ਚੋਟੀ ਦੇ ਇਸ ਮਸ਼ਹੂਰ ਖਿਡਾਰੀ ਦੀ ਹੋਈ ਅਚਾਨਕ ਮੌਤ , ਖੇਡ ਜਗਤ ਚ ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਜਿਥੇ ਪਿਛਲੇ ਦੋ ਸਾਲਾਂ ਤੋਂ ਲੈ ਕੇ ਹੁਣ ਤੱਕ ਕਰੋਨਾ ਦੀ ਚਪੇਟ ਵਿੱਚ ਹੋਣ ਕਾਰਨ ਵੱਖ-ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿਚ ਜਾ ਬਿਰਾਜੀਆਂ ਹਨ। ਉਨ੍ਹਾਂ ਦੇ ਜਾਣ ਨਾਲ ਉਹਨਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਅਤੇ ਵੱਖ-ਵੱਖ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਜਿੱਥੇ ਬਹੁਤ ਸਾਰੀਆਂ ਸ਼ਖਸ਼ੀਅਤਾਂ ਕਰੋਨਾ ਦੀ ਚਪੇਟ ਵਿੱਚ ਆਈਆਂ ਹਨ ਉਥੇ ਹੀ ਕੁਝ ਬਿਮਾਰੀਆਂ ਅਤੇ ਵਾਪਰਨ ਵਾਲੇ ਅਚਾਨਕ ਹੀ ਕਈ ਸੜਕ ਹਾਦਸਿਆਂ ਦਾ ਸ਼ਿਕਾਰ ਵੀ ਹੋ ਰਹੀਆਂ ਹਨ।

ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਸਾਲ ਦੀ ਸ਼ੁਰੂਆਤ ਦੇ ਵਿੱਚ ਲੋਕਾਂ ਵੱਲੋਂ ਅਰਦਾਸ ਕੀਤੀ ਜਾ ਰਹੀ ਸੀ ਕਿ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਖਤਮ ਹੋ ਜਾਣ ਪਰ ਅਜਿਹੀਆਂ ਦੁਖਦਾਈ ਖਬਰਾਂ ਦੇ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹੁਣ ਚੋਟੀ ਦੇ ਇਸ ਮਸ਼ਹੂਰ ਖਿਡਾਰੀ ਦੀ ਅਚਾਨਕ ਹੋਈ ਮੌਤ ਨਾਲ ਖੇਡ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਭਾਰਤੀ ਟੀਮ ਵਿੱਚ ਕਪਤਾਨ ਰਹੇ ਹਾਕੀ ਖਿਡਾਰੀ ਚਰਨਜੀਤ ਸਿੰਘ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦੇ ਦਿਹਾਂਤ ਬਾਰੇ ਉਨ੍ਹਾਂ ਦੇ ਪਰਿਵਾਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਇਸ ਸਮੇਂ ਉਹ ਊਨਾ ਜਿਲ੍ਹੇ ਹੈੱਡ ਕੁਆਟਰ ਦੇ ਪੀਰ ਨਿਗਾਹ ਰੋਡ ਉਪਰ ਆਪਣੇ ਪਰਿਵਾਰ ਸਮੇਤ ਰਹਿ ਰਹੇ ਸਨ।

ਅਤੇ ਉਹ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਬਿਮਾਰ ਚਲੇ ਆ ਰਹੇ ਸਨ। ਇਸ ਬੀਮਾਰੀ ਦੇ ਚੱਲਦੇ ਹੋਏ ਹੀ ਵੀਰਵਾਰ ਨੂੰ ਉਹਨਾਂ ਦੇ ਘਰ ਵਿੱਚ ਹੀ ਸਵੇਰ ਦੇ ਪੰਜ ਵਜੇ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਮਿਲਦੇ ਹੀ ਖੇਡ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਉਹਨਾਂ ਦਾ ਜਨਮ ਜਿੱਥੇ ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲੇ ਦੇ ਪਿੰਡ ਮਾਈਰੀ ਵਿੱਚ 22 ਨਵੰਬਰ 1930 ਨੂੰ ਹੋਇਆ ਸੀ।

ਉਸ ਤੋਂ ਬਾਅਦ ਉਨ੍ਹਾਂ ਵੱਲੋਂ ਪੰਜਾਬ ਵਿੱਚ ਗੁਰਦਾਸਪੁਰ ਅਤੇ ਲਾਇਲਪੁਰ ਦੇ ਖਾਲਸਾ ਕਾਲਜ ਤੋਂ ਆਪਣੀ ਪੜ੍ਹਾਈ ਪੂਰੀ ਕੀਤੀ ਸੀ ਅਤੇ ਲੁਧਿਆਣਾ ਦੇ ਸਰਕਾਰੀ ਖੇਤੀਬਾੜੀ ਕਾਲਜ ਤੋਂ ਬੀ ਐਸ ਦੀ ਡਿਗਰੀ ਕੀਤੀ। ਹਾਕੀ ਵਿੱਚ ਦਿਲਚਸਪੀ ਨੇ ਉਨ੍ਹਾਂ ਨੂੰ ਸਕੂਲ ਵਿਚ ਹਾਕੀ ਦੀ ਟੀਮ ਦਾ ਮੈਂਬਰ ਬਣਾ ਦਿੱਤਾ ਸੀ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਭਾਰਤੀ ਹਾਕੀ ਟੀਮ ਦੇ ਕਪਤਾਨ ਵਜੋਂ ਵੀ ਸੇਵਾਵਾਂ ਨਿਭਾਈਆਂ ਗਈਆਂ ਅਤੇ ਉਨ੍ਹਾਂ ਦੀ ਅਗਵਾਈ ਹੇਠ ਭਾਰਤੀ ਟੀਮ ਨੇ ਟੋਕਿਓ ਓਲੰਪਿਕ ਵਿੱਚ 1964 ਨੂੰ ਸੋਨ ਤਮਗਾ ਹਾਸਲ ਕੀਤਾ ਸੀ।