ਗੁਰਦਵਾਰਾ ਸਾਹਿਬ ਦੇ ਸਰੋਵਰ ਚ ਵਾਪਰਿਆ ਇਹ ਭਾਣਾ – ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿਥੇ ਕਰੋਨਾ ਦਾ ਕਹਿਰ ਫਿਰ ਤੋਂ ਵਧਦਾ ਜਾ ਰਿਹਾ ਹੈ ਉੱਥੇ ਹੀ ਸਰਕਾਰ ਵੱਲੋਂ ਲੋਕਾਂ ਨੂੰ ਵੀ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਪਾਬੰਦੀਆਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਜਾ ਰਹੀ ਹੈ। ਜਿੱਥੇ ਬਹੁਤ ਸਾਰੇ ਲੋਕ ਕਰੋਨਾ ਦੀ ਚਪੇਟ ਵਿਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ ਹਨ। ਉੱਥੇ ਹੀ ਬਹੁਤ ਸਾਰੇ ਲੋਕ ਪੰਜਾਬ ਵਿੱਚ ਵਾਪਰਣ ਵਾਲੇ ਸੜਕ ਹਾਦਸਿਆਂ ਦੇ ਸ਼ਿਕਾਰ ਵੀ ਹੋ ਰਹੇ ਹਨ। ਇਸ ਤੋਂ ਇਲਾਵਾ ਵਾਪਰਨ ਵਾਲੇ ਹੋਰ ਹਾਦਸਿਆਂ ਅਤੇ ਬਿਮਾਰੀਆਂ ਦੀ ਚਪੇਟ ਵਿੱਚ ਆਉਣ ਕਾਰਨ ਵੀ ਬਹੁਤ ਸਾਰੇ ਪਰਿਵਾਰਾਂ ਦੇ ਮੈਂਬਰ ਮੌਤ ਦੇ ਮੂੰਹ ਵਿਚ ਜਾ ਰਹੇ ਹਨ ਜਿਨ੍ਹਾਂ ਦੇ ਜਾਣ ਨਾਲ ਉਹਨਾਂ ਦੇ ਪਰਿਵਾਰ ਵਿਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਇਥੇ ਗੁਰਦੁਆਰਾ ਸਾਹਿਬ ਦੇ ਸਰੋਵਰ ਵਿੱਚ ਇਹ ਭਾਣਾ ਵਾਪਰਿਆ ਹੈ ਜਿੱਥੇ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਗੁਰਦੁਆਰਾ ਮੰਜੀ ਸਾਹਿਬ ਤੋਂ ਸਾਹਮਣੇ ਆਈ ਹੈ। ਜਿੱਥੇ ਸਰੋਵਰ ਵਿੱਚ ਇਕ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ ਹੈ। ਦੱਸਿਆ ਗਿਆ ਹੈ ਕਿ ਇਹ ਲਾਸ਼ ਗੁਰਜੀਤ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਕੋਟ ਸੇਖੋਂ ਦੌਰਾਹਾ ਦੀ ਹੈ।

ਜੋ ਗੁਰਦੁਆਰਾ ਮੰਜੀ ਸਾਹਿਬ ਵਿੱਚ ਡਿਊਟੀ ਕਰ ਰਿਹਾ ਸੀ ਅਤੇ ਸ਼੍ਰੋਮਣੀ ਕਮੇਟੀ ਦਾ ਮੁਲਾਜ਼ਮ ਸੀ। ਦੱਸਿਆ ਗਿਆ ਹੈ ਕਿ ਗੁਰਦੁਆਰਾ ਸਾਹਿਬ ਵਿਚ ਉਸਦੀ ਡਿਊਟੀ ਦੁਪਹਿਰ 12 ਵਜੇ ਤੋਂ ਸਵੇਰੇ 8 ਵਜੇ ਤੱਕ ਲਗਾਈ ਗਈ ਸੀ। ਸਵੇਰ ਦੇ ਸਮੇਂ ਉਸ ਦੀ ਲਾਸ਼ ਸਰੋਵਰ ਵਿੱਚੋਂ ਪ੍ਰਾਪਤ ਹੋਈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਮੈਨੇਜਰ ਗੁਰਪ੍ਰੀਤ ਸਿੰਘ ਵੱਲੋਂ ਇਸ ਸਾਰੇ ਹਾਦਸੇ ਦੀ ਜਾਣਕਾਰੀ ਤੁਰੰਤ ਪੁਲਸ ਨੂੰ ਦਿੱਤੀ ਗਈ।

ਜਿਸ ਤੋਂ ਬਾਅਦ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਇਸ ਸਾਰੇ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਗੁਰਜੀਤ ਸਿੰਘ ਦੀ ਲਾਸ਼ ਨੂੰ ਖੰਨਾ ਦੇ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਵਾਸਤੇ ਭੇਜਿਆ ਗਿਆ ਹੈ। ਦੱਸਿਆ ਗਿਆ ਹੈ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਵੀ ਲਏ ਗਏ ਹਨ ਅਤੇ ਜਿਸ ਤੋਂ ਬਾਅਦ ਧਾਰਾ 174 ਦੇ ਤਹਿਤ ਕਾਰਵਾਈ ਸ਼ੁਰੂ ਕੀਤੀ ਗਈ ਹੈ। ਉਥੇ ਹੀ ਅਜੇ ਤੱਕ ਗੁਰਜੀਤ ਸਿੰਘ ਦੀ ਮੌਤ ਦੇ ਕਾਰਨਾਂ ਬਾਰੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ।