ਖੇਤਾਂ ਚ ਕੰਮ ਕਰ ਰਹੇ ਕਿਸਾਨ ਦੀ ਹਾਰਟ ਅਟੈਕ ਨਾਲ ਹੋਈ ਮੌਤ

ਆਈ ਤਾਜਾ ਵੱਡੀ ਖਬਰ 

ਕਹਿੰਦੇ ਹਨ ਕਿ ਮੌਤ ਕਿਸੇ ਵੀ ਸਮੇਂ ਆ ਸਕਦੀ ਹੈ l ਕਈ ਵਾਰ ਹੱਥੀ ਕਾਰਜ ਕਰਦੇ ਹੋਏ ਮਨੁੱਖ ਨਾਲ ਅਜਿਹੇ ਹਾਦਸੇ ਵਾਪਰ ਜਾਂਦੇ ਹੈ ਕਿ ਉਸ ਦੀ ਜ਼ਿੰਦਗੀ ਮਿੰਟਾਂ ਦੇ ਵਿੱਚ ਖਤਮ ਹੋ ਜਾਂਦੀ ਹੈ। ਹੁਣ ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ ਜਿੱਥੇ ਖੇਤਾਂ ਵਿੱਚ ਕੰਮ ਕਰ ਰਹੇ ਕਿਸਾਨ ਨਾਲ ਅਜਿਹਾ ਹਾਦਸਾ ਵਾਪਰ ਗਿਆ ਕਿ ਮਿੰਟਾਂ ਦੇ ਵਿੱਚ ਉਸਦੀ ਮੌਤ ਹੋ ਗਈ। ਮਾਮਲਾ ਸੁਲਤਾਨਪੁਰ ਲੋਧੀ ਤੋਂ ਸਾਹਮਣੇ ਆਇਆ, ਜਿੱਥੇ ਗਰਮੀ ’ਚ ਝੋਨਾ ਲਗਾਉਣ ਲਈ ਖੇਤ ਤਿਆਰ ਕਰ ਰਹੇ ਕਿਸਾਨ ਹਰਲਖਵਿੰਦਰ ਸਿੰਘ ਉਰਫ਼ ਸੋਨੂੰ ਨਾਲ ਵੱਡਾ ਹਾਦਸਾ ਵਾਪਰ ਗਿਆ ਤੇ ਉਸਦੀ ਮੌਕੇ ਤੇ ਹੀ ਮੌਤ ਹੋ ਗਈ l

ਇਸ ਕਿਸਾਨ ਦੀ ਬੀਤੇ ਦਿਨ ਖੇਤਾਂ ਵਿੱਚ ਕੰਮ ਕਰਦਿਆਂ ਦਿਲ ਦਾ ਦੌਰਾ ਪੈਣ ਕਾਰਨ ਕਾਰਨ ਮੌਤ ਹੋ ਗਈ। ਸੋਨੂੰ ਦੀ ਇਸ ਤਰ੍ਹਾਂ ਖੇਤ ਵਿਚ ਮੌਤ ਹੋਣ ਦੀ ਖ਼ਬਰ ਨਾਲ ਸਾਰੇ ਪਾਸੇ ਮਾਹੌਲ ਗਮਗੀਨ ਹੋ ਗਿਆ, ਤੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ । ਜਾਣਕਾਰੀ ਅਨੁਸਾਰ ਪਿੰਡ ਹੈਬਤਪੁਰ ਨੇੜੇ ਇਹ ਕਿਸਾਨ ਆਪਣੇ ਖੇਤ‍ਾਂ ਵਿਚ ਝੋਨਾ ਲਗਾਉਣ ਲਈ ਕੱਦ ਤਿਆਰ ਕਰ ਰਿਹਾ, ਤਕਰੀਬਨ 39-40 ਸਾਲ ਦਾ ਨੌਜਵਾਨ ਕਿਸਾਨ ਅਚਾਨਕ ਗਰਮੀ ਨਾਲ ਚੱਕਰ ਖਾ ਕੇ ਖੇਤ ਵਿਚ ਡਿੱਗ ਗਿਆ। ਮੌਕੇ ਉਤੇ ਉਸ ਦਾ ਪਿਤਾ ਮਲਕੀਤ ਸਿੰਘ ਪਹੁੰਚਿਆ ਅਤੇ ਆਪਣੇ ਪੁੱਤਰ ਨੂੰ ਉਠਾਉਣ ਲਈ ਯਤਨ ਕਰਨ ਲੱਗਾ, ਪਰ ਜਦੋਂ ਉਹ ਨਾ ਉੱਠਿਆ ਤਾਂ ਉਨ੍ਹਾਂ ਨੇੜਲੇ ਖੇਤ ‘ਚ ਕੰਮ ਕਰਦੇ ਕਿਸਾਨਾਂ ਨੂੰ ਬੁਲਾਇਆ l

ਜਿਨਾਂ ਖੇਤ ਵਿਚੋਂ ਬੜੀ ਮੁਸ਼ਕਿਲ ਨਾਲ ਬਾਹਰ ਕੱਢਿਆ ਤੇ ਗੱਡੀ ਵਿਚ ਪਾ ਕੇ ਸੁਲਤਾਨਪੁਰ ਲੋਧੀ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਕਿਸਾਨ ਹਰਲਖਵਿੰਦਰ ਸਿੰਘ ਆਪਣੇ ਪਿੱਛੇ ਆਪਣੀ ਪਤਨੀ ਅਤੇ ਦੋ ਛੋਟੇ ਬੱਚੇ ਰੌਦੇ ਕੁਰਲਾਉਂਦੇ ਛੱਡ ਗਿਆ ।

ਉਥੇ ਹੀ ਇਸ ਦੁਖਦਾਈ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਜਿੱਥੇ ਇਲਾਕੇ ਭਰ ਦੇ ਵਿੱਚ ਮਾਤਮ ਦਾ ਮਾਹੌਲ ਬਣਿਆ ਹੋਇਆ ਹੈ ਤੇ ਪਰਿਵਾਰਿਕ ਮੈਂਬਰ ਵੀ ਸਦਮੇ ਦੇ ਵਿੱਚ ਹਨ l