ਖੇਡ ਜਗਤ ਨੂੰ ਲਗਿਆ ਵੱਡਾ ਝਟਕਾ, ਇਸ ਮਸ਼ਹੂਰ ਸਟਾਰ ਖਿਡਾਰੀ ਦੀ ਹੋਈ ਅਚਾਨਕ ਮੌਤ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੌਰ ਵਿਚ ਬਹੁਤ ਸਾਰੀਆਂ ਹਸਤੀਆਂ ਜਿੱਥੇ ਇਸ ਕਰੋਨਾ ਦੀ ਚਪੇਟ ਵਿਚ ਆ ਗਈਆਂ ਅਤੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖਦਿਆ ਹੋਇਆ ਵਾਹਿਗੁਰੂ ਦੇ ਚਰਨਾਂ ਵਿਚ ਜਾ ਬਿਰਾਜੀਆ। ਇਸ ਦੁਨੀਆਂ ਤੋਂ ਜਾਣ ਵਾਲੀਆਂ ਵੱਖ ਵੱਖ ਖੇਤਰਾਂ ਦੀਆਂ ਇਨ੍ਹਾਂ ਹਸਤੀਆਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਵਿਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਲੋਕਾਂ ਨੂੰ ਜਿਥੇ ਭਾਰੀ ਘਾਟਾ ਪੈ ਰਿਹਾ ਹੈ ਕਿਉਂਕਿ ਅਜਿਹੀਆਂ ਸਖਸੀਅਤਾਂ ਬਹੁਤ ਸਾਰੇ ਲੋਕਾਂ ਲਈ ਇੱਕ ਪ੍ਰੇਰਣਾ-ਸਰੋਤ ਬਣ ਜਾਂਦੀਆਂ ਹਨ ਅਤੇ ਵੱਖ-ਵੱਖ ਖੇਤਰਾਂ ਵਿੱਚ ਉਨ੍ਹਾਂ ਵੱਲੋਂ ਅਹਿਮ ਭੂਮਿਕਾਵਾਂ ਵੀ ਨਿਭਾਈਆਂ ਗਈਆਂ ਹਨ।

ਕਰੋਨਾ ਤੋਂ ਇਲਾਵਾ ਵੀ ਬਹੁਤ ਸਾਰੇ ਵਾਪਰਨ ਵਾਲੇ ਹਾਦਸਿਆਂ ਅਤੇ ਬਿਮਾਰੀਆਂ ਦੇ ਕਾਰਨ ਵੀ ਕਈ ਖੇਡ ਜਗਤ ਦੇ ਖਿਡਾਰੀਆਂ ਦੀ ਜਾਨ ਜਾ ਰਹੀ ਹੈ। ਹੁਣ ਖੇਡ ਜਗਤ ਨੂੰ ਵੱਡਾ ਝਟਕਾ ਲੱਗਾ ਹੈ ਜਿਥੇ ਇਸ ਮਸ਼ਹੂਰ ਸਟਾਰ ਖਿਡਾਰੀ ਦੀ ਅਚਾਨਕ ਮੌਤ ਹੋ ਗਈ, ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਖੇਡ ਜਗਤ ਵਿੱਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਭਾਰਤੀ ਫੁਟਬਾਲ ਟੀਮ ਦੇ ਸਾਬਕਾ ਕਪਤਾਨ ਸਮਰ ਬਦਰੂ ਬੈਨਰਜੀ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਜਿੱਥੇ ਖੇਡ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਉਥੇ ਹੀ ਵੱਖ ਵੱਖ ਖਿਡਾਰੀਆਂ ਵੱਲੋਂ ਉਨ੍ਹਾਂ ਦੇ ਦਿਹਾਂਤ ਉਪਰੰਤ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ 92 ਸਾਲਾਂ ਇਸ ਖਿਡਾਰੀ ਨੂੰ ਸਿਹਤ ਸੰਬੰਧੀ ਸਮੱਸਿਆਵਾਂ ਪਿਛਲੇ ਕਈ ਸਾਲਾਂ ਤੋਂ ਚੱਲੀਆਂ ਆ ਰਹੀਆਂ ਸਨ।

ਉਨ੍ਹਾਂ ਦੀ ਬਿਮਾਰੀ ਤੇ ਚੱਲਦਿਆਂ ਹੋਇਆਂ ਹੀ ਜਿਥੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਸੀ। ਜਿੱਥੇ ਉਹ ਜੇਰੇ ਇਲਾਜ ਸਨ। ਉਥੇ ਹੀ ਅੱਜ ਤੜਕੇ 2:10 ਮਿੰਟ ਤੇ ਉਨ੍ਹਾਂ ਦਾ ਦਿਹਾਂਤ ਹੋ ਗਿਆ। ਦੱਸੇ ਗਏ ਅਨੁਸਾਰ ਹੁਣ ਜਿਥੇ ਉਨ੍ਹਾਂ ਨੂੰ ਬਲੱਡ ਪ੍ਰੈਸ਼ਰ, ਐਜ਼ੋਟੇਮੀਆ ਅਤੇ ਐਲਜ਼ਾਈਮਰ ਵਰਗੀਆਂ ਗੰਭੀਰ ਬੀਮਾਰੀਆਂ ਸਨ ,ਉਥੇ ਹੀ ਉਨ੍ਹਾਂ ਦੇ 27 ਜੁਲਾਈ ਨੂੰ ਕਰੋਨਾ ਤੋਂ ਪੀੜਤ ਹੋਣ ਦੀ ਪੁਸ਼ਟੀ ਵੀ ਕੀਤੀ ਗਈ ਸੀ।

ਉਨ੍ਹਾਂ ਵੱਲੋਂ ਜਿਥੇ ਭਾਰਤੀ ਟੀਮ ਦੀ ਅਗਵਾਈ 1956 ਵਿਚ ਕੀਤੀ ਗਈ ਸੀ ਉੱਥੇ ਹੀ ਟੀਮ ਚੌਥੇ ਸਥਾਨ ਤੇ ਰਹੀ ਸੀ। ਉਸ ਸਾਲ ਉਨ੍ਹਾਂ ਦਾ ਟੀਮ ਵਿੱਚ ਸਭ ਤੋਂ ਵਧੀਆ ਪ੍ਰਦਰਸ਼ਨ ਰਿਹਾ ਸੀ। ਉਨ੍ਹਾਂ ਦੇ ਦੌਰ ਨੂੰ ਫੁੱਟਬਾਲ ਦਾ ਸੁਨਹਿਰੀ ਦੌਰ ਵੀ ਆਖਿਆ ਜਾਂਦਾ ਹੈ।