰਬੇਦੀ ਨੂੰ ਜਾ ਰਿਹਾ ਸੀ। ਜਿਸ ਨੂੰ ਪਿੱਛੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਵੱਲੋਂ ਟੱਕਰ ਮਾਰ ਦਿੱਤੀ ਗਈ। ਇਹ ਟੱਕਰ ਇੰਨੀ ਜ਼ਿਆਦਾ ਭਿਆਨਕ ਸੀ ਕਿ ਮ੍ਰਿਤਕ ਨੌਜਵਾਨ ਇਸ ਟੈਂਕਰ ਦੇ ਟਾਇਰ ਹੇਠਾਂ ਆਉਣ ਕਾਰਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਜਿੱਥੇ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਇਸ ਨੌਜਵਾਨ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ਪਹੁੰਚਾਇਆ ਗਿਆ ਪਰ ਇਸ ਨੌਜਵਾਨ ਦੀ ਮੌਤ ਹੋ ਗਈ।

ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਦੱਸਿਆ ਗਿਆ ਹੈ ਕਿ ਮ੍ਰਿਤਕ ਨੌਜਵਾਨ ਆਪਣੇ ਪਰਿਵਾਰ ਵਿੱਚ ਪਤਨੀ ਅਤੇ ਦੋ ਮਾਸੂਮ ਬੱਚੇ ਛੱਡ ਗਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਉਥੇ ਹੀ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਆਨੰਦਪੁਰ ਸਾਹਿਬ ਤੇ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਚ ਭੇਜ ਦਿੱਤਾ ਗਿਆ ਹੈ । ਇਸ ਹਾਦਸੇ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।