ਘਰਵਾਲੀ ਦੀ ਆਖਰੀ ਇੱਛਾ ਪੂਰੀ ਕਰਨ ਲਈ ਘਰਵਾਲੇ ਨੇ ਕਰਤਾ ਅਜਿਹਾ ਕੰਮ ਸਭ ਰਹਿ ਗਏ ਦੇਖਦੇ

ਆਈ ਤਾਜ਼ਾ ਵੱਡੀ ਖਬਰ 

ਦੁਨੀਆਂ ਵਿੱਚ ਬਹੁਤ ਸਾਰੇ ਅਜਿਹੇ ਲੋਕ ਹੁੰਦੇ ਹਨ ਜਿਨ੍ਹਾਂ ਵੱਲੋਂ ਕਈ ਤਰ੍ਹਾਂ ਦੇ ਰਿਕਾਰਡ ਪੈਦਾ ਕੀਤੇ ਜਾਂਦੇ ਹਨ। ਜਿੱਥੇ ਉਨ੍ਹਾਂ ਵੱਲੋਂ ਚੁੱਕੇ ਜਾਂਦੇ ਸ਼ਲਾਘਾਯੋਗ ਕਦਮਾਂ ਦੀ ਸਭ ਪਾਸੇ ਚਰਚਾ ਹੋਣ ਲੱਗ ਜਾਂਦੀ ਹੈ। ਕੁਝ ਵਿਆਹੁਤਾ ਜੋੜੇ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਔਲਾਦ ਨਾ ਹੋਣ ਦੇ ਬਾਵਜੂਦ ਵੀ ਉਹ ਕੰਮ ਕਰਦੇ ਹਨ ਕਿ ਉਨ੍ਹਾਂ ਦਾ ਨਾਂ ਦੁਨੀਆਂ ਉਪਰ ਹਮੇਸ਼ਾਂ ਲਈ ਕਾਇਮ ਹੋ ਜਾਂਦਾ ਹੈ। ਆਏ ਦਿਨ ਹੀ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਜਾਂਦੇ ਹਨ ਜੋ ਲੋਕਾਂ ਨੂੰ ਹੈਰਾਨ ਕਰ ਦਿੰਦੇ ਹਨ। ਹੁਣ ਘਰ ਵਾਲੀ ਦੀ ਆਖਰੀ ਇੱਛਾ ਪੂਰੀ ਕਰਨ ਵਾਸਤੇ ਘਰਵਾਲੇ ਵੱਲੋਂ ਅਜਿਹਾ ਕੰਮ ਕੀਤਾ ਗਿਆ ਹੈ ਕਿ ਸਭ ਲੋਕ ਸੁਣ ਕੇ ਹੈਰਾਨ ਰਹਿ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਜ਼ਿਲੇ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਪਤੀ ਵੱਲੋਂ ਆਪਣੀ ਪਤਨੀ ਦੀ ਇੱਛਾ ਪੂਰੀ ਕਰਨ ਲਈ ਆਪਣਾ ਸਭ ਕੁਝ ਕੁਰਬਾਨ ਕੀਤਾ ਗਿਆ ਹੈ।

ਜਿੱਥੇ ਇਸ ਸੇਵਾ ਮੁਕਤ ਡਾਕਟਰ ਵੱਲੋਂ ਆਪਣੀ ਸਵਰਗਵਾਸੀ ਪਤਨੀ ਦੇ ਕਹਿਣ ਉੱਪਰ ਆਪਣੀ ਚਲ-ਅਚਲ ਜਾਇਦਾਦ ਜੋ ਕੇ ਕਰੋੜਾਂ ਰੁਪਏ ਦੀ ਕੀਮਤ ਵਾਲੀ ਹੈ ਸਭ ਸਰਕਾਰ ਨੂੰ ਦਾਨ ਕਰ ਦਿੱਤੀ ਗਈ ਹੈ। ਉਨ੍ਹਾਂ ਵੱਲੋਂ ਇਹ ਫ਼ੈਸਲਾ ਆਪਣੀ ਪਤਨੀ ਦੇ ਕਹਿਣ ਤੇ ਰਿਸ਼ਤੇਦਾਰਾਂ ਦੀ ਸਹਿਮਤੀ ਨਾਲ ਲਿਆ ਗਿਆ ਸੀ। ਪਿਛਲੇ ਸਾਲ 23 ਜੁਲਾਈ 2021 ਨੂੰ ਉਨ੍ਹਾਂ ਵੱਲੋਂ ਆਪਣੀ ਸਾਰੀ ਸੰਪੱਤੀ ਸਰਕਾਰ ਦੇ ਨਾਂ ਤੇ ਕਰ ਦਿੱਤੀ ਗਈ। ਉਥੇ ਹੀ ਉਨ੍ਹਾਂ ਵੱਲੋਂ ਇਕ ਸ਼ਰਤ ਰੱਖੀ ਗਈ ਸੀ, ਕਿ ਉਨ੍ਹਾਂ ਦੇ ਘਰ ਵਿਚ ਬਜ਼ੁਰਗਾਂ ਨੂੰ ਰੱਖਿਆ ਜਾਵੇ ਅਤੇ ਉਨ੍ਹਾਂ ਦਾ ਸਤਿਕਾਰ ਕੀਤਾ ਜਾਵੇ , ਜਿਨ੍ਹਾਂ ਕੋਲ ਰਹਿਣ ਵਾਸਤੇ ਜਗ੍ਹਾ ਨਹੀਂ ਹੈ।

ਉਥੇ ਹੀ ਉਨ੍ਹਾਂ ਵੱਲੋਂ ਲੋਕਾਂ ਨੂੰ ਵੀ ਸੰਦੇਸ਼ ਦਿੱਤਾ ਗਿਆ ਹੈ ਕਿ ਬਜ਼ੁਰਗਾਂ ਦੀ ਸੇਵਾ ਕਰਨ, ਕਿਉਂਕਿ ਬੁਢਾਪੇ ਵਿੱਚ ਬਹੁਤ ਸਾਰੇ ਮਾਪਿਆਂ ਨੂੰ ਦਰ-ਦਰ ਦੀਆਂ ਠੋਕਰਾਂ ਖਾਣੀਆਂ ਪੈਂਦੀਆਂ ਹਨ। ਇਸ ਲਈ ਉਨ੍ਹਾਂ ਵੱਲੋਂ ਅਜਿਹੇ ਲੋਕਾਂ ਨੂੰ ਆਪਣੇ ਘਰ ਵਿੱਚ ਜਗ੍ਹਾ ਦੇਣ ਦਾ ਫ਼ੈਸਲਾ ਕੀਤਾ ਗਿਆ। ਉਨ੍ਹਾਂ ਵੱਲੋਂ ਨੈਸ਼ਨਲ ਹਾਈਵੇ ਨਾਲ ਲਗਦੀ ਆਪਣੀ 5 ਕਨਾਲ ਜ਼ਮੀਨ ਅਤੇ ਕਾਰ ਵੀ ਸਰਕਾਰ ਦੇ ਨਾਮ ਕਰ ਦਿੱਤੀ ਗਈ ਹੈ। ਇਸ ਸਮੇਂ 72 ਸਾਲਾਂ ਡਾਕਟਰ ਰਜਿੰਦਰ ਕੰਵਰ ਆਪਣੇ ਘਰ ਵਿਚ ਹਰ ਰੋਜ਼ ਹੀ ਸੈਂਕੜੇ ਮਰੀਜਾ ਦਾ ਚੈੱਕ ਅੱਪ ਕਰਦੇ ਹਨ।

ਜੋ ਕਿ ਸਿਹਤ ਵਿਭਾਗ ਵਿਚੋਂ ਰਿਟਾਇਰਡ ਡਾਕਟਰ ਹਨ। ਉਨ੍ਹਾਂ ਦੀ ਪਤਨੀ ਕ੍ਰਿਸ਼ਨਾ ਕੰਵਰ ਵੀ ਸਿੱਖਿਆ ਵਿਭਾਗ ਤੋਂ ਸੇਵਾ ਮੁਕਤ ਹੋਏ ਸਨ। ਜਿਨ੍ਹਾਂ ਦੀ ਇੱਕ ਸਾਲ ਪਹਿਲਾਂ ਮੌਤ ਹੋ ਗਈ। ਇਨ੍ਹਾਂ ਦੀ ਕੋਈ ਔਲਾਦ ਨਾ ਹੋਣ ਕਾਰਨ ਹੀ ਆਪਣੀ ਸੰਪੱਤੀ ਸਰਕਾਰ ਨੂੰ ਦਾਨ ਕਰਨ ਦਾ ਫੈਸਲਾ ਕੀਤਾ ਗਿਆ ਸੀ।