ਚੋਟੀ ਦੇ ਮਸ਼ਹੂਰ ਪੰਜਾਬੀ ਅਦਾਕਾਰ ਬੀਨੂੰ ਢਿੱਲੋਂ ਬਾਰੇ ਆਈ ਇਹ ਵੱਡੀ ਖਬਰ – ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜ਼ਾ ਵੱਡੀ ਖਬਰ 

ਸਮਾਜ ਦੇ ਵਿਚ ਜੇਕਰ ਕੋਈ ਵੀ ਮੁੱਦਾ ਭਖਦਾ ਹੈ ਤਾਂ ਉਸ ਤੇ ਕਈ ਕਲਾਕਾਰ ਆਪਣੀ ਪ੍ਰਤੀਕਿਰਿਆ ਜ਼ਰੂਰ ਦਿੰਦੇ ਨੇ । ਕਲਾਕਾਰਾਂ ਦੇ ਵੱਲੋਂ ਵੀ ਪ੍ਰਤੀਕਿਰਿਆ ਦੇ ਕੇ ਜਾਂ ਤੇ ਉਸ ਘਟਨਾ ਦਾ ਸਮਰਥਨ ਕੀਤਾ ਜਾਂਦਾ ਹੈ ਜਾਂ ਉਸ ਘਟਨਾ ਦਾ ਵਿਰੋਧ ਕੀਤਾ ਜਾਂਦਾ ਏ । ਗੱਲ ਕੀਤੀ ਜਾਵੇ ਜੇਕਰ ਕਿਸਾਨੀ ਅੰਦੋਲਨ ਦੀ ਤਾਂ ਕਿਸਾਨੀ ਅੰਦੋਲਨ ਦੇ ਵਿੱਚ ਬਹੁਤ ਸਾਰੇ ਕਲਾਕਾਰਾਂ ਨੇ ਕਈ ਵੱਡੀਆਂ ਵੱਡੀਆਂ ਹਸਤੀਆਂ ਨੇ ਕਿਸਾਨਾਂ ਦਾ ਸਮਰਥਨ ਕੀਤਾ। ਉੱਥੇ ਹੀ ਅਜਿਹੇ ਬਹੁਤ ਸਾਰੇ ਕਲਾਕਾਰ ਵੀ ਸਨ ਜਿਨ੍ਹਾਂ ਨੇ ਇਸ ਅੰਦੋਲਨ ਦੇ ਵਿਰੋਧ ਵਿੱਚ ਬਿਆਨਬਾਜ਼ੀ ਕੀਤੀ ।

ਪੰਜਾਬੀ ਕਲਾਕਾਰਾਂ ਦੇ ਵੱਲੋਂ ਵਧ ਚੜ੍ਹ ਕੇ ਕਿਸਾਨੀ ਅੰਦੋਲਨ ਦਾ ਸਮਰਥਨ ਕੀਤਾ ਜਾ ਰਿਹਾ ਹੈ । ਇਸੇ ਇਸੇ ਦੇ ਚੱਲਦੇ ਕਿਸਾਨੀ ਅੰਦੋਲਨ ਦਾ ਸਮਰਥਨ ਕਰਨ ਵਾਲੇ ਤੇ ਪੰਜਾਬੀ ਮਸ਼ਹੂਰ ਕਲਾਕਾਰ ਬੀਨੂ ਢਿੱਲੋਂ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ।ਦਰਅਸਲ ਬੀਤੇ ਕੁਝ ਦਿਨਾਂ ਤੋਂ ਜਲ੍ਹਿਆਂਵਾਲੇ ਬਾਗ ਦੇ ਨਵੀਨਕਰਨ ਨੂੰ ਲੈ ਕੇ ਕਾਫੀ ਇਸਦਾ ਵਿਰੋਧ ਹੋ ਰਿਹਾ ਹੈ । ਸ਼ਹੀਦਾਂ ਦੇ ਪਰਿਵਾਰਾਂ ਦੇ ਵੱਲੋਂ ਵੀ ਲਗਾਤਾਰ ਹੀ ਜਲ੍ਹਿਆਂਵਾਲੇ ਬਾਗ ਦੇ ਨਵੀਨਕਰਨ ਨੂੰ ਲੈ ਕੇ ਰੋਸ ਪ੍ਰਗਟਾਵਾ ਕੀਤਾ ਜਾ ਰਿਹਾ ਹੈ ।

ਕਈ ਸਿਆਸੀ ਲੀਡਰਾਂ ਦੇ ਵੱਲੋਂ ਇਸ ਦੇ ਵਿਰੋਧ ਦੇ ਵਿੱਚ ਬਿਆਨਬਾਜ਼ੀ ਕੀਤੀ ਗਈ , ਕਈਆਂ ਦੇ ਵੱਲੋਂ ਟਵੀਟ ਕਰ ਕੇ ਆਪਣੇ ਇਸ ਦਾ ਵਿਰੋਧ ਕੀਤਾ ਗਿਆ । ਜ਼ਿਕਰਯੋਗ ਹੈ ਕਿ ਜਲ੍ਹਿਆਂਵਾਲੇ ਬਾਗ ਦੇ ਨਵੀਨੀਕਰਨ ਦੇ ਚੱਲਦੇ ਜਲ੍ਹਿਆਂਵਾਲੇ ਬਾਗ ਨੂੰ ਕਾਫੀ ਲੰਬੇ ਸਮੇਂ ਤੋਂ ਬੰਦ ਰੱਖਿਆ ਸੀ ।

ਹੁਣ ਜਦੋਂ ਜਲ੍ਹਿਆਂਵਾਲੇ ਬਾਗ਼ ਦੀ ਨਵੀਨਕਰਨ ਮੁਕੰਮਲ ਹੋ ਚੁੱਕਿਆ ਹੈ ਤੇ ਇਸ ਨੂੰ ਹੁਣ ਖੋਲ੍ਹ ਦਿੱਤਾ ਗਿਆ ਹੈ । ਜਿਸ ਤੋਂ ਬਾਅਦ ਕਈ ਲੋਕਾਂ ਨੂੰ ਤਾਂ ਇਹ ਨਵੀਨਕਰਨ ਪਸੰਦ ਆ ਰਿਹਾ ਹੈ । ਪਰ ਕਈਆਂ ਦੇ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ । ਉੱਥੇ ਹੀ ਪੰਜਾਬੀ ਮਸ਼ਹੂਰ ਕਲਾਕਾਰ ਬੀਨੂ ਢਿੱਲੋਂ ਦੇ ਵੱਲੋਂ ਵੀ ਇਸ ਤੇ ਆਪਣੀ ਪ੍ਰਤੀਕਿਰਿਆ ਦਿੱਤੀ ਗਈ ਹੈ । ਬੀਨੂੰ ਢਿੱਲੋਂ ਨੇ ਜੱਲ੍ਹਿਆਂਵਾਲੇ ਬਾਗ ਦੇ ਨਵੀਨੀਕਰਨ ਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਇਹ ਸਰਾਸਰ ਗ਼ਲਤ ਹੈ । ਉਨ੍ਹਾਂ ਨੇ ਇਸ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਇਹ ਸ਼ਹੀਦਾਂ ਦੀ ਯਾਦਗਾਰ ਤੇ ਨਾਲ ਛੇੜਛਾੜ ਹੈ ਜਿਸ ਨੂੰ ਮਨਜ਼ੂਰ ਨਹੀਂ ਕੀਤਾ ਜਾਵੇਗਾ । ਬੀਨੂੰ ਢਿੱਲੋਂ ਨੇ ਸੋਸ਼ਲ ਮੀਡੀਆ ਤੇ ਇਕ ਪੋਸਟ ਰਾਹੀਂ ਇਸ ਦਾ ਵਿਰੋਧ ਕੀਤਾ ।