ਗੱਡੀਆਂ ਕਾਰਾਂ ਰੱਖਣ ਵਾਲੇ ਹੋ ਜਾਵੋ ਸਾਵਧਾਨ : ਆ ਗਿਆ ਇਹ ਨਵਾਂ ਟ੍ਰੈਫਿਕ ਨਿਯਮ, ਕੀਤੇ ਰਗੜੇ ਨਾ ਜਾਇਓ

ਆਈ ਤਾਜ਼ਾ ਵੱਡੀ ਖਬਰ 

ਸੜਕਾਂ ਤੇ ਜਾਂਦੇ ਬਹੁਤ ਸਾਰੇ ਵੱਖੋ ਵੱਖਰੇ ਨਿਯਮ ਲਾਗੂ ਕੀਤੇ ਗਏ ਹਨ । ਜਿਨ੍ਹਾਂ ਨਿਯਮਾਂ ਦੀ ਪਾਲਣਾ ਕਰਕੇ ਅਸੀਂ ਆਪਣੀ ਅਤੇ ਆਪਣੇ ਪਰਿਵਾਰ ਦੀ ਜਾਨ ਬਚਾ ਸਕਦੇ ਹਾਂ । ਪਰ ਬਹੁਤ ਸਾਰੇ ਲੋਕ ਇਨ੍ਹਾਂ ਸੜਕੀ ਨਿਯਮਾਂ ਨੂੰ ਤੋੜਦੇ ਹਨ ਜਿਸ ਕਾਰਨ ਉਹ ਕਈ ਤਰ੍ਹਾਂ ਦੇ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ । ਇਸੇ ਵਿਚਕਾਰ ਪੁਲ ਗੱਡੀਆਂ ਅਤੇ ਕਾਰਾ ਰੱਖਣ ਵਾਲੇ ਲੋਕਾਂ ਦੇ ਲਈ ਇਕ ਬੇਹੱਦ ਹੀ ਖਾਸ ਖ਼ਬਰ ਸਾਹਮਣੇ ਆ ਰਹੀ ਹੈ, ਕਿ ਜੇਕਰ ਉਨ੍ਹਾਂ ਨੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕੀਤੀ ਤਾਂ ਕਿਉਂਕਿ ਹੁਣ ਟ੍ਰੈਫਿਕ ਨਿਯਮਾਂ ਦੇ ਵਿਚ ਕੁਝ ਤਬਦੀਲੀਆਂ ਹੋਣ ਜਾ ਰਹੀਆਂ ਹਨ ਤੇ ਜੇਕਰ ਇਨ੍ਹਾਂ ਨਿਯਮਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਉਨ੍ਹਾਂ ਗੱਡੀਆਂ ਤੇ ਘਰਾਂ ਵਾਲਿਆਂ ਤੇ ਵੱਡਾ ਸ਼ਿਕੰਜਾ ਕੱਸਣ ਦੀ ਤਿਆਰੀ ਖਿੱਚ ਲਈ ਗਈ ਹੈ ।

ਦਰਅਸਲ ਜਿਨ੍ਹਾਂ ਲੋਕਾਂ ਦੇ ਕੋਲ ਵਿਦੇਸ਼ੀ ਨੰਬਰ ਦੀ ਕਾਰ ਜਾਂ ਵਿਦੇਸ਼ੀ ਨੰਬਰ ਵਾਲੀ ਕਾਰ ਖਰੀਦ ਕੇ ਉਹ ਭਾਰਤ ਲਿਆਉਣਾ ਚਾਹੁੰਦੇ ਹਨ, ਉਨ੍ਹਾਂ ਲੋਕਾਂ ਦੀ ਸਰਕਾਰ ਨੇ ਨਵੇਂ ਟ੍ਰੈਫਿਕ ਨਿਯਮ ਲਾਗੂ ਕਰ ਦਿੱਤੇ ਹਨ । ਹੁਣ ਇਸ ਨੂੰ ਲੈ ਕੇ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਵੱਲੋਂ ਵੀਰਵਾਰ ਨੂੰ ਭਾਰਤੀ ਖੇਤਰ ਵਿੱਚ ਦਾਖ਼ਲ ਹੋਣ ਜਾਂ ਚੱਲਣ ਤੇ ਦੂਜੇ ਦੇਸ਼ ਵਿੱਚ ਰਜਿਸਟਰਡ ਨਿੱਜੀ ਵਾਹਨਾਂ ਦੀ ਆਵਾਜਾਈ ਨੂੰ ਰਸਮੀ ਬਣਾਉਣ ਦਾ ਪ੍ਰਸਤਾਵ ਦਿੱਤਾ ਗਿਆ ਹੈ ।

ਮੰਤਰਾਲੇ ਵੱਲੋਂ ਇਸ ਬਾਬਤ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਹੈ ਕਿ ਦੇਸ਼ ਵਿੱਚ ਵਿਦੇਸ਼ੀ ਵਾਹਨਾਂ ਨੂੰ ਨਿੱਜੀ ਵਾਹਨਾਂ ਦੀ ਰਸਮੀ ਤੌਰ ਤੇ ਚੱਲਣ ਲਈ ਇਕ ਡਰਾਫਟ ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ । ਇਹ ਨਿਯਮ ਭਾਰਤ ਚ ਇੱਕ ਦੇਸ਼ ਵਿੱਚ ਰਜਿਸਟਰਡਗ਼ੈਰ ਟਰਾਂਸਪੋਰਟ ਵਾਹਨਾਂ ਦੇ ਦਾਖ਼ਲੇ ਦੀ ਆਵਾਜਾਈ ਨੂੰ ਰਸਮੀ ਬਣਾਉਣ ਦਾ ਪ੍ਰਸਤਾਵ ਹੋਵੇਗਾ ।

ਜ਼ਿਕਰਯੋਗ ਹੈ ਸਮੇਂ ਸਮੇਂ ਤੇ ਸੜਕੀ ਆਵਾਜਾਈ ਤੇ ਰਾਜਮਾਰਗ ਮੰਤਰਾਲੇ ਦੇ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਵੱਖ ਵੱਖ ਤਰ੍ਹਾਂ ਦੇ ਨਿਯਮ ਲਾਗੂ ਕੀਤੇ ਜਾਂਦੇ ਹਨ ਜਾ ਕੁਝ ਨਿਯਮਾਂ ਦੇ ਵਿਚ ਤਬਦੀਲੀਆਂ ਕੀਤੀਆਂ ਜਾਂਦੀਆਂ ਹਨ ਤਾਂ ਜੋ ਲੋਕਾਂ ਦੇ ਜੀਵਨ ਨੂੰ ਸੁਰੱਖਿਅਤ ਬਣਾਇਆ ਜਾ ਸਕੇ ।