ਆਈ ਤਾਜ਼ਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਜਿਥੇ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਾਰੇ ਦੇਸ਼ ਦੇ ਕਿਸਾਨਾਂ ਵੱਲੋਂ ਪਿਛਲੇ ਸਾਲ ਤੋਂ ਹੀ ਦਿੱਲੀ ਦੀਆਂ ਸਰਹੱਦਾਂ ਤੇ ਪੱਕੇ ਮੋਰਚੇ ਲਾਏ ਹੋਏ ਹਨ। ਜਿੱਥੇ ਕਿਸਾਨਾਂ ਵੱਲੋਂ 3 ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ ਉੱਥੇ ਹੀ ਸਰਕਾਰ ਵੱਲੋਂ ਉਨ੍ਹਾਂ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਇਸ ਕਿਸਾਨੀ ਸੰਘਰਸ਼ ਦੌਰਾਨ ਹੁਣ ਤੱਕ ਬਹੁਤ ਸਾਰੇ ਕਿਸਾਨ ਵੀ ਸ਼-ਹੀ-ਦ ਹੋ ਚੁੱਕੇ ਹਨ। ਕੇਂਦਰ ਸਰਕਾਰ ਵੱਲੋਂ ਜਿਥੇ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਨ ਤੋਂ ਇਨਕਾਰ ਕਰਦੇ ਹੋਏ ਇਨ੍ਹਾਂ ਵਿੱਚ ਸੋਧ ਪ੍ਰਸਤਾਵ ਜਾਰੀ ਕੀਤਾ ਗਿਆ ਸੀ। ਉਥੇ ਹੀ ਕਿਸਾਨਾਂ ਵੱਲੋਂ ਇਸ ਪ੍ਰਸਤਾਵ ਨੂੰ ਠੁਕਰਾ ਦਿਤਾ ਗਿਆ ਸੀ।
ਹੁਣ ਤੱਕ ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਦੇ ਨੁਮਾਇੰਦਿਆਂ ਵਿਚਕਾਰ ਹੋਈਆਂ 11 ਦੌਰ ਦੀਆਂ ਬੈਠਕ ਬੇਨਤੀਜਾ ਰਹੀਆਂ ਹਨ। ਹੁਣ ਖੇਤੀ ਕਾਨੂੰਨਾਂ ਨੂੰ ਲੈ ਕੇ ਖੇਤੀਬਾੜੀ ਮੰਤਰੀ ਵੱਲੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ, ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਰਹਿ ਗਿਆ। ਨਰਿੰਦਰ ਸਿੰਘ ਤੋਮਰ ਵੱਲੋਂ ਜਿੱਥੇ ਸ਼ਨੀਵਾਰ ਨੂੰ ਪੱਤਰਕਾਰਾਂ ਨਾਲ ਵਿਚਾਰ ਚਰਚਾ ਕਰਦੇ ਹੋਏ ਦੱਸਿਆ ਗਿਆ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਦੀ ਭਲਾਈ ਲਈ ਕਈ ਫੈਸਲੇ ਲਏ ਗਏ ਹਨ।
ਜਿਸ ਕਾਰਨ ਛੋਟੇ ਕਿਸਾਨਾਂ ਨੂੰ ਵੀ ਸਾਂਝੇ ਰੂਪ ਵਿੱਚ ਇੱਕ ਜਗ੍ਹਾ ਤੇ ਖੇਤੀ ਕਰਨ ਦਾ ਸੁਝਾਅ ਦਿੱਤਾ ਗਿਆ ਹੈ ਜਿਸ ਨਾਲ ਉਨ੍ਹਾਂ ਨੂੰ ਵਧੇਰੇ ਮੁਨਾਫਾ ਹੋ ਸਕੇਗਾ, ਅਤੇ ਖੇਤੀ ਉਤਪਾਦਨ ਦੀ ਲਾਗਤ ਵੀ ਘੱਟ ਆਵੇਗੀ। ਜਿਸ ਪਾਸੇ ਮੋਦੀ ਸਰਕਾਰ ਵੱਲੋਂ ਕਈ ਕਦਮ ਚੁੱਕੇ ਜਾ ਰਹੇ ਹਨ। ਖੇਤੀ ਕਾਨੂੰਨਾਂ ਬਾਰੇ ਵੀ ਗੱਲਬਾਤ ਕਰਦੇ ਹੋਏ ਉਨ੍ਹਾਂ ਆਖਿਆ ਹੈ ਕਿ ਮੋਦੀ ਸਰਕਾਰ ਦੇ ਐਲਾਨ ਨੂੰ ਦੇਖਦੇ ਹੋਏ ਬਹੁਤ ਸਾਰੇ ਕਿਸਾਨਾਂ ਵੱਲੋਂ ਅੰਦੋਲਨ ਦਾ ਰਾਹ ਛੱਡ ਦਿੱਤਾ ਗਿਆ ਹੈ, ਜਿਨ੍ਹਾਂ ਲੋਕਾਂ ਵੱਲੋਂ ਅਜੇ ਵੀ ਸੰਘਰਸ਼ ਕੀਤਾ ਜਾ ਰਿਹਾ ਹੈ ਉਹ ਵੀ ਜਲਦੀ ਹੀ ਸਰਕਾਰ ਨਾਲ ਗੱਲਬਾਤ ਕਰ ਸਕਦੇ ਹਨ।
ਕਿਉਂਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਆਪਣੇ ਦਰਵਾਜ਼ੇ ਖੁੱਲ੍ਹੇ ਰੱਖੇ ਹਨ। ਉਥੇ ਹੀ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਵੀ ਉਨ੍ਹਾਂ ਆਖਿਆ ਹੈ ਕਿ ਇਸ ਦਾ ਚੋਣ ਉਪਰ ਕੋਈ ਵੀ ਅਸਰ ਨਹੀਂ ਹੋਵੇਗਾ ਅਤੇ ਚੰਗੇ ਉਮੀਦਵਾਰਾਂ ਨੂੰ ਪਾਰਟੀ ਵਿੱਚ ਬਣਦਾ ਸਥਾਨ ਦਿੱਤਾ ਜਾਵੇਗਾ।
Home ਤਾਜਾ ਖ਼ਬਰਾਂ ਖੇਤੀ ਕਨੂੰਨਾਂ ਨੂੰ ਲੈ ਕੇ ਹੁਣੇ ਹੁਣੇ ਖੇਤੀਬਾੜੀ ਮੰਤਰੀ ਵਲੋਂ ਆਈ ਇਹ ਵੱਡੀ ਖਬਰ – ਸੁਣ ਹਰ ਕੋਈ ਰਹਿ ਗਿਆ ਹੈਰਾਨ
ਤਾਜਾ ਖ਼ਬਰਾਂ
ਖੇਤੀ ਕਨੂੰਨਾਂ ਨੂੰ ਲੈ ਕੇ ਹੁਣੇ ਹੁਣੇ ਖੇਤੀਬਾੜੀ ਮੰਤਰੀ ਵਲੋਂ ਆਈ ਇਹ ਵੱਡੀ ਖਬਰ – ਸੁਣ ਹਰ ਕੋਈ ਰਹਿ ਗਿਆ ਹੈਰਾਨ
Previous Postਮੁੱਖ ਮੰਤਰੀ ਚੰਨੀ ਪੇਸ਼ ਕਰਨਗੇ ਇਹ ਨਵੀਂ ਮਿਸਾਲ , 27 ਅਕਤੂਬਰ ਨੂੰ ਹੋਣ ਜਾ ਰਿਹਾ ਇਹ ਕੰਮ – ਤਾਜਾ ਵੱਡੀ ਖਬਰ
Next Postਬੱਸਾਂ ਚ ਔਰਤਾਂ ਨੂੰ ਮੁਫ਼ਤ ਸਫ਼ਰ ਦੇਣ ਦੇ ਬਾਅਦ ਹੁਣ ਸਰਕਾਰ ਪੰਜਾਬ ਚ ਹੀ ਕਰਾਏਗੀ ਇਹ ਕੰਮ – ਇਹਨਾਂ ਲੋਕਾਂ ਖੁਸ਼ੀ