ਆਈ ਤਾਜਾ ਵੱਡੀ ਖਬਰ
ਕਰੋਨਾ ਦੀ ਦੂਜੀ ਲਹਿਰ ਸਾਰੇ ਦੇਸ਼ ਵਿੱਚ ਬਹੁਤ ਜ਼ਿਆਦਾ ਭਿਆਨਕ ਰੂਪ ਅਖਤਿਆਰ ਕਰ ਰਹੀ। ਜਿਸ ਨੂੰ ਠੱਲ ਪਾਉਣ ਲਈ ਸਰਕਾਰ ਵੱਲੋਂ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਸਿਹਤ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਇੱਕ ਪਾਸੇ ਦੇਸ਼ ਦੇ ਕਿਸਾਨ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਮੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਉਪਰ ਮੋਰਚਾ ਲਾ ਕੇ ਡਟੇ ਹੋਏ ਹਨ। ਜੋ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ। ਉੱਥੇ ਹੀ ਕੇਂਦਰ ਸਰਕਾਰ ਵੱਲੋਂ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ।
ਹੁਣ ਚੱਲ ਰਹੇ ਕਿਸਾਨ ਅੰਦੋਲਨ ਦੇ ਵਿਚਕਾਰ ਹੀ ਮੋਦੀ ਸਰਕਾਰ ਲਈ ਇੱਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ। ਖੇਤੀ ਕਾਨੂੰਨਾਂ ਦੇ ਕਾਰਣ ਜਿੱਥੇ ਸਾਰੇ ਦੇਸ਼ ਵਿਚ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉੱਥੇ ਹੀ ਇਕ ਸਰਵੇਖਣ ਦੌਰਾਨ ਇਹ ਵੇਖਿਆ ਗਿਆ ਹੈ ਕਿ ਮੋਦੀ ਸਰਕਾਰ ਦੀ ਰੇਟਿੰਗ ਬਹੁਤ ਜ਼ਿਆਦਾ ਹੇਠਾਂ ਚੱਲੀ ਗਈ ਹੈ। ਖੇਤੀ ਕਾਨੂੰਨਾਂ ਅਤੇ ਕਿਸਾਨੀ ਸੰਘਰਸ਼ ਕਾਰਨ ਅਤੇ ਕਰੋਨਾ ਦੀ ਦੂਜੀ ਲਹਿਰ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਕਸ ਨੂੰ ਕਾਫ਼ੀ ਢਾਹ ਲੱਗੀ ਹੈ।
ਜਿਸ ਕਾਰਨ ਕੌਮਾਂਤਰੀ ਪੱਧਰ ਤੇ ਵੀ ਵਧੇਰੇ ਪ੍ਰਭਾਵਸ਼ਾਲੀ ਲੀਡਰ ਵਜੋਂ ਉਭਰਨ ਵਾਲੇ ਮੋਦੀ ਨੂੰ ਵੱਡਾ ਨੁਕਸਾਨ ਹੋਇਆ ਹੈ। ਦੇਸ਼ ਅੰਦਰ ਕਰੋਨਾ ਕਾਰਨ ਵੱਡੇ ਹਸਪਤਾਲਾਂ ਵਿੱਚ ਆਕਸੀਜਨ, ਬੈਡ,ਅਤੇ ਜ਼ਰੂਰੀ ਦਵਾਈਆਂ ਦੀ ਕਮੀ ਕਾਰਨ ਮੋਦੀ ਸਰਕਾਰ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰ ਰਹੀ ਹੈ। ਕੀਤੇ ਗਏ ਸਰਵੇਖਣ ਅਨੁਸਾਰ ਮੋਦੀ ਦੀ ਓਵਰਆਲ ਰੇਟਿੰਗ ਇਸ ਹਫਤੇ 63 ਫੀਸਦੀ ਰਹੀ ਹੈ। ਇਹ ਅਗਸਤ 2019 ਤੋਂ ਬਾਅਦ ਸਭ ਤੋਂ ਘੱਟ ਹੈ। ਅਪ੍ਰੈਲ ਵਿੱਚ ਕੀਤੀ ਗਈ ਇਸ ਗਿਰਾਵਟ ਨੂੰ ਦੇਖਦੇ ਹੋਏ 22 ਅੰਕ ਹੇਠਾਂ ਆਉਣ ਦਾ ਖੁਲਾਸਾ ਕੀਤਾ ਗਿਆ ਹੈ।
ਉਥੇ ਹੀ ਸੀ ਵੋਟਰ ਦੇ ਬਾਨੀ ਜਸਵੰਤ ਦੇਸ਼ਮੁੱਖ ਨੇ ਆਖਿਆ ਕਿ ਪ੍ਰਧਾਨ ਮੰਤਰੀ ਆਪਣੇ ਕੈਰੀਅਰ ਦੀ ਸਭ ਤੋਂ ਵੱਡੀ ਚੁਣੌਤੀ ਦਾ ਸਾਹਮਣਾ ਕਰ ਰਹੇ ਹਨ। ਪਰਧਾਨ ਮੰਤਰੀ ਦੀ ਕਾਰਗੁਜ਼ਾਰੀ ਪਿਛਲੇ ਸਾਲ ਦੇ 63 ਫੀਸਦੀ ਦੇ ਮੁਕਾਬਲੇ ਇਸ ਵਾਰ 37 ਫੀਸਦੀ ਹੇਠਾਂ ਆ ਗਈ ਹੈ। 2014 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੱਤਾ ਵਿਚ ਆਏ ਸਨ ਅਤੇ 2019 ਵਿੱਚ ਮੁੜ ਤੋਂ ਚੋਣ ਜਿਤ ਕੇ ਆਪਣਾ ਰੁਤਬਾ ਵਧਾਇਆ ਸੀ। ਪਰ ਇਸ ਸਮੇਂ ਜਿਸ ਤਰ੍ਹਾਂ ਦੇਸ਼ ਕਰੋਨਾ ਵਰਗੀ ਮਹਾਂਮਾਰੀ ਨਾਲ ਜੂਝ ਰਿਹਾ ਹੈ, ਉਸ ਨੇ ਪ੍ਰਧਾਨ ਮੰਤਰੀ ਦੇ ਰੁਤਬੇ ਨੂੰ ਖੋਰਾ ਲਗਾ ਦਿੱਤਾ ਹੈ।
Previous Postਪੰਜਾਬੀਆਂ ਦੀ ਸ਼ਾਨ ਕਹੇ ਜਾਣ ਵਾਲੇ ਮਸ਼ਹੂਰ ਦੋੜਾਕ ਮਿਲਖਾ ਸਿੰਘ ਬਾਰੇ ਆਈ ਮਾੜੀ ਖਬਰ
Next Postਸਾਵਧਾਨ ਪੰਜਾਬ ਚ 10 ਦਿਨਾਂ ਲਈ ਇਸ ਜਗ੍ਹਾ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ – ਤਾਜਾ ਵੱਡੀ ਖਬਰ