ਆਈ ਤਾਜਾ ਵੱਡੀ ਖਬਰ
ਜਿੱਥੇ ਦੇਸ਼ ਅੰਦਰ ਖੇਤੀ ਕਾਨੂੰਨਾਂ ਨੂੰ ਸਰਕਾਰ ਵਲੋਂ ਕਿਸਾਨਾਂ ਦੇ ਹਿਤ ਵਿੱਚ ਦੱਸਿਆ ਜਾ ਰਿਹਾ ਹੈ। ਉੱਥੇ ਹੀ ਕਿਸਾਨ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਵਾਉਣ ਦੀ ਮੰਗ ਸਰਕਾਰ ਪਾਸੋਂ ਕਰ ਰਹੇ ਹਨ। ਇਨ੍ਹਾਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਹੁਣ ਤੱਕ ਇੱਕ ਕਿਸਾਨ ਆਗੂਆਂ ਅਤੇ ਸਰਕਾਰ ਦੇ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਜਿਸਦੇ ਚਲਦੇ ਹੋਏ ਕਿਸਾਨਾਂ ਸੰਘਰਸ਼ ਨੂੰ ਤੇਜ਼ ਕੀਤਾ ਗਿਆ ਸੀ ਤੇ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਵਿੱਚ ਸੋਧ ਦਾ ਪ੍ਰਸਤਾਵ ਜਾਰੀ ਕੀਤਾ ਗਿਆ ਸੀ ਜਿਸ ਨੂੰ ਕਿਸਾਨਾਂ ਵੱਲੋਂ ਠੁਕਰਾ ਦਿੱਤਾ ਗਿਆ ਸੀ।
ਇਸ ਤੋਂ ਇਲਾਵਾ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਡੇਢ ਸਾਲ ਲਈ ਮੁਲਤਵੀ ਕਰਨ ਦਾ ਵੀ ਫੈਸਲਾ ਕੀਤਾ ਗਿਆ ਸੀ ਜਿਸ ਨੂੰ ਮੰਨਣ ਤੋਂ ਵੀ ਕਿਸਾਨਾਂ ਵੱਲੋਂ ਇਨਕਾਰ ਕੀਤਾ ਗਿਆ ਹੈ। ਹੁਣ ਖੇਤੀ ਕਾਨੂੰਨਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮਹਾਰਾਜਾ ਸੁਹੇਲ ਦੇਵ ਯਾਦਗਾਰ ਤੇ ਝੀਲ ਦੇ ਵਿਕਾਸ ਕਾਰਜਾਂ ਦਾ ਵਰਚੁਅਲ ਢੰਗ ਨਾਲ ਮੰਗਲ ਵਾਰ ਨੂੰ ਨੀਂਹ ਪੱਥਰ ਰੱਖਿਆ ਗਿਆ।
ਉਨ੍ਹਾਂ ਨੇ ਸੰਬੋਧਨ ਕਰਦਿਆਂ ਹੋਇਆ ਅੱਜ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਦੇ ਹਿੱਤ ਵਿੱਚ ਦੱਸਿਆ ਹੈ। ਉਹਨਾਂ ਕਿਹਾ ਕਿ ਛੋਟੇ ਤੇ ਬਹੁਤ ਛੋਟੇ ਕਿਸਾਨਾਂ ਲਈ ਇਹ ਖੇਤੀ ਕਾਨੂੰਨ ਲਾਹੇਵੰਦ ਹਨ। ਉਥੇ ਹੀ ਉਨ੍ਹਾਂ ਵਿਰੋਧੀ ਪਾਰਟੀਆਂ ਨੂੰ ਲੰਮੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਜੋ ਲੋਕ ਖੇਤੀ ਕਾਨੂੰਨਾਂ ਸਬੰਧੀ ਝੂਠ ਫੈਲਾ ਰਹੇ ਹਨ ਉਨ੍ਹਾਂ ਤੋਂ ਕਿਸਾਨਾਂ ਨੂੰ ਚੌ-ਕ-ਸ ਰਹਿਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਸਨਮਾਨ ਫੰਡ ਰਾਹੀ ਕਿਸਾਨਾਂ ਦੇ ਖਾਤੇ ਵਿੱਚ 27 ਹਜ਼ਾਰ ਕਰੋੜ ਤੋਂ ਜ਼ਿਆਦਾ ਪੈਸੇ ਭੇਜੇ ਗਏ ਹਨ।
ਉਨ੍ਹਾਂ ਕਿਹਾ ਕਿ ਮਹਾਰਾਜਾ ਸੁਹੇਲ ਦੇਵ ਦੇ ਨਾਲ ਹੀ ਨੇਤਾ ਜੀ ਸੁਭਾਸ਼ ਚੰਦਰ ਬੋਸ, ਸਰਦਾਰ ਵੱਲਭ ਭਾਈ ਪਟੇਲ ਅਤੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੀ ਅਣਦੇਖੀ ਦੀ ਆੜ ਵਿਚ ਵਿਰੋਧੀ ਪਾਰਟੀਆਂ ਤੇ ਹੱਲਾ ਬੋਲਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਲੋਕਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਤਿਹਾਸ ਦੇ ਮਨਾਂ ਚ ਵਿਸਰੇ ਨਾਇਕਾ ਦਾ ਨਵਾਂ ਭਾਰਤ ਸਨਮਾਨ ਕਰ ਰਿਹਾ ਹੈ ਤੇ ਉਨ੍ਹਾਂ ਤੋਂ ਪ੍ਰੇਰਤ ਹੋ ਰਿਹਾ ਹੈ।
Previous Postਪੰਜਾਬ ਚ ਇਥੇ ਵਾਪਰਿਆ ਕਹਿਰ ਇਸ ਭੁਲੇਖੇ ਨਾਲ ਹੋ ਗਈਆਂ ਮੌਤਾਂ, ਛਾਇਆ ਇਲਾਕੇ ਚ ਸੋਗ
Next Postਪੰਜਾਬ ਚ ਇਥੇ ਸਕੂਲ ਚ ਆਏ ਕੋਰੋਨਾ ਕੇਸਾਂ ਦਾ ਕਰਕੇ ਇਹ ਸਕੂਲ 2 ਮਾਰਚ ਤਕ ਰਹੇਗਾ ਬੰਦ