ਆਈ ਤਾਜ਼ਾ ਵੱਡੀ ਖਬਰ
ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਵਿਚ ਜਿੱਥੇ ਸਰਕਾਰ ਵੱਲੋਂ ਕਰੋਨਾ ਦੇ ਕੇਸਾਂ ਵਿਚ ਵਾਧਾ ਵੇਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਸਾਹਮਣੇ ਆਉਣ ਵਾਲੀਆਂ ਕਈ ਮੁਸ਼ਕਲਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਪਹਿਲਾਂ ਤੋਂ ਹੀ ਸ਼ਲਾਘਾਯੋਗ ਕਦਮ ਚੁੱਕੇ ਜਾ ਰਹੇ ਹਨ। ਕਿਉਂਕਿ ਪੰਜ ਸੂਬਿਆਂ ਵਿੱਚ ਜਿੱਥੇ ਚੋਣਾਂ ਹੋ ਚੁੱਕੀਆਂ ਹਨ ਅਤੇ ਨਵੀਆਂ ਸਰਕਾਰਾਂ ਬਣ ਚੁੱਕੀਆਂ ਹਨ ਉਹਨਾਂ ਨਵੀਆਂ ਸਰਕਾਰਾਂ ਵੱਲੋਂ ਆਪਣੇ ਸੂਬੇ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਬਦਲਾਅ ਵੀ ਲਿਆਂਦੇ ਜਾ ਰਹੇ ਹਨ। ਹੁਣ ਇੱਥੇ ਗਾਂ ਦਾ ਗੋਹਾ ਡੇਢ ਰੁਪਏ ਕਿਲੋ ਦੇ ਹਿਸਾਬ ਨਾਲ ਸਰਕਾਰ ਵੱਲੋਂ ਖਰੀਦਿਆ ਜਾਵੇਗਾ ਜਿਸ ਬਾਰੇ ਇਹ ਵੱਡਾ ਐਲਾਨ ਹੋ ਗਿਆ ਹੈ, ਇਸ ਬਾਰੇ ਹੁਣ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼ ਦੀ ਸਰਕਾਰ ਵੱਲੋਂ ਸੀਐਨਜੀ ਬਣਾਉਣ ਲਈ ਜਿੱਥੇ ਇਸ ਪ੍ਰੋਜੈਕਟ ਨੂੰ ਬਰੇਲੀ ਮਾਡਲ ਵਜੋਂ ਚੁਣਿਆ ਗਿਆ ਹੈ। ਉਥੇ ਹੀ ਉੱਤਰ ਪ੍ਰਦੇਸ਼ ਦੀ ਸਰਕਾਰ ਵੱਲੋਂ ਕਿਸਾਨਾਂ ਤੋਂ ਗਾਂ ਦੇ ਗੋਬਰ ਨੂੰ ਖਰੀਦਣ ਦੀ ਯੋਜਨਾ ਬਣਾਈ ਜਾ ਰਹੀ ਹੈ ਅਤੇ ਇਸ ਨੂੰ ਅੰਤਮ ਰੂਪ ਦਿੱਤਾ ਜਾ ਰਿਹਾ ਹੈ। ਸਰਕਾਰ ਵੱਲੋਂ ਸੀਐਨਜੀ ਬਣਾਉਣ ਵਾਸਤੇ ਜਿਥੇ ਗਾਂ ਦਾ ਗੋਹਾ ਕਿਸਾਨਾਂ ਤੋਂ 1.50 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਖਰੀਦਿਆ ਜਾਵੇਗਾ। ਉਥੇ ਹੀ ਕਿਸਾਨਾਂ ਨੂੰ ਜਿੱਥੇ ਇਸ ਗੋਹੇ ਦੇ ਵੇਚਣ ਨਾਲ ਲਾਭ ਹੋਵੇਗਾ ਉਥੇ ਹੀ ਉਨ੍ਹਾਂ ਦੀ ਕਾਫੀ ਸਮੱਸਿਆ ਵੀ ਹੱਲ ਹੋ ਜਾਵੇਗੀ।
ਉਥੇ ਹੀ ਅਵਾਰਾ ਘੁੰਮਣ ਵਾਲੇ ਪਸ਼ੂਆਂ ਦੇ ਕਾਰਨ ਵੀ ਕਿਸਾਨਾਂ ਨੂੰ ਫਾਇਦਾ ਹੋਵੇਗਾ ਅਤੇ ਉਨ੍ਹਾਂ ਦੀ ਇਸ ਸਮੱਸਿਆ ਨੂੰ ਵੀ ਸਰਕਾਰ ਵੱਲੋਂ ਗੰਭੀਰਤਾ ਨਾਲ ਲੈਂਦੇ ਹੋਏ ਫੈਸਲਾ ਲਿਆ ਗਿਆ ਹੈ ਕਿਉਂਕਿ ਇਸ ਬਾਰੇ ਕੋਈ ਉੱਤਰ ਪ੍ਰਦੇਸ਼ ਦੀਆਂ ਚੋਣਾਂ ਵਿੱਚ ਜਿੱਥੇ ਯੋਗੀ ਸਰਕਾਰ ਨੂੰ ਅਵਾਰਾ ਪਸ਼ੂਆਂ ਦਾ ਵੱਡਾ ਮੁੱਦਾ ਲੈ ਕੇ ਘੇਰਿਆ ਜਾ ਰਿਹਾ ਸੀ।
ਹੁਣ ਕਿਸਾਨਾਂ ਦੇ ਖੇਤਾਂ ਵਿੱਚ ਅਵਾਰਾ ਘੁੰਮਣ-ਫਿਰਨ ਵਾਲੇ ਪਸ਼ੂਆਂ ਦੀ ਸਮੱਸਿਆ ਖਤਮ ਹੋ ਜਾਵੇਗੀ। ਜਿਸ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਰੇਲੀ ਵਿਕਾਸ ਭਵਨ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉੱਤਰ ਪ੍ਰਦੇਸ਼ ਦੇ ਪਸ਼ੂ ਪਾਲਣ ਅਤੇ ਦੁੱਧ ਵਿਕਾਸ ਮੰਤਰੀ ਧਰਮ ਪਾਲ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਜਲਦੀ ਹੀ ਖੇਤਾਂ ਵਿਚ ਵੜਨ ਵਾਲੇ ਅਵਾਰਾ ਪਸ਼ੂਆਂ ਅਤੇ ਸੜਕਾਂ ਤੇ ਘੁੰਮਦੇ ਅਵਾਰਾ ਪਸੂਆ ਨੂੰ ਲੈ ਕੇ ਦਰਪੇਸ਼ ਆ ਰਹੀਆਂ ਸਮੱਸਿਆਵਾਂ ਹੱਲ ਹੋ ਜਾਣਗੀਆਂ।