ਚਲ ਰਹੇ ਕਿਸਾਨ ਅੰਦੋਲਨ ਵਿਚਕਾਰ ਮੋਦੀ ਸਰਕਾਰ ਲਈ ਆ ਗਈ ਇਹ ਵੱਡੀ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਜਿੱਥੇ ਦੇਸ਼ ਦੇ ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਤੇ ਪਿਛਲੇ ਲੰਮੇ ਸਮੇਂ ਤੋਂ ਵਿਰੋਧ ਕੀਤਾ ਜਾ ਰਿਹਾ ਹੈ। ਭਾਜਪਾ ਸਰਕਾਰ ਵੱਲੋਂ ਜਿਥੇ ਇਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ ਹੈ। ਉਥੇ ਹੀ ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਜਿੱਥੇ ਭਾਰਤ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਦਿੱਲੀ ਦੀਆਂ ਸਰਹੱਦਾਂ ਉਪਰ ਬੈਠੇ ਹੋਏ ਹਨ, ਉਥੇ ਹੀ ਭਾਰਤ ਵਿੱਚ ਕਰੋਨਾ ਦੇ ਕੇਸ ਵੀ ਤੇਜ਼ੀ ਨਾਲ ਵਧ ਰਹੇ ਹਨ। ਜਿਸ ਲਈ ਸਰਕਾਰ ਵੱਲੋਂ ਪੁਖਤਾ ਇੰਤਜਾਮ ਕੀਤੇ ਜਾ ਰਹੇ ਹਨ।

ਕਰੋਨਾ ਦੇ ਦੌਰ ਵਿਚ ਸਰਕਾਰ ਵੱਲੋਂ ਕਈ ਸੂਬਿਆਂ ਵਿਚ ਚੋਣਾਂ ਵੀ ਕਰਵਾਈਆਂ ਗਈਆਂ। ਚੱਲ ਰਹੇ ਕਿਸਾਨ ਅੰਦੋਲਨ ਵਿਚਕਾਰ ਮੋਦੀ ਸਰਕਾਰ ਲਈ ਇੱਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ। ਦੇਸ਼ ਦੇ ਕਈ ਸੂਬਿਆਂ ਵਿਚ ਚੋਣਾਂ ਕਰਵਾਈਆਂ ਗਈਆਂ ,ਜਿੱਥੇ ਉੱਤਰ ਪ੍ਰਦੇਸ਼ ਵਿੱਚ ਹੋਈਆਂ ਚੋਣਾਂ ਵਿੱਚ ਭਾਜਪਾ ਲਈ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਰਾਮ ਨਗਰੀ ਅਯੁਧਿਆਂ ਦੇ ਵਿੱਚ ਵੀ ਨਰਿੰਦਰ ਮੋਦੀ ਦੇ ਹਲਕੇ ਵਾਰਾਣਸੀ ਤੋਂ ਬੀਜੇਪੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਉੱਤਰ ਪ੍ਰਦੇਸ਼ ਦੇ ਵਿੱਚ 75 ਜ਼ਿਲ੍ਹਿਆਂ ਵਿੱਚ ਪੰਚਾਇਤੀ ਚੋਣਾਂ ਹੋਈਆਂ ਹਨ।

ਐਤਵਾਰ ਨੂੰ ਵੋਟਾਂ ਦੀ ਗਿਣਤੀ ਸ਼ੁਰੂ ਹੋਈ ਸੀ ਜੋ ਸੋਮਵਾਰ ਨੂੰ ਮੁਕੰਮਲ ਹੋ ਗਈ ਹੈ। ਉਤਰ ਪ੍ਰਦੇਸ਼ ਦੇ ਵਿੱਚ ਪੰਚਾਇਤੀ ਚੋਣਾਂ ਜ਼ਿਲ੍ਹਾ ਪੰਚਾਇਤ ਮੈਂਬਰ, ਖੇਤਰ ਪੰਚਾਇਤ ਮੈਂਬਰ ,ਪ੍ਰਧਾਨ ਅਤੇ ਗ੍ਰਾਮ ਪੰਚਾਇਤ ਵਾਰਡ ਨੰਬਰ ਦੀਆਂ ਸੀਟਾਂ ਲਈ 12 ਲੱਖ ,89 ਹਜਾਰ 930 ਉਮੀਦਵਾਰ ਮੈਦਾਨ ਵਿੱਚ ਨਿੱਤਰੇ ਸਨ। ਉੱਤਰ ਪ੍ਰਦੇਸ਼ ਵਿੱਚ 2022 ਵਿਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਸੂਬੇ ਵਿੱਚ ਹੋਈਆਂ ਚੋਣਾਂ ਦੇ ਜਥੇ ਨਤੀਜੇ ਐਲਾਨ ਦਿੱਤੇ ਗਏ ਹਨ ਉਥੇ ਹੀ ਸਪਾ ਨੂੰ 40 ਵਿੱਚੋਂ 24 ਸੀਟਾਂ, ਭਾਜਪਾ ਨੂੰ ਸਿਰਫ 6 ਸੀਟਾਂ, ਬਸਪਾ ਨੂੰ 5 ਸੀਟਾਂ ਪ੍ਰਾਪਤ ਹੋਈਆਂ ਹਨ।

ਨਰਿੰਦਰ ਮੋਦੀ ਦੇ ਹਲਕੇ ਵਾਰਾਣਸੀ ਵਿੱਚ 40 ਸੀਟਾਂ ਤੋਂ 7 ਉਮੀਦਵਾਰ ਜਿੱਤ ਸਕੇ ਹਨ। ਜਿੱਤੇ ਹੋਏ ਉਮੀਦਵਾਰਾਂ ਵਿੱਚੋਂ ਭਾਜਪਾ ਨੇ ਦਾਅਵਾ ਕੀਤਾ ਹੈ ਕਿ 720 ਉਮੀਦਵਾਰ ਜੇਤੂ ਰਹੇ ਹਨ। ਸਮਾਜਵਾਦੀ ਪਾਰਟੀ ਦੇ 689, ਬਸਪਾ ਦੇ 266, ਕਾਂਗਰਸ ਦੇ 145 ਉਮੀਦਵਾਰਾਂ ਨੂੰ ਜਿੱਤ ਪ੍ਰਾਪਤ ਹੋਈ ਹੈ। ਕਿਸਾਨਾਂ ਵੱਲੋਂ ਚੋਣ ਹਲਕਿਆਂ ਵਿੱਚ ਕੀਤੇ ਗਏ ਪ੍ਰਚਾਰ ਦੇ ਕਾਰਨ ਭਾਜਪਾ ਨੂੰ ਬਹੁਤ ਜਗ੍ਹਾ ਉਪਰ ਹਾਰ ਦਾ ਸਾਹਮਣਾ ਕਰਨਾ ਪਿਆ ਹੈ।