ਆਈ ਤਾਜ਼ਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਇੱਕ ਸਾਲ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਸਾਲ 26 ਨਵੰਬਰ ਨੂੰ ਦਿੱਲੀ ਦੀਆਂ ਸਰਹੱਦਾਂ ਤੇ ਬੈਠੇ ਹੋਏ ਕਿਸਾਨਾਂ ਨੂੰ ਪੂਰੇ ਇੱਕ ਸਾਲ ਦਾ ਸਮਾਂ ਹੋ ਜਾਵੇਗਾ। ਜਿਥੇ ਕੇਂਦਰ ਸਰਕਾਰ ਆਪਣੇ ਅੜੀਅਲ ਰਵਈਏ ਉਪਰ ਅੜੀ ਹੋਈ ਹੈ ਉਥੇ ਹੀ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਖੇਤੀ ਕਾਨੂੰਨਾ ਨੂੰ ਕੇਂਦਰ ਸਰਕਾਰ ਵੱਲੋਂ ਰੱਦ ਨਹੀਂ ਕੀਤਾ ਜਾਂਦਾ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਹੁਣ ਤੱਕ ਕੇਂਦਰ ਸਰਕਾਰ ਦੇ ਨੁਮਾਇੰਦਿਆਂ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੋਇਆ 11 ਦੌਰ ਦੀਆਂ ਬੈਠਕ ਬੇਨਤੀਜਾ ਰਹੀਆਂ ਹਨ।
ਖੇਤੀ ਕਨੂੰਨਾਂ ਬਾਰੇ ਹੁਣ ਕੇਂਦਰ ਸਰਕਾਰ ਵੱਲੋਂ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿੱਥੇ ਕੇਂਦਰੀ ਮੰਤਰੀ ਵੱਲੋਂ ਦੱਸਿਆ ਗਿਆ ਹੈ ਕਿ ਇਹ ਰੱਦ ਹੋਣਗੇ ਜਾਂ ਨਹੀਂ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਖ਼ੇਤੀ ਕਾਨੂੰਨਾਂ ਨੂੰ ਲੈ ਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਉਨ੍ਹਾਂ ਵੱਲੋਂ ਕੌਮੀ ਕਾਰਜਕਾਰਨੀ ਵਿੱਚ ਮੀਡੀਆ ਨਾਲ ਗੱਲਬਾਤ ਕੀਤੀ ਗਈ ਹੈ ਜਿੱਥੇ ਉਨ੍ਹਾਂ ਵੱਲੋਂ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਗਿਆ ਹੈ ਕਿ ਕੇਂਦਰ ਸਰਕਾਰ ਵੱਲੋਂ ਜਿਥੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਐਮਐਸਪੀ ਵਿੱਚ 1.5 ਗੁਣਾ ਦਾ ਵਾਧਾ ਕਰ ਦਿੱਤਾ ਹੈ।
ਉੱਥੇ ਇਹ ਸਰਕਾਰ ਵੱਲੋਂ ਕਿਸਾਨਾਂ ਨੂੰ ਡੈਬਿਟ ਕਾਰਡ ਵੀ ਦਿੱਤੇ ਗਏ ਹਨ। ਉਹਨਾਂ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਪਰ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾ ਸਕਦਾ, ਪਰ ਇਹਨਾਂ ਵਿੱਚ ਸੁਧਾਰ ਕੀਤਾ ਜਾ ਸਕਦਾ ਹੈ ਜਿਨ੍ਹਾਂ ਤੋਂ ਵੀ ਕਿਸਾਨਾਂ ਨੂੰ ਇਤਰਾਜ਼ ਹੋ ਸਕਦਾ ਹੈ।
ਕਿਉਂਕਿ ਨਿਰਮਲਾ ਸੀਤਾਰਮਨ ਵੱਲੋਂ ਵੀ ਇਹ ਸੰਕੇਤ ਦੇ ਦਿੱਤਾ ਗਿਆ ਹੈ ਜਿੱਥੇ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਨੂੰਨਾਂ ਤੋਂ ਪੈਰ ਪਿੱਛੇ ਨਹੀਂ ਕੀਤੇ ਗਏ ਹਨ ਉਥੇ ਹੀ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਨੂੰ ਵੇਖਦੇ ਹੋਏ ਕਿਸਾਨਾਂ ਦੇ ਖਾਤਿਆਂ ਵਿੱਚ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਤਹਿਤ 1.55 ਲੱਖ ਕਰੋੜ ਰੁਪਏ ਦੀ ਰਾਸ਼ੀ ਭੇਜੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਵਿੱਚ ਕੋਈ ਵੀ ਮੁਸ਼ਕਲ ਲੱਗਦੀ ਹੈ ਤਾਂ ਉਹ ਇਸ ਸਬੰਧੀ ਕੋਈ ਵੀ ਇਤਰਾਜ਼ ਸਾਹਮਣੇ ਨਹੀਂ ਰੱਖ ਸਕੇ ਹਨ। ਪਰ ਸਰਕਾਰ ਵੱਲੋਂ ਕਿਸਾਨਾਂ ਲਈ ਬਹੁਤ ਸਾਰੇ ਕੰਮ ਕੀਤੇ ਜਾ ਰਹੇ ਹਨ।
Home ਤਾਜਾ ਖ਼ਬਰਾਂ ਖੇਤੀ ਕਨੂੰਨਾਂ ਬਾਰੇ ਕੇਂਦਰ ਵਲੋਂ ਆਈ ਇਹ ਤਾਜਾ ਵੱਡੀ ਖਬਰ – ਕੇਂਦਰੀ ਮੰਤਰੀ ਨੇ ਦਸਿਆ ਕੇ ਰੱਦ ਹੋਣਗੇ ਜਾਂ ਨਹੀਂ
ਤਾਜਾ ਖ਼ਬਰਾਂ
ਖੇਤੀ ਕਨੂੰਨਾਂ ਬਾਰੇ ਕੇਂਦਰ ਵਲੋਂ ਆਈ ਇਹ ਤਾਜਾ ਵੱਡੀ ਖਬਰ – ਕੇਂਦਰੀ ਮੰਤਰੀ ਨੇ ਦਸਿਆ ਕੇ ਰੱਦ ਹੋਣਗੇ ਜਾਂ ਨਹੀਂ
Previous Postਪੰਜਾਬ ਚ ਇਸ ਰੂਟ ਤੇ ਜਾਣ ਵਾਲੇ ਹੋ ਜਾਣ ਸਾਵਧਾਨ ਇਹਨਾਂ ਦੁਆਰਾ ਇਹ ਹਾਈਵੇਅ ਕੀਤਾ ਗਿਆ ਜਾਮ
Next Postਅਚਾਨਕ ਇਸ ਕਾਰਨ ਏਥੇ 2 ਦਿਨ ਸਕੂਲ ਰਹਿਣਗੇ ਬੰਦ ਹੋ ਗਿਆ ਸਰਕਾਰੀ ਹੁਕਮ – ਤਾਜਾ ਵੱਡੀ ਖਬਰ