ਆਈ ਤਾਜਾ ਵੱਡੀ ਖਬਰ
ਆਏ ਦਿਨ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਧਾਰਮਿਕ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾਂਦੀ ਹੈ। ਭਾਵੇਂ ਕਿ ਪ੍ਰਸ਼ਾਸਨ ਜਾਂ ਸਰਕਾਰ ਵੱਲੋਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਂਦੀ ਹੈ। ਪਰ ਫਿਰ ਵੀ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਇਸ ਤਰ੍ਹਾਂ ਵੱਖ-ਵੱਖ ਥਾਵਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਲਗਾਤਾਰ ਸਾਹਮਣੇ ਆ ਰਿਹਾ ਹੈ।
ਅਜਿਹਾ ਹੀ ਇਕ ਹੋਰ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ। ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਵਿੱਚ ਕਾਫ਼ੀ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਸਿੱਖ ਸੰਗਤ ਵਿੱਚ ਕਾਫ਼ੀ ਰੋਸ਼ ਪਾਇਆ ਜਾ ਰਿਹਾ ਹੈ। ਦਰਅਸਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਠੇਸ ਪਹੁੰਚਾਉਣ ਵਾਲੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਇਹ ਮੰਦਭਾਗੀ ਘਟਨਾ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿੱਖੇ ਵਾਪਰੀ।
ਜਿਥੇ ਇਕ ਵਿਅਕਤੀ ਦੁਆਰਾ ਸਪਾਈਸਜੈੱਟ ਦੀ ਉਡਾਣ ਰਾਹੀਂ ਅਟੈਚੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਪਾਇਆ ਹੋਇਆ ਸੀ। ਉਹ ਇਸ ਪਾਵਨ ਸਰੂਪ ਨੂੰ ਮਹਾਰਾਸ਼ਟਰ ਦੇ ਪੁਣੇ ਵਿਖੇ ਲਿਜਾ ਰਹੇ ਸੀ। ਜਿਸ ਵਿਅਕਤੀ ਨੂੰ ਮੌਕੇ ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਫਿਲਹਾਲ ਮਾਮਲੇ ਵਿੱਚ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਪਰ ਘਟਨਾ ਵਾਲੇ ਸਥਾਨ ਤੇ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਪੁਲਿਸ ਦੇ ਉੱਚ ਅਧਿਕਾਰੀ ਪਹੁੰਚ ਚੁੱਕੇ ਹਨ। ਜਿਨ੍ਹਾਂ ਵੱਲੋਂ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਕੌਮਾਂਤਰੀ ਹਵਾਈ ਅੱਡੇ ਤੇ ਵਾਪਰੀ ਇਸ ਘਟਨਾ ਤੋਂ ਬਾਅਦ ਸਿੱਖ ਸੰਗਤ ਵਿੱਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ। ਜਾਂਚ ਕਰ ਰਹੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਕੋਈ ਵਿਅਕਤੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜਾਂਚ ਦੌਰਾਨ ਹੀ ਇਹ ਪਤਾ ਲੱਗ ਸਕੇਗਾ ਕਿ ਉਸ ਵਿਅਕਤੀ ਵੱਲੋਂ ਇਸ ਘਟਨਾਂ ਨੂੰ ਅੰਜ਼ਾਮ ਦਿੱਤਾ ਜਾਣਾ ਸੀ। ਇਸ ਵਿਅਕਤੀ ਦਾ ਇਸ ਘਟਨਾ ਪਿਛੇ ਕੀ ਮਕਸਦ ਸੀ। ਇਹ ਸਭ ਤਾਂ ਹੁਣ ਜਾਂਚ ਦੌਰਾਨ ਇਹ ਸਾਹਮਣੇ ਆਵੇਗਾ। ਦੂਜੀ ਪਾਸੇ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਸਰਕਾਰ ਨੂੰ ਅਹਿਮ ਕਦਮ ਚੁੱਕਣੇ ਚਾਹੀਦੇ ਹਨ। ਤਾਂ ਜੋ ਧਾਰਮਿਕ ਲੋਕਾਂ ਦੀਆਂ ਭਾਵਨਾਵਾਂ ਨਾਲ ਕੋਈ ਖਿਲਵਾੜ ਨਾ ਕਰ ਸਕੇ।
Previous Postਪੰਜਾਬ ਚ ਬੱਚਿਆਂ ਦੇ ਸਕੂਲ ਜਾਣ ਦੇ ਬਾਰੇ ਚ ਆਈ ਵੱਡੀ ਖਬਰ – ਆਏ ਇਹ ਨਵੇਂ ਸਰਕਾਰੀ ਹੁਕਮ
Next Postਪੰਜਾਬ ਚ ਇਥੇ ਵਾਪਰਿਆ ਕਹਿਰ 18 ਸਾਲਾਂ ਦੀ ਜਵਾਨ ਕੁੜੀ ਦੀ ਕੋਰੋਨਾ ਨਾਲ ਹੋਈ ਮੌਤ , ਛਾਇਆ ਸੋਗ