ਗੱਡੀਆਂ ਕਾਰਾਂ ਚਲਾਉਣ ਵਾਲਿਆਂ ਲਈ ਆ ਰਹੀ ਇਹ ਤਾਜਾ ਵੱਡੀ ਖਬਰ ਲਾਇਸੈਂਸ ਬਾਰੇ

ਆਈ ਤਾਜਾ ਵੱਡੀ ਖਬਰ 

ਸਰਕਾਰ ਵੱਲੋਂ ਸਮੇਂ ਸਮੇਂ ਤੇ ਬਹੁਤ ਸਾਰੀਆਂ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਸਦਕਾ ਦੇਸ਼ ਦੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਅੱਜ ਹਰ ਇਕ ਵਿਅਕਤੀ ਵੱਲੋਂ ਆਵਾਜਾਈ ਦੇ ਸਾਧਨਾਂ ਦੀ ਵਰਤੋਂ ਇੱਕ ਥਾਂ ਤੋਂ ਦੂਜੀ ਜਗ੍ਹਾ ਜਾਣ ਲਈ ਕੀਤੀ ਜਾਂਦੀ ਹੈ। ਇਸ ਨਾਲ ਅਸੀਂ ਜਲਦੀ ਆਪਣੀ ਮੰਜ਼ਲ ‘ਤੇ ਪਹੁੰਚ ਜਾਂਦੇ ਹਾਂ। ਆਵਾਜਾਈ ਦੇ ਇਨ੍ਹਾਂ ਸਾਧਨਾਂ ਦੀ ਵਰਤੋਂ ਕਰਨ ਵੇਲੇ ਬਹੁਤ ਸਾਰੇ ਨਿਯਮਾਂ ਦੀ ਪਾਲਣਾ ਕਰਨੀ ਪੈਂਦੀ ਹੈ। ਜਿਨ੍ਹਾਂ ਦੇ ਵਿੱਚ ਗੱਡੀ ਦੀ ਰਜਿਸਟ੍ਰੇਸ਼ਨ, ਪ੍ਰਦੂਸ਼ਣ ਸਰਟੀਫਿਕੇਟ ਆਦਿ ਪੇਪਰਾਂ ਦਾ ਹੋਣਾ ਲਾਜ਼ਮੀ ਹੋ ਜਾਂਦਾ ਹੈ।

ਉਥੇ ਹੀ ਸਰਕਾਰ ਵੱਲੋਂ ਵਾਹਨਾਂ ਸਬੰਧੀ ਕੋਈ ਨਾ ਕੋਈ ਬਦਲਾਵ ਕੀਤਾ ਜਾਂਦਾ ਰਹਿੰਦਾ ਹੈ। ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਵੀ ਧਿਆਨ ਵਿਚ ਰੱਖਿਆ ਜਾਂਦਾ ਹੈ। ਜਿਸ ਨਾਲ ਲੋਕਾਂ ਨੂੰ ਆਰਥਿਕ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਹੁਣ ਗੱਡੀਆਂ ਕਾਰਾਂ ਚਲਾਉਣ ਵਾਲਿਆਂ ਲਈ ਲਾਇਸੈਂਸ ਸਬੰਧੀ ਇੱਕ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਸਰਕਾਰ ਵੱਲੋਂ ਸੜਕਾਂ ਤੇ ਵਾਹਨ ਚਲਾਉਣ ਵਾਲੇ ਚਾਲਕਾਂ ਲਈ ਡਰਾਈਵਿੰਗ ਲਈ ਕੁਝ ਨਿਯਮਾਂ ਵਿਚ ਤਬਦੀਲੀ ਕੀਤੀ ਜਾ ਰਹੀ ਹੈ। ਸਰਕਾਰ ਵੱਲੋਂ ਸੜਕਾਂ ਤੇ ਲੋਕਾਂ ਦੀ ਸੁਰੱਖਿਅਤ ਡਰਾਈਵਿੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਕਦਮ ਚੁੱਕੇ ਜਾ ਰਹੇ ਹਨ।

ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਵੱਲੋਂ ਲੋਕ ਸਭਾ ਚੋਣਾ ਦੇ ਲਿਖਤੀ ਜਵਾਬ ਵਿੱਚ ਦੱਸਿਆ ਗਿਆ ਹੈ ਕਿ ਸਾਰੇ ਖੇਤਰੀ ਦਫ਼ਤਰਾਂ ਵਿਚ ਪਾਸ ਹੋਣ ਦੀ ਪ੍ਰਤੀਸ਼ਤਤਾ 69% ਹੈ। ਉਨ੍ਹਾਂ ਦੱਸਿਆ ਕਿ ਜਦੋਂ ਵੀ ਡਰਾਇਵਿੰਗ ਲਾਇਸੰਸ ਬਣਾਉਣ ਲਈ ਲੋਕਾਂ ਤੋਂ ਟੈਸਟ ਲਿਆ ਜਾਂਦਾ ਹੈ ਤਾਂ ਉਨ੍ਹਾਂ ਨੂੰ ਸਖ਼ਤ ਪ੍ਰਕਿਰਿਆ ਵਿਚੋਂ ਗੁਜਰਨਾ ਪੈਂਦਾ ਹੈ। ਪਾਸ ਹੋਣ ਲਈ ਵਾਹਨ ਚਾਲਕ ਨੂੰ ਸਾਰੀ ਜਾਣਕਾਰੀ ਹੋਣੀ ਚਾਹੀਦੀ ਹੈ। ਗਡਕਰੀ ਨੇ ਕਿਹਾ ਕਿ ਦਿੱਲੀ ਸਰਕਾਰ ਵੱਲੋਂ ਦਿੱਲੀ ਵਿੱਚ ਡਰਾਈਵਿੰਗ ਪ੍ਰੀਖਿਆ ਲਈ 50 ਮੋਟਰ ਟਰੇਨਿੰਗ ਸਕੂਲ, ਜਾਂ ਸੰਸਥਾਵਾਂ ਨੂੰ ਅਧਿਕਾਰਤ ਕੀਤਾ ਗਿਆ ਹੈ ।

ਡਰਾਈਵਿੰਗ ਕੌਂਸਲ ਦੀ ਜਾਂਚ ਕਰਨ ਦਾ ਟੀਚਾ ਪ੍ਰਤਿਭਾਸ਼ਾਲੀ ਤੇ ਵਾਜਬ ਚਾਲਕ ਤਿਆਰ ਕਰਨਾ ਹੈ। ਟੈਸਟ ਦੌਰਾਨ ਅਗਰ ਵਾਹਨ ਵਿੱਚ ਬੈਕ ਗੇਅਰ ਹੈ ਤਾਂ ਚਾਲਕ ਨੂੰ ਵਾਹਨ ਬੈਕ ਕਰਕੇ ਦਿਖਾਉਣਾ ਲਾਜ਼ਮੀ ਕੀਤਾ ਗਿਆ ਹੈ। ਇਹ ਨਿਯਮ ਕੇਂਦਰੀ ਮੋਟਰ ਵਾਹਨ ਕਾਨੂੰਨ 1989 ਦੇ ਨਿਯਮ ਤਹਿਤ ਹੈ। ਜਾਂਚ ਵਿਚ ਪਾਸ ਹੋਣ ਲਈ ਸਹੀ ਤਰੀਕੇ ਨਾਲ ਗੱਡੀ ਨੂੰ ਪਿੱਛੇ ਲੈ ਜਾਣਾ ਜ਼ਰੂਰੀ ਕਰ ਦਿੱਤਾ ਗਿਆ ਹੈ। ਹੁਣ ਡਰਾਈਵਿੰਗ ਲਾਇਸੰਸ ਬਣਾਉਣ ਵਾਲਿਆਂ ਨੂੰ ਸੋਧ ਕੀਤੇ ਗਏ ਇਸ ਨਿਯਮ ਦੇ ਅਨੁਸਾਰ ਗੱਡੀ ਬੈਕ ਕਰਕੇ ਦਿਖਾਉਣੀ ਪਵੇਗੀ।