ਆਈ ਤਾਜ਼ਾ ਵੱਡੀ ਖਬਰ
ਦੁਨੀਆ ਵਿਚ 2019 ਦੇ ਅਖੀਰ ਵਿੱਚ ਜਿੱਥੇ ਚੀਨ ਵਿੱਚ ਇਸ ਕਰੋਨਾ ਦੀ ਉਤਪਤੀ ਵੁਹਾਨ ਸ਼ਹਿਰ ਵਿਚ ਹੋਈ ਸੀ। ਜਿੱਥੇ ਇਸ ਦਾ ਪ੍ਰਸਾਰ ਇਸ ਸ਼ਹਿਰ ਵਿਚ ਹੋਇਆ ਉਥੇ ਹੀ ਹੌਲੀ ਹੌਲੀ ਇਹ ਸਾਰੀ ਦੁਨੀਆ ਵਿੱਚ ਫੈਲ ਗਈ। ਜਿਸ ਨੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਤੇ ਕੋਈ ਵੀ ਦੇਸ਼ ਇਸ ਦੀ ਚਪੇਟ ਵਿਚ ਆਉਣ ਤੋਂ ਨਹੀਂ ਬਚ ਸਕਿਆ। ਉਥੇ ਹੀ ਇਸ ਕਰੋਨਾ ਦੇ ਕਾਰਨ ਬਹੁਤ ਸਾਰੇ ਦੇਸ਼ਾਂ ਵਿੱਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ ਅਤੇ ਲੋਕਾਂ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਵੀ ਗੁਜ਼ਰਨਾ ਪਿਆ ਹੈ। ਜਿਥੇ ਕਰੋਨਾ ਪਾਬੰਦੀਆਂ ਅਤੇ ਟੀਕਾਕਰਨ ਦੇ ਜਰੀਏ ਇਸ ਉਪਰ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ। ਉਥੇ ਹੀ ਬਹੁਤ ਸਾਰੇ ਦੇਸ਼ਾਂ ਵਿੱਚ ਫਿਰ ਤੋਂ ਕੋਰੋਨਾ ਦਾ ਕਹਿਰ ਵਧਣਾ ਸ਼ੁਰੂ ਹੋ ਗਿਆ ਹੈ।
ਹੁਣ ਚੀਨ ਤੋਂ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਕਰੋਨਾ ਨੇ ਫਿਰ ਘਾਤਕ ਰੂਪ ਧਾਰਨ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੀਨ ਵਿਚ ਜਿਥੇ ਕਰੋਨਾ ਦਾ ਕਹਿਰ ਵਧ ਗਿਆ ਹੈ ਅਤੇ 10 ਵੱਡੇ ਸ਼ਹਿਰਾਂ ਵਿੱਚ ਤਾਲਾਬੰਦੀ ਕੀਤੀ ਗਈ ਹੈ। ਉਥੇ ਹੀ ਸ਼ੰਘਾਈ ਦੇ ਵਿੱਚ ਕਰੋਨਾ ਨੇ ਵਧੇਰੇ ਭਿਆਨਕ ਰੂਪ ਅਖਤਿਆਰ ਕੀਤਾ ਹੈ ਜਿੱਥੇ ਕਰੋਨਾ ਦੇ ਮਾਮਲਿਆਂ ਦੀ ਜੀਰੋ ਦਰ ਕਰਨ ਵਾਸਤੇ ਚੀਨ ਵੱਲੋਂ ਲਗਾਤਾਰ ਯਤਨ ਕੀਤਾ ਜਾ ਰਿਹਾ ਹੈ। ਉਥੇ ਹੀ ਚੀਨ ਦੇ ਪਾਗਲਪਨ ਦੀ ਹੱਦ ਇਸ ਕਦਰ ਵਧ ਗਈ ਹੈ, ਜਿੱਥੇ ਸਰਕਾਰ ਵੱਲੋਂ ਬੱਚਿਆਂ ਅਤੇ ਜਾਨਵਰਾਂ ਨੂੰ ਪਲਾਸਟਿਕ ਦੇ ਬੈਗ ਵਿਚ ਰੱਖਿਆ ਜਾ ਰਿਹਾ ਹੈ।
ਇਹ ਸਭ ਕੁਝ ਸਰਕਾਰ ਵੱਲੋਂ ਕ੍ਰੋਨਾ ਉੱਪਰ ਕਾਬੂ ਪਾਉਣ ਵਾਸਤੇ ਕੀਤਾ ਜਾ ਰਿਹਾ ਹੈ ਕਿਉਂ ਕੇ ਲਗਾਤਾਰ ਕਰੋਨਾ ਦੇ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿੱਥੇ ਸਕੂਲਾਂ ਦੇ ਵਿੱਚ ਜਾਣ ਵਾਲੇ ਬੱਚਿਆਂ ਨੂੰ ਪੀਪੀਈ ਕਿੱਟਾ ਪਾ ਕੇ ਜਾਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਉਥੇ ਹੀ ਘਰਾਂ ਵਿੱਚ ਰੱਖੇ ਜਾਣ ਵਾਲੇ ਪਾਲਤੂ ਜਾਨਵਰਾਂ ਨੂੰ ਵੀ ਪਲਾਸਟਿਕ ਦੇ ਥੈਲਿਆਂ ਵਿਚ ਕੈਦ ਕਰਕੇ ਰੱਖਿਆ ਜਾ ਰਿਹਾ ਹੈ।
ਸਕੂਲ ਜਾਣ ਵਾਲੇ ਛੋਟੇ ਬੱਚਿਆਂ ਨੂੰ ਜਿਥੇ ਪੀਪੀ ਈ ਕਿੱਟਾ ਪਾਈਆਂ ਜਾ ਰਹੀਆਂ ਹਨ ਉਥੇ ਹੀ ਬੱਚਿਆਂ ਨੂੰ ਸਿਰ ਤੋਂ ਲੈ ਕੇ ਪੈਰਾਂ ਤੱਕ ਕਵਰ ਕੀਤਾ ਜਾ ਰਿਹਾ ਹੈ ਅਤੇ ਬੱਚਿਆਂ ਦੇ ਸਕੂਲ ਜਾਣ ਦੀਆਂ ਬਹੁਤ ਸਾਰੀਆਂ ਵੀਡੀਓ ਹੋਈ ਵਾਇਰਲ ਹੋਈਆਂ ਹਨ ਜਿੱਥੇ ਕਿੱਟਾ ਪਾ ਕੇ ਹੱਥਾਂ ਵਿੱਚ ਬੈਗ ਫੜੇ ਬੱਚੇ ਸਕੂਲ ਜਾ ਰਹੇ ਹਨ। ਉਥੇ ਹੀ ਚੀਨ ਦੀ ਸਰਕਾਰ ਵੱਲੋਂ ਲਗਾਤਾਰ ਸਖ਼ਤ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਘਰਾਂ ਵਿੱਚ ਕੈਦ ਕੀਤਾ ਹੋਇਆ ਹੈ ਜਿਸ ਕਾਰਨ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ।
Previous Postਅਮਰੀਕਾ ਤੋਂ ਆਈ ਵੱਡੀ ਮਾੜੀ ਖਬਰ ਹੋਈ ਏਦਾਂ ਭਾਰਤੀ ਵਿਦਿਆਰਥੀਆਂ ਮੌਤ
Next Postਚੋਟੀ ਦੇ ਮਸ਼ਹੂਰ ਪਹਿਲਵਾਨ ਗ੍ਰੇਟ ਖਲੀ ਬਾਰੇ ਆਈ ਵੱਡੀ ਖਬਰ, ਸਾਰੇ ਪਾਸੇ ਹੋ ਗਈ ਚਰਚਾ