ਚਾਵਾਂ ਨਾਲ ਘਰੋਂ ਪੜ੍ਹਨ ਗਈ ਕੁੜੀ ਨਾਲ ਵਾਪਰ ਗਿਆ ਇਹ ਭਾਣਾ – ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਲਗਾਤਾਰ ਆਏ ਦਿਨ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿੱਥੇ ਵਾਪਰਨ ਵਾਲੇ ਅਜਿਹੇ ਸੜਕ ਹਾਦਸਿਆਂ ਨੂੰ ਰੋਕਣ ਵਾਸਤੇ ਜਿੱਥੇ ਪੁਲਸ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਉੱਥੇ ਕੁਝ ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਕਾਰਨ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ। ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਲਈ ਸਰਕਾਰ ਵੱਲੋਂ ਹਮੇਸ਼ਾਂ ਵਾਹਨ ਚਾਲਕਾਂ ਨੂੰ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ ਤਾਂ ਜੋ ਲੋਕਾਂ ਦੀ ਕੀਮਤੀ ਜ਼ਿੰਦਗੀ ਬਚ ਸਕੇ।

ਹੁਣ ਇਥੇ ਚਾਵਾਂ ਨਾਲ ਘਰੋਂ ਪੜ੍ਹਨ ਗਈ ਕੁੜੀ ਨਾਲ ਹਾਦਸਾ ਵਾਪਰ ਗਿਆ ਹੈ ਜਿਸ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫ਼ੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਲੰਧਰ ਤੋਂ ਸਾਹਮਣੇ ਆਈ ਹੈ ਜਿੱਥੇ ਡੀਏਵੀ ਕਾਲਜ ਵਿੱਚ ਪੜ੍ਹਨ ਵਾਲੀਆਂ ਦੋ ਵਿਦਿਆਰਥੀਆਂ ਸੜਕ ਹਾਦਸੇ ਦਾ ਸ਼ਿਕਾਰ ਹੋ ਗਈਆਂ ਹਨ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਡੀ ਏ ਵੀ ਕਾਲਜ ਵਿੱਚ ਪੜ੍ਹਨ ਵਾਲੀ ਰਾਧਿਕਾ ਪੁੱਤਰੀ ਜਸਪਾਲ ਗੁਪਤਾ ਵਾਸੀ ਸ਼ਿਵ ਨਗਰ ਸੋਢਲ, ਆਪਣੀ ਐਕਟਿਵਾ ਚਾਲਕ ਸਹੇਲੀ ਨੂਸੀ ਪੁਤਰੀ ਰਾਕੇਸ਼ ਕੁਮਾਰ ਵਾਸੀ ਪ੍ਰਕਾਸ਼ ਇਨਕਲੇਵ ਖੁਰਲਾ ਕਿਗਰਾਂ ਨਾਲ ਡੀਏਵੀ ਕਾਲਜ ਵਿੱਚ ਛੁੱਟੀ ਹੋਣ ਤੋਂ ਬਾਅਦ ਵਾਪਸ ਆਪਣੇ ਘਰ ਆ ਰਹੀਆਂ ਸਨ ਤਾਂ ਜਦੋਂ ਇਹ ਦੋਨੋਂ ਐਕਟਿਵਾ ਸਵਾਰ ਲੜਕੀਆਂ ਡੀਏਵੀ ਕਾਲਜ ਦੇ ਫਲਾਈਓਵਰ ਹੇਠ ਉਤਰ ਰਹੀਆਂ ਸਨ

ਉਸ ਸਮੇਂ ਪਿਛੋਂ ਆ ਰਹੇ ਤੇਜ਼ ਰਫਤਾਰ ਟਰੱਕ ਨੇ ਇਨ੍ਹਾਂ ਲੜਕੀਆਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਜਿਥੇ ਐਕਟਿਵਾ ਚਾਲਕ ਲੜਕੀ ਨੂਸੀ ਘਟਨਾ ਸਥਾਨ ਤੋਂ ਕੁਝ ਦੂਰੀ ਤੇ ਜਾ ਕੇ ਡਿੱਗੀ, ਜਿਸ ਨੂੰ ਕੁਝ ਸੱਟਾਂ ਲੱਗੀਆਂ ਹਨ। ਉਥੇ ਹੀ ਐਕਟੀਵਾ ਦੇ ਪਿੱਛੇ ਬੈਠੀ ਲੜਕੀ ਟੱਕਰ ਕਾਰਨ ਡਿਗਦੇ ਸਾਰ ਹੀ ਟਰੱਕ ਦੇ ਟਾਇਰ ਦੇ ਹੇਠਾਂ ਆ ਗਈ। ਲੜਕੀ ਰਾਧਿਕਾ ਦੀ ਮੋਕੇ ਤੇ ਹੀ ਮੌਤ ਹੋ ਗਈ ਉਥੇ ਹੀ ਟਰੱਕ ਚਾਲਕ ਘਟਨਾ ਸਥਾਨ ਤੋਂ ਫਰਾਰ ਹੋ ਗਿਆ।

ਮੌਕੇ ਤੇ ਮੌਜੂਦ ਲੋਕਾਂ ਵੱਲੋਂ ਇਸ ਹਾਦਸੇ ਨੂੰ ਅੰਜਾਮ ਦੇਣ ਵਾਲੇ ਟਰੱਕ ਦਾ ਨੰਬਰ ਨੋਟ ਕਰਕੇ ਪੁਲਿਸ ਨੂੰ ਦੇ ਦਿੱਤਾ ਗਿਆ ਹੈ। ਉਥੇ ਹੀ ਇਸ ਹਾਦਸੇ ਦੀ ਜਾਣਕਾਰੀ ਮਿਲਣ ਤੇ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਲੰਧਰ ਦੇ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਉੱਥੇ ਹੀ ਟਰੱਕ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।