ਗੁਰਦਵਾਰਾ ਸਾਹਿਬ ਮੱਥਾ ਟੇਕਣ ਗਏ ਨੌਜਵਾਨਾਂ ਨਾਲ ਵਾਪਰਿਆ ਭਾਣਾ , ਹੋਈ 3 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ

ਆਈ ਤਾਜਾ ਵੱਡੀ ਖਬਰ 

ਜੂਨ ਦੇ ਮਹੀਨੇ ਦੀ ਸ਼ੁਰੂਆਤ ਹੋ ਚੁੱਕੀ ਹੈ। ਜਿੱਥੇ ਗਰਮੀ ਦਾ ਪ੍ਰਕੋਪ ਲਗਾਤਾਰ ਵਧਦਾ ਪਿਆ ਹੈ, ਦੂਜੇ ਪਾਸੇ ਬੱਚਿਆਂ ਨੂੰ ਸਕੂਲਾਂ ਦੇ ਵਿੱਚ ਛੁੱਟੀਆਂ ਵੀ ਹੋਈਆਂ ਪਈਆਂ ਹਨ। ਜਿਸ ਕਾਰਨ ਲੋਕ ਇਹਨਾਂ ਛੁੱਟੀਆਂ ਦਾ ਆਨੰਦ ਮਾਨਣ ਦੇ ਲਈ ਪਹਾੜੀ ਇਲਾਕਿਆਂ ਦੇ ਵਿੱਚ ਤੇ ਧਾਰਮਿਕ ਸਥਾਨਾਂ ਤੇ ਜਾਂਦੇ ਹੋਏ ਹਨ। ਇਹੀ ਵੱਡਾ ਕਾਰਨ ਹੈ ਕਿ ਧਾਰਮਿਕ ਸਥਾਨਾਂ ਤੇ ਇਹਨਾਂ ਦਿਨੀਂ ਵੱਡਾ ਇਕੱਠ ਵੇਖਣ ਨੂੰ ਮਿਲਦਾ ਹੈ। ਇਸੇ ਵਿਚਾਲੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਗਏ ਨੌਜਵਾਨਾਂ ਦੇ ਨਾਲ ਅਜਿਹਾ ਭਾਣਾ ਵਾਪਰ ਗਿਆ ਕਿ 3 ਨੌਜਵਾਨਾਂ ਦੀਆਂ ਮੌਤਾਂ ਹੋ ਗਈਆਂ l ਮਾਮਲਾ ਡੇਰਾਬਸੀ ਤੋਂ ਸਾਹਮਣੇ ਆਇਆ, ਜਿੱਥੇ ਗੁਰਦੁਆਰਾ ਪਾਉਂਟਾ ਸਾਹਿਬ ਨੇੜੇ ਯਮੁਨਾ ’ਚ ਇਸ਼ਨਾਨ ਕਰਨ ਗਏ 3 ਦੋਸਤਾਂ ਦੀ ਡੁੱਬਣ ਨਾਲ ਮੌਤ ਹੋ ਗਈ।

ਇਨ੍ਹਾਂ ‘ਚੋਂ 2 ਨੌਜਵਾਨ ਡੇਰਾਬੱਸੀ ਅਤੇ ਇਕ ਚੰਡੀਗੜ੍ਹ ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਅਨੁਸਾਰ ਪਾਉਂਟਾ ਸਾਹਿਬ ਪੁਲਸ ਨੂੰ ਸ਼ਾਮ ਕਰੀਬ 6 ਵਜੇ ਤਿੰਨ ਨੌਜਵਾਨਾਂ ਦੇ ਡੁੱਬਣ ਦੀ ਸੂਚਨਾ ਮਿਲੀ। ਪਤਾ ਲੱਗਾ ਹੈ ਕਿ ਇਕ ਨੂੰ ਡੁੱਬਦਾ ਦੇਖ ਕੇ ਬਚਾਉਣ ਆਏ 2 ਦੋਸਤ ਵੀ ਨਹਿਰ ਦੇ ਪਾਣੀ ’ਚ ਡੁੱਬ ਗਏ। ਗੋਤਾਖੋਰਾਂ ਦੀ ਮਦਦ ਨਾਲ ਤਿੰਨਾਂ ਦੀਆਂ ਲਾਸ਼ਾਂ ਨੂੰ ਇਕ ਘੰਟੇ ਬਾਅਦ ਬਾਹਰ ਕੱਢਿਆ ਗਿਆ। ਉਨ੍ਹਾਂ ਦੀਆਂ ਮ੍ਰਿਤਕ ਦੇਹਾਂ ਨੂੰ ਪਾਉਂਟਾ ਸਾਹਿਬ ਹਸਪਤਾਲ ਦੇ ਮੁਰਦਾਘਰ ’ਚ ਰਖਵਾਇਆ ਗਿਆ।ਉਥੇ ਹੀ ਮ੍ਰਿਤਕਾਂ ਦੀ ਪਛਾਣ 22 ਸਾਲਾ ਧੀਰੇਂਦਰ ਸਿੰਘ, 21 ਸਾਲਾ ਰਾਘਵ ਮਿਸ਼ਰਾ ਅਤੇ 21 ਸਾਲਾ ਅਭਿਸ਼ੇਕ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਇਹ ਤਿੰਨੋਂ ਡੇਰਾਬੱਸੀ ਦੇ ਧੀਰੇਂਦਰ ਦੀ ਥਾਰ ਗੱਡੀ ’ਚ ਕਰੀਬ 2 ਵਜੇ ਪਾਉਂਟਾ ਸਾਹਿਬ ਗਏ ਸਨ। ਮੱਥਾ ਟੇਕਣ ਤੋਂ ਬਾਅਦ ਉਹ ਗੁਰਦੁਆਰੇ ਦੇ ਦਰਿਆ ਘਾਟ ਦੀਆਂ ਪੌੜੀਆਂ ਤੋਂ ਹੇਠਾਂ ਉਤਰੇ ਅਤੇ ਹਾਦਸੇ ਦਾ ਸ਼ਿਕਾਰ ਹੋ ਗਏ।

ਫਿਲਹਾਲ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਤੇ ਪਰਿਵਾਰਿਕ ਮੈਂਬਰਾਂ ਨੂੰ ਇਸ ਦੀ ਜਾਣਕਾਰੀ ਦੇ ਦਿੱਤੀ ਗਈ ਹੈ ਹੁਣ ਪਰਿਵਾਰਕ ਮੈਂਬਰਾਂ ਦੇ ਆਉਣ ਤੋਂ ਬਾਅਦ ਪੁਲਿਸ ਬਿਆਨ ਦਰਜ ਕਰੇਗੀ ਤੇ ਅੱਗੇ ਦੀ ਕਾਰਵਾਈ ਆਰੰਭ ਕਰੇਗੀ।