ਚੋਟੀ ਦੇ ਮਸ਼ਹੂਰ ਕ੍ਰਿਕੇਟ ਖਿਡਾਰੀ ਸ਼ਾਹਿਦ ਅਫਰੀਦੀ ਬਾਰੇ ਆਈ ਇਹ ਮਾੜੀ ਖਬਰ – ਪ੍ਰਸੰਸਕ ਕਰ ਰਹੇ ਦੁਆਵਾਂ

ਆਈ ਤਾਜ਼ਾ ਵੱਡੀ ਖਬਰ 

ਦੋ ਸਾਲਾਂ ਤੋਂ ਸ਼ੁਰੂ ਹੋਈ ਕਰੋਨਾ ਨੇ ਜਿੱਥੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਹੀ ਕੋਈ ਵੀ ਦੇਸ਼ ਇਸ ਦੀ ਚਪੇਟ ਵਿੱਚ ਆਉਣ ਤੋਂ ਨਹੀਂ ਬਚ ਸਕਿਆ ਹੈ। ਇਸ ਕਰੋਨਾ ਦੀ ਮਾਰ ਕਾਰਨ ਬਹੁਤ ਸਾਰੇ ਦੇਸ਼ਾਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਇਸ ਦੀ ਚਪੇਟ ਵਿੱਚ ਆਉਣ ਕਾਰਨ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਹੁਤ ਸਾਰੀਆਂ ਹਸਤੀਆਂ ਜਿੱਥੇ ਇਸ ਕਰੋਨਾ ਦੀ ਚਪੇਟ ਵਿਚ ਆਈਆਂ ਹਨ ਉਥੇ ਹੀ ਬਹੁਤ ਸਾਰੀਆਂ ਹਸਤੀਆਂ ਵੱਲੋਂ ਆਪਣੀ ਹਿੰਮਤ ਅਤੇ ਦਲੇਰੀ ਸਦਕਾ ਜਿੱਤ ਹਾਸਲ ਕੀਤੀ ਗਈ ਹੈ। ਕਰੋਨਾ ਕੇਸਾਂ ਵਿਚ ਜਿੱਥੇ ਟੀਕਾਕਰਨ ਤੋਂ ਬਾਅਦ ਕਮੀ ਦੇਖੀ ਗਈ ਸੀ। ਉੱਥੇ ਹੀ ਕਰੋਨਾ ਦੇ ਨਵੇਂ ਰੂਪ ਦੇ ਸਾਹਮਣੇ ਆਉਣ ਕਾਰਨ ਮੁੜ ਤੋਂ ਬਹੁਤ ਸਾਰੇ ਦੇਸ਼ਾਂ ਵਿੱਚ ਇਸ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਜਿੱਥੇ ਸਭ ਦੇਸ਼ਾਂ ਵਿੱਚ ਕਰੋਨਾ ਦਾ ਪ੍ਰਭਾਵ ਫਿਰ ਤੋਂ ਵਧ ਗਿਆ ਹੈ ਉਥੇ ਹੀ ਬਹੁਤ ਸਾਰੀਆਂ ਹਸਤੀਆਂ ਫਿਰ ਤੋਂ ਇਸ ਦੀ ਚਪੇਟ ਵਿਚ ਆ ਗਈਆਂ ਹਨ।

ਹੁਣ ਚੋਟੀ ਦੇ ਮਸ਼ਹੂਰ ਕ੍ਰਿਕਟ ਖਿਡਾਰੀ ਸ਼ਾਹਿਦ ਅਫਰੀਦੀ ਬਾਰੇ ਇਹ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪਾਕਿਸਤਾਨ ਦੇ ਮਸ਼ਹੂਰ ਸਾਬਕਾ ਕ੍ਰਿਕਟ ਖਿਡਾਰੀ ਸ਼ਾਹਿਦ ਅਫ਼ਰੀਦੀ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਦੀ ਖਬਰ ਸਾਹਮਣੇ ਆਈ ਹੈ।

41 ਸਾਲਾ ਸ਼ਾਹਿਦ ਅਫ਼ਰੀਦੀ ਵਲੋ ਜਿੱਥੇ ਕਰੋਨਾ ਤੋਂ ਪੀੜਤ ਹੋਣ ਦੀ ਪੁਸ਼ਟੀ ਵੀਰਵਾਰ ਨੂੰ ਕੀਤੀ ਗਈ ਹੈ। ਉੱਥੇ ਇਹ ਦੱਸਣਯੋਗ ਹੈ ਕਿ ਉਹ ਇਸ ਤੋਂ ਪਹਿਲਾਂ ਜੂਨ 2020 ਵਿੱਚ ਵੀ ਕਰੋਨਾ ਦੀ ਚਪੇਟ ਵਿਚ ਆ ਗਏ ਸਨ। ਉੱਥੇ ਹੀ ਹੁਣ ਉਹ ਦੂਜੀ ਵਾਰ ਕਰੋਨਾ ਸੰਕ੍ਰਮਿਤ ਹੋ ਗਏ ਹਨ। ਕਰੋਨਾ ਸੰਕ੍ਰਮਿਤ ਹੋਣ ਦੀ ਜਾਣਕਾਰੀ ਖੁਦ ਸ਼ਾਹਿਦ ਅਫਰੀਦੀ ਵੱਲੋਂ ਟਵਿੱਟਰ ਤੇ ਟਵੀਟ ਕਰਕੇ ਦਿੱਤੀ ਗਈ ਹੈ।

ਜਿੱਥੇ ਉਨ੍ਹਾਂ ਦੱਸਿਆ ਹੈ ਕਿ ਕਰੋਨਾ ਦੀ ਚਪੇਟ ਵਿਚ ਆਏ ਹਨ ਪਰ ਉਨ੍ਹਾਂ ਵਿੱਚ ਕੋਈ ਲੱਛਣ ਨਹੀਂ ਦਿਖਾਈ ਦੇ ਰਹੇ। ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਉਨ੍ਹਾਂ ਵੱਲੋਂ ਹੁਣ ਪੀ ਐਸ ਐਲ ਦੇ ਸੱਤਵੇਂ ਸੀਜ਼ਨ ਵਿੱਚ ਹੁਣ ਪਹਿਲੇ ਚਾਰ ਮੈਚਾਂ ਵਿਚ ਨਹੀ ਖੇਡਣਗੇ। ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਹਨਾਂ ਦੇ ਜਲਦ ਸਿਹਤਯਾਬ ਹੋਣ ਲਈ ਦੁਆ ਕੀਤੀ ਜਾ ਰਹੀ ਹੈ।