ਗੁਬਾਰਿਆਂ ਚ ਹਵਾ ਭਰਨ ਵਾਲਾ ਸਿਲੰਡਰ ਫਟਿਆ 1 ਦੀ ਹੋਈ ਮੌਤ 4 ਹੋਏ ਜਖਮੀ – ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਕਰੋਨਾ ਕਰਕੇ ਚਲੀ ਗਈ ਹੈ। ਉਥੇ ਹੀ ਵਾਪਰਨ ਵਾਲੇ ਸੜਕ ਹਾਦਸਿਆ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਇਨ੍ਹਾਂ ਵੱਖ ਵੱਖ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਆਏ ਦਿਨ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਬਹੁਤ ਸਾਰੀਆਂ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਜਿਨ੍ਹਾਂ ਬਾਰੇ ਕਿਸੇ ਨੇ ਸੋਚਿਆ ਵੀ ਨਹੀਂ ਗਿਆ ਹੁੰਦਾ। ਜਿੱਥੇ ਬਹੁਤ ਸਾਰੇ ਲੋਕਾਂ ਨਾਲ ਉਨ੍ਹਾਂ ਦੇ ਕੰਮ ਕਾਜ ਵਾਲੀ ਜਗ੍ਹਾ ਉਪਰ ਹੀ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਸ ਕਾਰਨ ਉਨ੍ਹਾਂ ਦਜ਼ਖ਼ਮੀ ਹੋਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਹਾਦਸਾ ਹਰ ਜ਼ਿਲ੍ਹਾ ਅੰਬ ਦੇ ਅਧੀਨ ਆਉਣ ਵਾਲੇ ਡੇਰਾ ਬਾਬਾ ਵਡਭਾਗ ਸਿੰਘ ਦਰਬਾਰ ਮੈੜੀ ਵਿੱਚ ਵਾਪਰਿਆ ਹੈ।

ਦੱਸਿਆ ਗਿਆ ਹੈ ਕਿ ਜਿੱਥੇ ਬਾਬਾ ਵਡਭਾਗ ਸਿੰਘ ਮੈੜੀ ਵਾਲਿਆਂ ਦਾ ਮੇਲਾ ਚਲ ਰਿਹਾ ਸੀ ਉਥੇ ਹੀ ਇਕ ਗੁਬਾਰੇ ਵੇਚਣ ਵਾਲੇ ਵਿਅਕਤੀ ਦੇ ਗੁਬਾਰਿਆਂ ਵਿੱਚ ਹਵਾ ਭਰਨ ਵਾਲੇ ਸਲੰਡਰ ਦੇ ਫਟਣ ਕਾਰਨ ਇਹ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਜਿਥੇ ਇਕ ਵਿਅਕਤੀ ਦੀ ਮੌਤ ਹੋ ਗਈ। ਉੱਥੇ ਹੀ ਬਹੁਤ ਸਾਰੇ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਇਲਾਜ ਵਾਸਤੇ ਸਥਾਨਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

ਜ਼ਖ਼ਮੀਆਂ ਵਿੱਚ ਬਹੁਤ ਸਾਰੇ ਲੋਕ ਪੰਜਾਬ ਨਾਲ ਵੀ ਸਬੰਧਤ ਹਨ। ਦੱਸਿਆ ਗਿਆ ਹੈ ਕਿ ਪੰਜ ਸਾਲਾਂ ਦੇ ਕਰਮ ਸਿੰਘ ਦੇ ਚਿਹਰੇ ਅਤੇ ਸਰੀਰ ਉੱਪਰ ਇਸ ਹਾਦਸੇ ਕਾਰਨ ਗੰਭੀਰ ਜ਼ਖਮੀ ਹੋਏ ਹਨ ਅਤੇ ਸੱਟਾਂ ਲੱਗੀਆਂ ਹਨ। ਜਿਸ ਨੂੰ ਹਿਮਾਚਲ ਪ੍ਰਦੇਸ਼ ਦੇ ਅੰਬ ਹਸਪਤਾਲ ਵਿਚ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਗੁਰਦਾਸਪੁਰ ਲਿਜਾਇਆ ਗਿਆ ਹੈ।

ਇਹ ਹਾਦਸਾ ਸਵੇਰ ਦੇ ਕਰੀਬ ਸਵਾ ਸੱਤ ਵਜੇ ਦੇ ਨਜ਼ਦੀਕ ਸੈਕਟਰ-4 ਦੇ ਗੁਰਦੁਆਰਾ ਬਾਬਾ ਵਡਭਾਗ ਸਿੰਘ ਮੈੜੀ ਵਾਲਿਆਂ ਦੇ ਮੇਲੇ ਵਿੱਚ ਹੋਇਆ ਹੈ। ਦੱਸਿਆ ਗਿਆ ਹੈ ਕਿ ਜ਼ਖ਼ਮੀਆਂ ਵਿੱਚ ਹੋਣ ਵਾਲੇ ਬਹੁਤ ਸਾਰੇ ਲੋਕ ਪੰਜਾਬ ਦੇ ਵੱਖ ਵੱਖ ਜ਼ਿਲਿਆ ਨਾਲ ਸਬੰਧਤ ਹਨ, ਜਿੰਨ੍ਹਾਂ ਵਿੱਚ 52 ਸਾਲਾ ਅਨੇਕ ਰਾਜ ਪੁੱਤਰ ਦੌਲਤ ਰਾਮ ਵਾਸੀ ਚੱਕ ਢੱਕਣ, ਜ਼ਿਲ੍ਹਾ ਫਾਜ਼ਿਲਕਾ, ਜਗਰੂਪ ਸਿੰਘ ਪੁੱਤਰ ਸੰਤਾ ਸਿੰਘ, ਅਤੇ ਅਮਰ ਸਿੰਘ ਪੁੱਤਰ ਜੱਗਾ ਸਿੰਘ, ਪਿੰਡ ਮਟੋਲਾ, ਜ਼ਿਲ੍ਹਾ ਗੁਰਦਾਸਪੁਰ, ਅਤੇ ਹੋਰ ਵੀ ਬਹੁਤ ਸਾਰੇ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ।