ਆਈ ਤਾਜਾ ਵੱਡੀ ਖਬਰ
ਉਥੇ ਹੀ ਬੱਚਿਆਂ ਨਾਲ ਵਾਪਰਨ ਵਾਲੇ ਹਾਦਸੇ ਮਾਪਿਆਂ ਨੂੰ ਤੋੜ ਕੇ ਰੱਖ ਦਿੰਦੇ ਹਨ। ਹੁਣ ਚਾਵਾਂ ਨਾਲ ਵਿਦੇਸ਼ ਭੇਜੇ ਪੁੱਤਰ ਦੀ ਅਚਾਨਕ ਮੌਤ ਹੋਣ ਨਾਲ ਪਰਿਵਾਰ ਦੀਆਂ ਖੁਸ਼ੀਆਂ ਗਮ ਵਿੱਚ ਬਦਲ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬੁਢਲਾਡਾ ਦੇ ਅਧੀਨ ਆਉਣ ਵਾਲੇ ਪਿੰਡ ਗੁਰਨੇ ਕਲਾਂ ਤੋਂ ਸਾਹਮਣੇ ਆਈ ਹੈ। ਜਿੱਥੇ 3 ਫਰਵਰੀ ਨੂੰ ਇਸ ਪਿੰਡ ਦਾ ਰਹਿਣ ਵਾਲਾ ਰਾਜਵਿੰਦਰ ਸਿੰਘ ਰਾਜੂ ਪੁੱਤਰ ਦਰਸ਼ਨ ਸਿੰਘ ਪੜ੍ਹਾਈ ਕਰਨ ਵਾਸਤੇ ਸਟੱਡੀ ਵੀਜ਼ਾ ਤੇ ਕੈਨੇਡਾ ਗਿਆ ਸੀ। ਮ੍ਰਿਤਕ ਨੌਜਵਾਨ ਰਾਜਵਿੰਦਰ 32 ਸਾਲਾ ਜਿੱਥੇ ਉਨਟਾਰੀਓ ਵਿੱਚ ਪੜ੍ਹਾਈ ਕਰ ਰਿਹਾ ਸੀ। ਉੱਥੇ ਹੀ ਬੀਤੇ ਦਿਨੀਂ ਇਸ ਨੌਜਵਾਨ ਨੂੰ 23 ਫਰਵਰੀ ਨੂੰ ਦਿਲ ਦਾ ਦੌਰਾ ਪੈ ਗਿਆ
ਜਿਸ ਕਾਰਨ ਇਸ ਨੌਜਵਾਨ ਦੀ ਮੌਤ ਹੋ ਗਈ। ਇਸ ਘਟਨਾ ਕਾਰਨ ਜਿੱਥੇ ਪਰਿਵਾਰ ਉੱਪਰ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਉਥੇ ਹੀ ਇਸ ਨੌਜਵਾਨ ਦੀ ਲਾਸ਼ ਨੂੰ ਭਾਰਤ ਵਾਪਸ ਲਿਆਏ ਜਾਣ ਵਾਸਤੇ ਪਰਿਵਾਰ ਵੱਲੋਂ ਸਰਕਾਰ ਤੋਂ ਮਦਦ ਦੀ ਗੁਹਾਰ ਲਗਾਈ ਗਈ ਹੈ।
ਪਰਿਵਾਰ ਵੱਲੋਂ ਜਿਥੇ ਪਹਿਲਾਂ ਹੀ ਲੱਖਾਂ ਰੁਪਏ ਲਾ ਕੇ ਪੁੱਤਰ ਨੂੰ ਵਿਦੇਸ਼ ਭੇਜਿਆ ਗਿਆ ਸੀ ਉਥੇ ਹੀ ਇਸ ਘਟਨਾ ਨੇ ਉਨ੍ਹਾਂ ਨੂੰ ਤੋੜ ਕੇ ਰੱਖ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬਲਾਕ ਪ੍ਰਧਾਨ ਦਰਸ਼ਨ ਸਿੰਘ ਗੁਰਨੇ ਕਲਾਂ ਵੱਲੋਂ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਸਰਕਾਰ ਨੂੰ ਨੌਜਵਾਨਾਂ ਨੂੰ ਰੁਜਗਾਰ ਦਿੱਤੇ ਜਾਣ ਦੀ ਗੁਹਾਰ ਲਗਾਈ ਗਈ ਹੈ। ਜਿਸ ਨਾਲ ਨੌਜਵਾਨਾਂ ਨੂੰ ਏਥੇ ਹੀ ਰੁਜ਼ਗਾਰ ਦੇ ਮੌਕੇ ਹਾਸਲ ਹੋ ਸਕਣ।
Previous Postਕਰਤਾਰਪੁਰ ਸਾਹਿਬ ਚ 1947 ਤੋਂ ਵਿਛੜੇ 2 ਸਿੱਖ ਪਰਿਵਾਰਾਂ ਦਾ ਹੋਇਆ ਮੇਲ
Next Postਪੰਜਾਬ: ਪਤਨੀ ਦੀ ਲੜਾਈ ਤੋਂ ਦੁੱਖੀ ਹੋ ਨੌਜਵਾਨ ਵਲੋਂ ਚੁਕਿਆ ਖੌਫਨਾਕ ਕਦਮ