ਆਈ ਤਾਜ਼ਾ ਵੱਡੀ ਖਬਰ
ਪੰਜਾਬੀ ਸੰਗੀਤ ਜਗਤ ਵਿਚ ਬਹੁਤ ਸਾਰੀਆਂ ਅਜਿਹੀਆਂ ਸ਼ਖ਼ਸੀਅਤਾਂ ਹਨ ਜਿਨ੍ਹਾਂ ਨੇ ਆਪਣੀ ਹਿੰਮਤ ਅਤੇ ਮਿਹਨਤ ਸਦਕਾ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਹੈ। ਕਿਸਾਨੀ ਸੰਘਰਸ਼ ਦੇ ਵਿੱਚ ਵੀ ਜਿੱਥੇ ਪੰਜਾਬੀ ਗਾਇਕਾ ਅਤੇ ਅਦਾਕਾਰਾ ਵੱਲੋਂ ਅੱਗੇ ਆ ਕੇ ਕਿਸਾਨਾਂ ਦੀ ਭਰਪੂਰ ਸਹਾਇਤਾ ਕੀਤੀ ਗਈ ਸੀ ਉਥੇ ਹੀ ਕਰੋਨਾ ਦੇ ਦੌਰ ਵਿੱਚ ਵੀ ਇਨ੍ਹਾਂ ਵੱਲੋਂ ਲਗਾਤਾਰ ਲੋਕਾਂ ਦੀਆਂ ਮਜ਼ਬੂਰੀਆਂ ਨੂੰ ਸਮਝਦੇ ਹੋਏ ਉਨ੍ਹਾਂ ਦੀ ਮਦਦ ਕੀਤੀ ਗਈ ਸੀ। ਅਜਿਹੇ ਪੰਜਾਬੀ ਗਾਇਕ ਜਿੱਥੇ ਬਹੁਤ ਸਾਰੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਬਣਦੇ ਹਨ ਉਥੇ ਹੀ ਉਨ੍ਹਾਂ ਦੀ ਜ਼ਿੰਦਗੀ ਵਿਚ ਕਈ ਵਾਰ ਅਜਿਹੀ ਉਥਲ-ਪੁਥਲ ਮਚ ਜਾਂਦੀ ਹੈ ਜਿਸ ਬਾਰੇ ਆਈ ਖਬਰ ਨੂੰ ਸੁਣ ਕੇ ਸਾਰੇ ਹੈਰਾਨ ਰਹਿ ਜਾਂਦੇ ਹਨ। ਜਿੱਥੇ ਕੁਝ ਸਖਸ਼ੀਅਤਾਂ ਪਹਿਲਾਂ ਕਰੋਨਾ ਦੀ ਚਪੇਟ ਵਿਚ ਆਈਆ ਅਤੇ ਉਸ ਤੋਂ ਇਲਾਵਾ ਵਾਪਰਨ ਵਾਲੇ ਸੜਕ ਹਾਦਸਿਆਂ ਅਤੇ ਕਈ ਗੰਭੀਰ ਬਿਮਾਰੀਆਂ ਦੀ ਚਪੇਟ ਵਿਚ ਆ ਰਹੀਆਂ ਹਨ।
ਹੁਣ ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ ਜਿੱਥੇ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਲਈ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਗਾਇਕ ਬਲਵਿੰਦਰ ਸਫਰੀ ਇਸ ਸਮੇਂ ਜਿਥੇ ਪੰਜਾਬੀ ਗਾਇਕ ਬਲਵਿੰਦਰ ਸਫਰੀ ਦੀ ਸਿਹਤ ਨੂੰ ਲੈ ਕੇ ਇਕ ਜਾਣਕਾਰੀ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਸਾਰੇ ਸੰਗੀਤ ਜਗਤ ਵਿੱਚ ਉਨ੍ਹਾਂ ਲਈ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ। ਜਿੱਥੇ ਉਹ ਇਸ ਸਮੇਂ ਹਸਪਤਾਲ ਵਿਚ ਜੇਰੇ ਇਲਾਜ ਹਨ ਉਥੇ ਹੀ ਉਨ੍ਹਾਂ ਦੀ ਸਥਿਤੀ ਕਾਫੀ ਗੰਭੀਰ ਬਣੀ ਹੋਈ ਹੈ ਕਿਉਂਕਿ ਇਸ ਸਮੇਂ ਉਹ ਕੌਮਾ ਵਿੱਚ ਗਏ ਹੋਏ ਹਨ।
ਅਪ੍ਰੈਲ ਦੇ ਵਿੱਚ ਜਿੱਥੇ ਉਨ੍ਹਾਂ ਦਾ ਟ੍ਰਿਪਲ ਬਾਈਪਾਸ ਅਪ੍ਰੇਸ਼ਨ ਕੀਤਾ ਗਿਆ ਸੀ। ਜਿਸ ਦੀ ਸਾਰੀ ਜਾਣਕਾਰੀ ਉਨ੍ਹਾਂ ਦੀ ਪਤਨੀ ਨੂੰ ਆਪਰੇਸ਼ਨ ਤੋਂ ਪਹਿਲਾਂ ਹੀ ਦਿੱਤੀ ਗਈ ਸੀ ਕਿ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਵੀ ਹੋ ਸਕਦਾ ਹੈ ਕਿਉਂਕਿ ਉਨ੍ਹਾਂ ਦੇ ਅਪਰੇਸ਼ਨ ਦੌਰਾਨ ਉਨ੍ਹਾਂ ਨੂੰ ਸਟਰੋਕ ਅਤੇ ਕਿਡਨੀ ਫੇਲ ਹੋਣ ਦਾ ਜ਼ਿਆਦਾ ਖ਼ਤਰਾ ਸੀ। ਇਸ ਪੰਜਾਬੀ ਗਾਇਕ ਦੇ ਚਾਰ ਹਫ਼ਤਿਆਂ ਦੇ ਦੌਰਾਨ ਹੀ ਗੁਰਦੇ ਖਰਾਬ ਹੋ ਗਏ ਹਨ ਅਤੇ ਉਨ੍ਹਾਂ ਦਾ ਡਾਇਲਸਿਸ ਵੀ ਨਹੀਂ ਕੀਤਾ ਜਾ ਰਿਹਾ। ਕਿਉਂਕਿ ਉਹ ਇਸ ਸਮੇਂ ਹੋਸ਼ ਵਿੱਚ ਨਹੀਂ ਹਨ ਇਸ ਲਈ ਉਹਨਾਂ ਨੂੰ ਹਸਪਤਾਲ਼ ਰੱਖਣਾ ਜ਼ਰੂਰੀ ਹੈ।
ਜਿੱਥੇ ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ ਉੱਥੇ ਹੀ ਉਨ੍ਹਾਂ ਦੀ ਧੀ ਅਤੇ ਪਤਨੀ ਵੱਲੋਂ ਇਸ ਸਭ ਦੀ ਜਾਣਕਾਰੀ ਦਿੱਤੀ ਗਈ ਹੈ ਅਤੇ ਪੰਜਾਬੀ ਗਾਇਕ ਸੁਖਸ਼ਿੰਦਰ ਸ਼ਿੰਦਾ ਅਤੇ ਜੈਜ਼ੀ ਬੀ ਵੱਲੋਂ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਵੀ ਉਨ੍ਹਾਂ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਜਿੱਥੇ ਉਨ੍ਹਾਂ ਵੱਲੋਂ ਜਲਦ ਸਿਹਤਯਾਬ ਹੋਣ ਵਾਸਤੇ ਅਰਦਾਸ ਕੀਤੀ ਗਈ ਹੈ।
Previous Postਪੰਜਾਬ ਦੇ ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਵਲੋਂ ਸੁਨੀਲ ਜਾਖੜ ਨੂੰ ਲੈਕੇ ਦਿੱਤਾ ਵੱਡਾ ਬਿਆਨ, ਸਾਰੇ ਪਾਸੇ ਹੋਈ ਚਰਚਾ
Next Postਪੰਜਾਬ ਚ ਇਥੇ ਚੜ੍ਹਦੀ ਜਵਾਨੀ 2 ਨੌਜਵਾਨਾਂ ਦੀ ਹੋਈ ਦਰਦਨਾਕ ਮੌਤ, ਇਲਾਕੇ ਚ ਛਾਇਆ ਸੋਗ