ਚੀਨ ਦੇ ਵੁਹਾਨ ਸ਼ਹਿਰ ਤੋਂ ਫਿਰ ਵਜਿਆ ਖਤਰੇ ਦਾ ਘੁੱਗੂ, ਸਿਰਫ ਏਨੇ ਕੇਸ ਨਵੇਂ ਮਿਲਣ ਨਾਲ 10 ਲੱਖ ਲੋਕ ਘਰਾਂ ਚ ਹੋਏ ਕੈਦ

ਆਈ ਤਾਜ਼ਾ ਵੱਡੀ ਖਬਰ 

ਦੋ ਸਾਲ ਤੋਂ ਵਧੇਰੇ ਸਮਾਂ ਹੋ ਚੁੱਕਾ ਹੈ ਜਿਥੇ ਅਜੇ ਤੱਕ ਕਰੋਨਾ ਨੂੰ ਪੂਰੀ ਤਰ੍ਹਾਂ ਠੱਲ੍ਹ ਨਹੀਂ ਪਾਈ ਗਈ ਹੈ। ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਣ ਵਾਲੀ ਇਸ ਕਰੋਨਾ ਨੇ ਜਿੱਥੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਕੋਈ ਵੀ ਦੇਸ਼ ਦੀ ਚਪੇਟ ਵਿੱਚ ਆਉਣ ਤੋਂ ਨਹੀਂ ਬਚ ਸਕਿਆ। ਸਾਰੇ ਦੇਸ਼ਾਂ ਵੱਲੋਂ ਜਿਥੇ ਕਰੋਨਾ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ ਉਥੇ ਹੀ ਟੀਕਾਕਰਨ ਮੁਹਿੰਮ ਦਾ ਆਰੰਭ ਵੀ ਕੀਤਾ ਗਿਆ। ਹਵਾਈ ਉਡਾਨਾਂ ਉੱਤੇ ਵੀ ਰੋਕ ਲਗਾ ਦਿੱਤੀ ਗਈ ਅਤੇ ਸਰਹੱਦਾਂ ਤੇ ਸ਼ਖ਼ਤੀ ਨੂੰ ਵਧਾ ਦਿੱਤਾ ਗਿਆ।

ਜਿਸ ਤੋਂ ਬਾਅਦ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਲੋਕਾਂ ਵੱਲੋਂ ਜ਼ਿੰਦਗੀ ਨੂੰ ਮੁੜ ਪੈਰਾਂ-ਸਿਰ ਕੀਤੇ ਜਾਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ ਕਿ ਕਰੋਨਾ ਦੇ ਫਿਰ ਤੋਂ ਸਾਰੇ ਨਵੇਂ ਰੂਪ ਸਾਹਮਣੇ ਆ ਚੁੱਕੇ ਹਨ। ਹੁਣ ਚੀਨ ਦੇ ਸ਼ਹਿਰ ਵੁਹਾਨ ਵਿਚ ਇਕ ਵਾਰ ਫਿਰ ਤੋਂ ਖ਼ਤਰੇ ਦਾ ਘੁੱਗੂ ਵੱਜ ਗਿਆ ਹੈ ਜਿਥੇ 4 ਕੇਸ ਮਿਲਣ ਨਾਲ 10 ਲੱਖ ਲੋਕਾਂ ਨੂੰ ਘਰਾਂ ਵਿੱਚ ਕੈਦ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਵਾਰ ਫਿਰ ਤੋਂ ਕਰੋਨਾ ਦਾ ਕਹਿਰ ਚੀਨ ਦੇ ਵੁਹਾਨ ਸ਼ਹਿਰ ਵਿਚ ਦੇਖਿਆ ਜਾ ਰਿਹਾ ਹੈ।

ਜਿੱਥੇ ਚਾਰ ਨਵੇਂ ਮਾਮਲੇ ਸਾਹਮਣੇ ਆਉਦੇ ਰਹਿੰਦੇ ਹਾਂ ਸ਼ਹਿਰ ਵਿਚ ਫਿਰ ਤੋਂ ਸਖਤ ਹਦਾਇਤਾਂ ਲਾਗੂ ਕਰ ਦਿੱਤੀਆਂ ਗਈਆਂ ਹਨ ਅਤੇ 10 ਲੱਖ ਲੋਕਾਂ ਨੂੰ ਘਰਾਂ ਵਿੱਚ ਕੈਦ ਕਰ ਦਿੱਤਾ ਗਿਆ ਹੈ। ਦੱਸਿਆ ਗਿਆ ਹੈ ਕਿ ਜਿੱਥੇ ਇਸ ਬਿਮਾਰੀ ਦੀ ਸ਼ੁਰੂਆਤ ਇਸ ਜਗਾ ਤੋਂ ਹੋਈ ਸੀ ਉੱਥੇ ਹੀ ਸੈਰ-ਸਪਾਟੇ ਅਤੇ ਸਿੱਖਿਆ ਸੰਸਥਾਵਾਂ ਨੂੰ ਅਕਰਸਿਤ ਕਰਨ ਵਾਲੇ ਜਾਣ ਵਾਲੇ ਪ੍ਰੋਗਰਾਮਾਂ ਉਤੇ ਰੋਕ ਲਗਾ ਦਿੱਤੀ ਗਈ ਹੈ। ਵਧੇਰੇ ਅਬਾਦੀ ਵਾਲੇ ਮੁੱਖ ਸ਼ਹਿਰੀ ਖੇਤਰਾਂ ਦੇ ਵਿਚ ਅਗਲੇ ਤਿੰਨ ਦਿਨਾਂ ਤੱਕ ਲਈ ਤਾਲਾਬੰਦੀ ਕੀਤੀ ਗਈ ਹੈ।

ਜਿੱਥੇ ਸਾਰੇ ਧਾਰਮਿਕ ਸਥਾਨਾਂ ਨੂੰ ਵੀ ਬੰਦ ਕੀਤਾ ਗਿਆ ਹੈ। ਉਥੇ ਹੀ ਸੁਸਾਇਟੀ ਯਾਤਰਾ ਦੇ ਕੰਪਾਊਡ ਤੋਂ ਵੀ ਬਾਹਰ ਨਿਕਲਣ ਤੇ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ। ਇਸ ਸਮੇਂ ਜਿਥੇ ਲੋਕਾਂ ਨੂੰ ਘਰ ਰਹਿਣ ਵਾਸਤੇ ਆਖਿਆ ਗਿਆ ਹੈ ਉਥੇ ਹੀ ਵਧੇਰੇ ਪ੍ਰਭਾਵਿਤ ਹੋਣ ਵਾਲੀਆਂ ਚਾਰ ਥਾਵਾਂ ਦੀ ਪਹਿਚਾਣ ਕੀਤੀ ਗਈ ਹੈ। ਉਥੇ ਹੀ ਇਹਨਾਂ ਚਾਰ ਉਚ ਜੋਖਮ ਵਾਲੇ ਇਲਾਕਿਆਂ ਵਿੱਚ ਲੋਕਾਂ ਨੂੰ ਆਪਣੇ ਘਰ ਛੱਡਣ ਉਪਰ ਵੀ ਮਨਾਹੀ ਕੀਤੀ ਗਈ ਹੈ।