ਘੁੰਮਣ ਫਿਰਨ ਦੇ ਸ਼ੌਕੀਨਾਂ ਲਈ ਵੱਡੀ ਖਬਰ – ਹੋ ਜਾਵੋ ਸਾਵਧਾਨ ਇਥੇ ਹੋ ਗਿਆ ਅਚਾਨਕ ਹੁਣ ਇਹ ਐਲਾਨ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਪਿਛਲੇ ਸਾਲ ਤੋਂ ਸ਼ੁਰੂ ਹੋਈ ਕੋਰੋਨਾ ਦਾ ਅਸਰ ਅਜੇ ਤੱਕ ਵੀ ਘੱਟ ਨਹੀਂ ਹੋਇਆ ਹੈ। ਜਿੱਥੇ ਸਾਰੇ ਦੇਸ਼ ਅੰਦਰ ਕਰੋਨਾ ਟੀਕਾਕਰਣ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਥੇ ਹੀ ਲੋਕਾਂ ਨੂੰ ਅਜੇ ਵੀ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਪਾਬੰਦੀਆਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ ਤਾਂ ਜੋ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ। ਕਿਉਂਕਿ ਬਹੁਤ ਸਾਰੇ ਲੋਕਾਂ ਵੱਲੋਂ ਨਾਂ ਤਾਂ ਸਮਜਿਕ ਦੂਰੀ ਦਾ ਧਿਆਨ ਰੱਖਿਆ ਜਾ ਰਿਹਾ ਹੈ ਤੇ ਨਾ ਹੀ ਬਹੁਤ ਸਾਰੇ ਲੋਕਾਂ ਵੱਲੋਂ ਮਾਸਕ ਦੀ ਵਰਤੋਂ ਕੀਤੀ ਜਾ ਰਹੀ ਹੈ। ਜਿੱਥੇ ਦੇਸ਼ ਅੰਦਰ ਕਰੋਨਾ ਦੀ ਦੂਜੀ ਲਹਿਰ ਨੂੰ ਬੜੀ ਮੁਸ਼ਕਲ ਨਾਲ ਠੱਲ੍ਹ ਪਾਈ ਗਈ ਹੈ। ਉਥੇ ਵੀ ਦੇਸ਼ ਅੰਦਰ ਕਰੋਨਾ ਦੀ ਤੀਜੀ ਲਹਿਰ ਦਾ ਖ਼ਤਰਾ ਮੰਡਰਾ ਰਿਹਾ ਹੈ।

ਹੁਣ ਘੁੰਮਣ-ਫਿਰਨ ਦੇ ਸ਼ੌਕੀਨਾਂ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਅਚਾਨਕ ਹੀ ਇਹ ਐਲਾਨ ਹੋ ਗਿਆ ਹੈ। ਇਸ ਮੌਸਮ ਦੇ ਵਿੱਚ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਘੁੰਮਣ ਫਿਰਨ ਲਈ ਹਿਮਾਚਲ ਦੀ ਧਰਤੀ ਤੇ ਜਾਇਆ ਜਾ ਰਿਹਾ ਹੈ। ਉਥੇ ਹੀ ਪਹਿਲਾਂ ਸਰਕਾਰ ਵੱਲੋਂ ਮੌਸਮ ਦੀ ਤਬਦੀਲੀ ਕਾਰਨ ਵੀ ਕਈ ਤਰ੍ਹਾਂ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ ਅਤੇ ਸੈਲਾਨੀਆਂ ਨੂੰ ਆਉਣ ਤੋਂ ਰੋਕ ਦਿੱਤਾ ਗਿਆ ਸੀ। ਪਰ ਹੁਣ ਹਿਮਾਚਲ ਸਰਕਾਰ ਵੱਲੋਂ ਮੁੜ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਪਾਬੰਦੀਆਂ ਵਿੱਚ ਸਖਤੀ ਕਰ ਦਿੱਤੀ ਹੈ।

ਜਿੱਥੇ ਹਿਮਾਚਲ ਦਾ ਬਾਰਡਰ ਕਰਾਸ ਕਰਨ ਵਾਲਿਆਂ ਲਈ ਕਰੋਨਾ ਟੈਸਟ ਦੀ ਰਿਪੋਰਟ ਅਤੇ ਟੀਕਾਕਰਨ ਦਾ ਸਰਟੀਫੇਟ ਦਿਖਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਕਿਉਂਕਿ ਪਹਿਲਾਂ ਸਰਕਾਰ ਵੱਲੋਂ ਇਸ ਵਿਚ ਨਰਮੀ ਵਰਤੀ ਜਾ ਰਹੀ ਸੀ। ਪਰ ਹੁਣ ਹਿਮਾਚਲ ਵਿੱਚ ਕਰੋਨਾ ਦੇ ਕੇਸ ਸਾਹਮਣੇ ਆਉਣ ਨਾਲ ਫਿਰ ਤੋਂ ਹਿਮਾਚਲ ਦੇ ਬਾਰਡਰ ਸੀਲ ਕਰ ਦਿੱਤੇ ਗਏ ਹਨ। ਹਿਮਾਚਲ ਦੇ ਵਿਚ ਮੰਗਲਵਾਰ ਨੂੰ ਕੋਰੋਨਾ ਕਾਰਣ 3 ਮੌਤਾਂ ਹੋ ਚੁੱਕੀਆਂ ਹਨ। ਉੱਥੇ ਹੀ ਹਿਮਾਚਲ ਵਿੱਚ ਆਉਣ-ਜਾਣ ਵਾਲੀਆਂ ਗੱਡੀਆਂ ਉਪਰ ਤੈਨਾਤ ਕੀਤੇ ਗਏ ਕਰਮਚਾਰੀਆਂ ਵੱਲੋਂ ਪੂਰੀ ਜਾਂਚ ਕੀਤੀ ਜਾ ਰਹੀ ਹੈ।

ਬਹੁਤ ਸਾਰੇ ਯਾਤਰੀਆਂ ਨੂੰ ਵਾਪਸ ਭੇਜਿਆ ਗਿਆ ਹੈ। ਜਿੱਥੇ ਕਈ ਗੱਡੀਆਂ ਵਾਪਸ ਆਈਆਂ ਹਨ ਉਥੇ ਹੀ ਬੱਸਾਂ ਵਿੱਚ ਸਫ਼ਰ ਕਰਨ ਵਾਲੀਆਂ ਸਵਾਰੀਆਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਸਖਤੀ ਵਧਾਏ ਜਾਣ ਦੇ ਕਾਰਨ ਹਿਮਾਚਲ ਵਿਚ ਦਾਖਲ ਹੋਣਾ ਮੁਸ਼ਕਿਲ ਹੋ ਗਿਆ ਹੈ। ਕਿਉਂਕਿ ਹਿਮਾਚਲ ਸਰਕਾਰ ਵੱਲੋਂ ਬਾਰਡਰ ਉਪਰ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਨੂੰ ਤੈਨਾਤ ਕਰ ਦਿੱਤਾ ਗਿਆ ਹੈ। ਜਿਨ੍ਹਾਂ ਵੱਲੋਂ ਹੋਣ ਵਾਲੇ ਯਾਤਰੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।