ਚਲ ਰਹੇ ਕਿਸਾਨ ਅੰਦੋਲਨ ਵਿਚਕਾਰ ਹੁਣ ਕੇਂਦਰ ਸਰਕਾਰ ਤੋਂ ਆਈ ਵੱਡੀ ਖਬਰ ਲੈ ਲਿਆ ਕਿਸਾਨਾਂ ਲਈ ਇਹ ਵੱਡਾ ਫੈਸਲਾ

ਆਈ ਤਾਜ਼ਾ ਵੱਡੀ ਖਬਰ 

ਕੇਂਦਰ ਸਰਕਾਰ ਵੱਲੋਂ ਜਿਥੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਏ ਦਿਨ ਕੋਈ ਨਾ ਕੋਈ ਨਵਾਂ ਵੱਡਾ ਐਲਾਨ ਕੀਤਾ ਜਾਂਦਾ ਹੈ। ਜਿਸ ਸਦਕਾ ਕਿਸਾਨਾਂ ਨੂੰ ਆਰਥਿਕ ਤੌਰ ਉੱਤੇ ਮਜਬੂਤ ਕੀਤਾ ਜਾ ਸਕੇ। ਉੱਥੇ ਹੀ ਕੇਂਦਰ ਸਰਕਾਰ ਵੱਲੋਂ ਪਹਿਲਾਂ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ ਜਿਨ੍ਹਾਂ ਦਾ ਦੇਸ਼ ਦੇ ਕਿਸਾਨਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਉੱਥੇ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਕਿਹਾ ਗਿਆ ਸੀ ਕਿ ਇਨ੍ਹਾਂ ਤਿੰਨ ਖੇਤੀ ਕਾਨੂੰਨਾਂ ਦੇ ਸਦਕਾ ਕਿਸਾਨਾਂ ਦੀ ਆਮਦਨ ਨੂੰ 2022 ਤੱਕ ਦੁੱਗਣਾ ਕੀਤਾ ਜਾਵੇਗਾ।

ਪਰ ਕਿਸਾਨਾਂ ਵੱਲੋਂ ਖੇਤੀ ਕਾਨੂੰਨ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਦੱਸੇ ਗਏ ਹਨ। ਇਸ ਲਈ ਕਿਸਾਨਾਂ ਵੱਲੋਂ ਇਨ੍ਹਾਂ ਨੂੰ ਰੱਦ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਹੁਣ ਕਿਸਾਨਾਂ ਦੇ ਚਲ ਰਹੇ ਕਿਸਾਨ ਅੰਦੋਲਨ ਵਿਚਕਾਰ ਕੇਂਦਰ ਸਰਕਾਰ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਫੈਸਲਾ ਲਿਆ ਗਿਆ ਹੈ। ਜਿੱਥੇ ਪਹਿਲਾਂ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਏ ਜਾਣ ਦੀ ਮੰਗ ਕੀਤੀ ਜਾ ਰਹੀ ਹੈ।

ਉਸ ਸਮੇਂ ਹੁਣ ਕੇਂਦਰ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਜਦੋਂ ਦੇਸ਼ ਦੇ ਕਿਸਾਨ ਖੇਤੀ ਬਿੱਲ ਦੇ ਵਿਰੁੱਧ ਲਗਾਤਾਰ ਅੰਦੋਲਨ ਕਰ ਰਹੇ ਹਨ। ਹੁਣ ਮੋਦੀ ਸਰਕਾਰ ਵੱਲੋਂ ਕਿਸਾਨਾਂ ਲਈ ਸਬਸਿਡੀ ਨੂੰ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ ਅਤੇ ਇਹ ਵੀ ਆਖਿਆ ਗਿਆ ਹੈ ਕਿ ਇਸ ਸਾਲ ਖਾਦਾਂ ਦੇ ਭਾਅ ਵਿੱਚ ਵਾਧਾ ਨਹੀਂ ਕੀਤਾ ਜਾਵੇਗਾ। ਇਸ ਸਾਲ ਕੇਂਦਰ ਸਰਕਾਰ ਨੇ ਫਾਸਫੈਟਿਕ ਤੇ ਪੋਟਾਸ਼ਿਕ ਖਾਦਾਂ ਦੀਆਂ ਕੀਮਤਾਂ ਨਾ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ।

ਪੂਰੇ ਸਾਲ 2021-22 ਲਈ ਫਾਸਫੇਟਿਕ ਤੇ ਪੋਟਾਸ਼ ਖਾਦਾਂ ਦੀਆਂ ਵਧੀਆਂ ਕੀਮਤਾਂ ਵਾਪਸ ਲੈਣ ਦਾ ਫੈਸਲਾ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਵਲੋਂ ਕੀਤਾ ਹੈ। ਇਸ ਤੋਂ ਇਲਾਵਾ ਫਾਸਫੇਟਿਕ ਤੇ ਪੋਟਾਸ਼ ਖਾਦਾਂ ‘ਤੇ ਸਬਸਿਡੀ 438 ਰੁਪਏ ਪ੍ਰਤੀ ਬੈਗ ਵਧਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਤਿਉਹਾਰਾਂ ਦੇ ਸੀਜ਼ਨ ਵਿੱਚ ਕੁਝ ਰਾਹਤ ਦਿੱਤੀ ਗਈ ਹੈ।