ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਕੋਰਟ ਵਲੋਂ ਜਾਰੀ ਕੀਤੇ ਗਏ ਵਾਰੰਟ

ਆਈ ਤਾਜਾ ਵੱਡੀ ਖਬਰ

ਪੰਜਾਬੀ ਇੰਡਸਟਰੀ ਦੇ ਵਿੱਚ ਅਜਿਹੇ ਬਹੁਤ ਸਾਰੇ ਕਲਾਕਾਰ ਹਨ ਜਿਨਾਂ ਵੱਲੋਂ ਗਾਇਕੀ ਦੇ ਨਾਲ ਨਾਲ ਅਦਾਕਾਰੀ ਦੇ ਖੇਤਰ ਦੇ ਵਿੱਚ ਵੀ ਚੰਗਾ ਨਾਮ ਕਮਾਇਆ ਗਿਆ ਹੈ। ਜਿਨਾਂ ਵਿੱਚੋਂ ਇੱਕ ਨਾਮ ਹੈ ਗਿੱਪੀ ਗਰੇਵਾਲ ਦਾ ਹੈ l ਜਿੱਥੇ ਗਿੱਪੀ ਗਰੇਵਾਲ ਨੇ ਆਪਣੇ ਗੀਤਾਂ ਦੇ ਜ਼ਰੀਏ ਪੰਜਾਬ ਹੀ ਨਹੀਂ ਸਗੋਂ ਪੂਰੀ ਦੁਨੀਆ ਭਰ ਦੇ ਲੋਕਾਂ ਦੇ ਦਿਲਾਂ ਤੇ ਰਾਜ ਕੀਤਾ, ਉਥੇ ਹੀ ਅਦਾਕਾਰੀ ਦੇ ਖੇਤਰ ਦੇ ਵਿੱਚ ਵੀ ਗਿੱਪੀ ਗਰੇਵਾਲ ਨੇ ਚੰਗਾ ਨਾਮ ਖੱਟਿਆ l ਇਸੇ ਵਿਚਾਲੇ ਹੁਣ ਪੰਜਾਬੀ ਗਾਇਕ ਗਿੱਪੀ ਗਰੇਵਾਲ ਦੇ ਨਾਲ ਜੁੜੀ ਹੋਈ ਅਹਿਮ ਖਬਰ ਸਾਹਮਣੇ ਆਉਂਦੀ ਪਈ ਹੈ ਕਿ ਗਿੱਪੀ ਗਰੇਵਾਲ ਨੂੰ ਕੋਰਟ ਦੇ ਵੱਲੋਂ ਵਾਰੰਟ ਜਾਰੀ ਕਰ ਦਿੱਤੇ ਗਏ ਹਨ। ਦਰਅਸਲ ਰੰਗਦਾਰੀ ਮਾਮਲੇ ਵਿੱਚ ਗਿੱਪੀ ਗਰੇਵਾਲ ਨੇ ਗੈਂਗਸਟਰ ਦਿਲਪ੍ਰੀਤ ਬਾਬਾ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ।

ਵਾਰ-ਵਾਰ ਨੋਟਿਸ ਜਾਰੀ ਹੋਣ ਤੋਂ ਬਾਅਦ ਵੀ ਉਹ ਗਿੱਪੀ ਗਰੇਵਾਲ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਇਸ ਕਾਰਨ ਹੁਣ ਮੋਹਾਲੀ ਅਦਾਲਤ ਨੇ ਪੰਜਾਬੀ ਗਾਇਕ ਖਿਲਾਫ਼ ਵਾਰੰਟ ਜਾਰੀ ਕਰ ਦਿੱਤੇ ਹਨ। 24 ਜੁਲਾਈ ਨੂੰ ਪੇਸ਼ ਹੋਣ ਲਈ 5000 ਰੁਪਏ ਦੀ ਜ਼ਮਾਨਤ ਦੇ ਨਾਲ ਸੰਮਨ ਵੀ ਭੇਜੇ ਸਨ। ਜੋ ਅਦਾਲਤ ਵਿੱਚ ਵਾਪਸ ਆ ਗਿਆ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 20 ਅਗਸਤ ਨੂੰ ਹੋਵੇਗੀ। ਗਿੱਪੀ ਗਰੇਵਾਲ ਨੇ ਅਦਾਲਤ ‘ਚ ਗਵਾਹੀ ਦੇਣੀ ਹੈ। ਜ਼ਿਕਰਯੋਗ ਹੈ ਕਿ ਇਹ ਮਾਮਲਾ ਸਾਲ 2018 ਦਾ ਹੈ ਜਦੋਂ ਗਿੱਪੀ ਗਰੇਵਾਲ ਨੂੰ ਇੱਕ ਅਣਜਾਣ ਨੰਬਰ ਤੋਂ ਵਟਸਐਪ ਦੇ ਉੱਪਰ ਟੈਕਸਟ ਤੇ ਵੋਇਸ ਮੈਸੇਜ ਭੇਜੇ ਜਾ ਰਹੇ ਸੀ l ਇਸ ਨੰਬਰ ‘ਤੇ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਨਾਲ ਗੱਲ ਕਰਨ ਲਈ ਕਿਹਾ ਗਿਆ। ਇਸ ਵਿੱਚ ਲਿਖਿਆ ਗਿਆ ਸੀ ਕਿ ਇਹ ਮੈਸੇਜ ਜਬਰੀ ਵਸੂਲੀ ਦੀ ਮੰਗ ਲਈ ਭੇਜਿਆ ਗਿਆ ਸੀ। ਤੁਸੀਂ ਗੱਲ ਕਰੋ ਨਹੀਂ ਤਾਂ ਤੁਹਾਡੀ ਹਾਲਤ ਪਰਮੀਸ਼ ਵਰਮਾ ਅਤੇ ਚਮਕੀਲਾ ਵਰਗੀ ਹੋ ਜਾਵੇਗੀ। ਇਸ ਤੋਂ ਬਾਅਦ ਗਿੱਪੀ ਗਰੇਵਾਲ ਨੇ ਇਸ ਦੀ ਸ਼ਿਕਾਇਤ ਮੁਹਾਲੀ ਪੁਲਿਸ ਨੂੰ ਕੀਤੀ। ਜਿਸ ਦੇ ਚਲਦੇ ਪੁਲਿਸ ਦੇ ਵੱਲੋਂ ਇਸ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਸੀ l ਉਧਰ ਅਦਾਲਤ ਦੇ ਵੱਲੋਂ ਵੀ ਬਾਰ-ਬਾਰ ਗਿੱਪੀ ਗਰੇਵਾਲ ਨੂੰ ਗਵਾਹੀ ਦੇ ਲਈ ਕੋਰਟ ਸੱਦਿਆ ਜਾ ਰਿਹਾ ਸੀ, ਪਰ ਉਹ ਨਹੀਂ ਜਾ ਰਹੇ ਸੀ, ਜਿਸ ਵਜਹਾ ਕਾਰਨ ਹੁਣ ਅਦਾਲਤ ਦੇ ਵੱਲੋਂ ਉਹਨਾਂ ਨੂੰ ਸੰਮਣ ਭੇਜੇ ਗਏ ਹਨ ਤੇ ਇਸ ਮਾਮਲੇ ਤੇ ਹੁਣ ਸੁਣਵਾਈ 20 ਅਗਸਤ ਨੂੰ ਹੋਵੇਗੀ l