ਚੀਨ ਤੋਂ ਕਰੋਨਾ ਨੂੰ ਲੈਕੇ ਹੁਣ ਫਿਰ ਆਈ ਵੱਡੀ ਮਾੜੀ ਖਬਰ, ਓਮੀਕ੍ਰਾਨ ਦੇ ਨਵੇਂ ਰੂਪ ਕਰਕੇ ਪਈ ਦਹਿਸ਼ਤ

ਆਈ ਤਾਜ਼ਾ ਵੱਡੀ ਖਬਰ 

ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿੱਥੇ ਬਹੁਤ ਸਾਰੇ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਸੀ ਅਤੇ ਇਸ ਕਰੋਨਾ ਦੇ ਚਲਦਿਆਂ ਹੋਇਆਂ ਹੀ ਬਹੁਤ ਸਾਰੇ ਦੇਸ਼ਾਂ ਵਿੱਚ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋਇਆ ਸੀ। ਜਿੱਥੇ ਬਹੁਤ ਸਾਰੇ ਦੇਸ਼ ਕਰੋਨਾ ਦੇ ਚਲਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਗਾਉਣ ਦੇ ਕਾਰਣ ਆਰਥਿਕ ਤੌਰ ਤੇ ਕਮਜ਼ੋਰ ਹੋ ਗਏ ਸਨ। ਉਥੇ ਹੀ ਉਨ੍ਹਾਂ ਲਈ ਆਪਣੇ ਦੇਸ਼ ਨੂੰ ਮੁੜ ਪੈਰਾਂ-ਸਿਰ ਕਰਨਾ ਬਹੁਤ ਮੁਸ਼ਕਿਲ ਹੋ ਗਿਆ ਸੀ। ਬਹੁਤ ਸਾਰੇ ਦੇਸ਼ਾਂ ਵੱਲੋਂ ਜਿੱਥੇ ਆਪਣੀਆਂ ਸਰਹੱਦਾਂ ਤੇ ਵੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਸੀ।

ਉਥੇ ਹੀ ਹਵਾਈ ਉਡਾਨਾਂ ਉੱਪਰ ਵੀ ਕਈ ਦੇਸ਼ਾਂ ਵੱਲੋਂ ਅਣਮਿੱਥੇ ਸਮੇਂ ਲਈ ਰੋਕ ਲਗਾ ਦਿੱਤੀ ਗਈ ਸੀ,ਸਾਰੇ ਦੇਸ਼ਾਂ ਵੱਲੋਂ ਜਿੱਥੇ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ ਉਥੇ ਹੀ ਸਖ਼ਤ ਪਾਬੰਦੀਆਂ ਵੀ ਲਾਗੂ ਕੀਤੀਆਂ ਗਈਆਂ ਸਨ ਪਰ ਫਿਰ ਤੋਂ ਬਹੁਤ ਸਾਰੇ ਦੇਸ਼ਾਂ ਵਿੱਚ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ ਜਿੱਥੇ ਉਨ੍ਹਾਂ ਦਾ ਨਵਾਂ ਰੂਪ ਹਾਵੀ ਹੋ ਰਿਹਾ ਹੈ। ਹੁਣ ਚੀਨ ਤੋਂ ਕਰੋਨਾ ਨੂੰ ਲੈ ਕੇ ਇੱਕ ਬੜੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਓਮੀਕ੍ਰਾਨ ਦਾ ਨਵਾਂ ਰੂਪ ਸਾਹਮਣੇ ਆਉਣ ਨਾਲ ਦਹਿਸ਼ਤ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਚੀਨ ਤੋਂ ਜਿੱਥੇ ਕਰੋਨਾ ਦੀ ਸ਼ੁਰੂਆਤ ਹੋਈ ਸੀ ਉਥੇ ਹੀ ਇਸ ਦਾ ਖਾਤਮਾ ਨਹੀਂ ਹੋ ਰਿਹਾ ਹੈ। ਬੜੀ ਮੁਸ਼ਕਲ ਨਾਲ ਜਿੱਥੇ ਕਰੋਨਾ ਦੇ ਮਾਮਲਿਆਂ ਨੂੰ ਠੱਲ ਪਾਈ ਗਈ ਸੀ ਅਤੇ ਜ਼ਿੰਦਗੀ ਨੂੰ ਆਮ ਵਾਂਗ ਕੀਤਾ ਜਾ ਰਿਹਾ ਸੀ। ਉੱਥੇ ਹੀ ਬੀਤੇ ਦਿਨੀਂ ਸ਼ੰਘਾਈ ਅਤੇ ਬੀਜਿੰਗ ਵਿੱਚ ਵੀ ਪਿਛਲੇ ਦਿਨੀਂ ਤਾਲਾਬੰਦੀ ਹਟਾਉਣ ਦਾ ਐਲਾਨ ਕੀਤਾ ਜਾ ਰਿਹਾ ਸੀ। ਉਥੇ ਹੀ ਮੌਜੂਦਾ ਸਮੇਂ ਵਿੱਚ ਕਰੋਨਾ ਦੇ ਨਵੇਂ ਰੂਪ ਨੇ ਫਿਰ ਤੋਂ ਦਸਤਕ ਦੇ ਦਿੱਤੀ ਹੈ।

ਜਿਸ ਕਾਰਨ ਚੀਨ ਦੇ ਵਿੱਚ ਓਮੀਕ੍ਰਾਨ ਦਾ ਨਵਾਂ ਰੂਪ ਖਤਰਨਾਕ ਸਾਬਤ ਹੋ ਰਿਹਾ ਹੈ ਜਿਸ ਨੂੰ ਦੇਖਦੇ ਹੋਏ ਫਿਰ ਤੋਂ ਲੋਕਾਂ ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ ਅਤੇ ਚੀਨ ਸਰਕਾਰ ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਕਿਉਂਕਿ ਚੀਨ ਦੇ ਵਿੱਚ BA.5.2.1 ਦਾ ਨਵਾਂ ਰੂਪ ਵਿਚ ਸਾਹਮਣੇ ਆਇਆ ਹੈ। ਜਿਸ ਬਾਰੇ ਇਕ ਅਧਿਕਾਰੀ ਵੱਲੋਂ ਐਤਵਾਰ ਨੂੰ ਦੱਸਿਆ ਗਿਆ ਹੈ ਕਿ ਇਹ ਮਾਮਲਾ ਯੁਗਾਂਡਾ ਤੋਂ ਸ਼ੰਘਾਈ ਆਉਣ ਵਾਲੇ ਇਕ 37 ਸਾਲਾ ਬੰਦੇ ਵਿੱਚ ਪਹਿਲੀ ਵਾਰ ਪਾਇਆ ਗਿਆ ਸੀ।