ਚੋਟੀ ਦੇ ਇਸ ਮਸ਼ਹੂਰ ਗਾਇਕ ਅਤੇ ਉਸਦੇ ਸਾਰੇ ਪ੍ਰੀਵਾਰ ਨੂੰ ਹੋ ਗਿਆ ਕਰਨਾ – ਪ੍ਰਸੰਸਕ ਕਰ ਰਹੇ ਦੁਆਵਾਂ

ਆਈ ਤਾਜ਼ਾ ਵੱਡੀ ਖਬਰ 

ਇਸ ਸਾਲ ਦੀ ਸ਼ੁਰੂਆਤ ਵਿਚ ਜਿੱਥੇ ਲੋਕਾਂ ਵੱਲੋਂ ਦੁਆ ਕੀਤੀ ਜਾ ਰਹੀ ਸੀ ਕਿ ਇਸ ਕਰੋਨਾ ਤੋਂ ਨਿਜ਼ਾਤ ਮਿਲ ਜਾਵੇ। ਪਰ ਕਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਵੱਖ-ਵੱਖ ਸੂਬਾ ਸਰਕਾਰਾਂ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਇਸ ਕਰੋਨਾ ਦੀ ਚਪੇਟ ਵਿੱਚ ਸਭ ਤੋਂ ਵਧੇਰੇ ਮਹਾਰਾਸ਼ਟਰ ਸੂਬਾ ਆਇਆ ਹੈ। ਜਿੱਥੇ ਮੁੰਬਈ ਦੇ ਵਿੱਚ ਬਹੁਤ ਸਾਰੇ ਲੋਕ ਕਰੋਨਾ ਤੋਂ ਪ੍ਰਭਾਵਤ ਹੋਏ ਹਨ। ਕਰੋਨਾ ਦੀ ਇਸ ਤੀਜੀ ਲਹਿਰ ਨੂੰ ਠੱਲ੍ਹ ਪਾਉਣ ਲਈ ਬਹੁਤ ਸਾਰੇ ਪੁਖਤਾ ਇੰਤਜ਼ਾਮ ਵੀ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਇਸ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਮੁੰਬਈ ਦੇ ਵਿੱਚ ਬਹੁਤ ਸਾਰੀਆਂ ਫਿਲਮੀ ਹਸਤੀਆਂ ਅਤੇ ਸੰਗੀਤਕ ਜਗਤ ਨਾਲ ਜੁੜੀਆਂ ਹੋਈਆਂ ਸਖਸ਼ੀਅਤਾਂ ਵੀ ਇਸ ਦੀ ਚਪੇਟ ਵਿਚ ਆ ਚੁੱਕੀਆਂ ਹਨ। ਆਏ ਦਿਨ ਹੀ ਇਨ੍ਹਾਂ ਸਖਸ਼ੀਅਤਾਂ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਦੇ ਮਾਮਲੇ ਸਾਹਮਣੇ ਆ ਰਹੇ ਹਨ।

ਬਹੁਤ ਸਾਰੀਆਂ ਸਖ਼ਸ਼ੀਅਤਾਂ ਜਿਥੇ ਇਸ ਕਰੋਨਾ ਦੀ ਚਪੇਟ ਵਿਚ ਆਈਆਂ ਹਨ ਉਥੇ ਹੀ ਉਨ੍ਹਾਂ ਵੱਲੋਂ ਆਪਣੇ ਆਪ ਨੂੰ ਘਰ ਵਿੱਚ ਇਕਾਂਤਵਾਸ ਕੀਤਾ ਗਿਆ ਹੈ ਅਤੇ ਸੋਸ਼ਲ ਮੀਡੀਆ ਤੇ ਜਾਣਕਾਰੀ ਨੂੰ ਜਾਰੀ ਕੀਤਾ ਜਾ ਰਿਹਾ ਹੈ। ਹੁਣ ਚੋਟੀ ਦੇ ਗਾਇਕ ਅਤੇ ਉਸ ਦੇ ਪਰਿਵਾਰ ਨੂੰ ਕਰੋਨਾ ਹੋ ਗਿਆ ਹੈ ਤੇ ਪ੍ਰਸੰਸਕਾਂ ਵੱਲੋਂ ਦੁਆਵਾਂ ਕੀਤੀਆਂ ਜਾ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਮਸ਼ਹੂਰ ਗਾਇਕ ਸੋਨੂੰ ਨਿਗਮ ਵੀ ਇਸ ਕਰੋਨਾ ਦੀ ਚਪੇਟ ਵਿਚ ਆ ਗਏ ਹਨ। ਜਿਸ ਦੀ ਜਾਣਕਾਰੀ ਉਨ੍ਹਾਂ ਵੱਲੋਂ ਖੁਦ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ ਹੈ ਅਤੇ ਆਪਣੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਨੂੰ ਵੀ ਆਪਣਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਦੱਸਿਆ ਹੈ ਕਿ ਉਨ੍ਹਾਂ ਦੇ ਨਾਲ ਉਨ੍ਹਾਂ ਦਾ ਪਰਵਾਰ ਵੀ ਕਰੋਨਾ ਪੀੜਤ ਹੋ ਗਿਆ ਹੈ ਜਿਸ ਵਿੱਚ ਉਨ੍ਹਾਂ ਦੀ ਪਤਨੀ, ਪੁੱਤਰ ਅਤੇ ਸਾਲੀ ਵੀ ਕਰੋਨਾ ਦੀ ਚਪੇਟ ਵਿਚ ਆ ਗਏ ਹਨ। ਜਿੱਥੇ ਸੋਨੂੰ ਨਿਗਮ ਵੱਲੋਂ ਬੁੱਧਵਾਰ ਨੂੰ ਇਸਟਾਗਰਾਮ ਉਪਰ ਇਕ ਵੀਡੀਓ ਸਾਂਝੀ ਕਰਕੇ ਆਪਣੇ ਕਰੋਨਾ ਪ੍ਰਭਾਵਤ ਹੋਣ ਦੀ ਗੱਲ ਦੱਸੀ ਗਈ ਹੈ।

ਉਥੇ ਹੀ ਇਸ ਦੀ ਜਾਣਕਾਰੀ ਮਿਲਣ ਤੇ ਪ੍ਰਸੰਸਕਾਂ ਵੱਲੋਂ ਉਹਨਾਂ ਦੇ ਜਲਦ ਸਿਹਤਯਾਬ ਹੋਣ ਲਈ ਦੁਆ ਕੀਤੀ ਜਾ ਰਹੀ ਹੈ। ਸੋਨੂ ਨਿਗਮ ਨੇ ਆਖਿਆ ਗਿਆ ਹੈ ਕਿ ਇਹ ਵਾਇਰਸ ਬਹੁਤ ਤੇਜ਼ੀ ਨਾਲ ਫੈਲ ਗਿਆ ਹੈ। ਉਨ੍ਹਾਂ ਦੱਸਿਆ ਕਿ ਅਸੀਂ ਕੁਝ ਪ੍ਰੇਸ਼ਾਨੀ ਜ਼ਰੂਰ ਝੱਲ ਰਹੇ ਹਾਂ ਕਿਉਂਕਿ ਇਸ ਵਾਇਰਸ ਕਾਰਨ ਜਿੱਥੇ ਗਲ ਪੂਰੀ ਤਰਾਂ ਖ਼ਰਾਬ ਹੋ ਗਿਆ ਸੀ ਉੱਥੇ ਹੀ ਹੁਣ ਕਾਫੀ ਹੱਦ ਤੱਕ ਠੀਕ ਹੈ। ਉਨ੍ਹਾਂ ਲੋਕਾਂ ਨੂੰ ਵੀ ਕਰੋਨਾ ਪਾਬੰਦੀਆਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।