ਚੋਟੀ ਦੇ ਮਸ਼ਹੂਰ ਬੋਲੀਵੁਡ ਅਦਾਕਾਰ ਸੁਨੀਲ ਸ਼ੈਟੀ ਬਾਰੀ ਆਈ ਇਹ ਵੱਡੀ ਖਬਰ , ਸਾਰੇ ਪਾਸੇ ਹੋ ਰਹੀ ਚਰਚਾ

ਆਈ ਤਾਜਾ ਵੱਡੀ ਖਬਰ

ਕਰੋਨਾ ਵਾਇਰਸ ਨੇ ਬਹੁਤ ਥੋੜ੍ਹੇ ਸਮੇਂ ਵਿਚ ਬਹੁਤ ਸਾਰੇ ਲੋਕਾਂ ਨੂੰ ਆਪਣੀ ਚਪੇਟ ਵਿਚ ਲੈ ਲਿਆ। ਇਸ ਵਾਇਰਸ ਦੇ ਕਾਰਨ ਬਾਲੀਵੁੱਡ ਦੀਆਂ ਕਈ ਮਸ਼ਹੂਰ ਹਸਤੀਆਂ ਇਸ ਸੰਸਾਰ ਨੂੰ ਅਲਵਿਦਾ ਕਹਿ ਗਈਆਂ। ਕਰੋਨਾ ਵਾਇਰਸ ਦੀ ਦੂਜੀ ਲਹਿਰ ਨੇ ਬਾਲੀਵੁੱਡ ਉੱਤੇ ਬਹੁਤ ਡੂੰਘਾ ਅਸਰ ਪਾਇਆ ਹੈ। ਕਿਉਂਕਿ ਜਿਥੇ ਇਸ ਦੌਰਾਨ ਬਾਲੀਵੁੱਡ ਦੀਆਂ ਕਈ ਮਸ਼ਹੂਰ ਹਸਤੀਆਂ ਕਰੋਨਾ ਵਾਇਰਸ ਦੇ ਕਾਰਨ ਇਸ ਸੰਸਾਰ ਤੋਂ ਰੁਖ਼ਸਤ ਹੋ ਗਈਆ ਉਥੇ ਹੀ ਇਸ ਬਿਮਾਰੀ ਦੇ ਕਾਰਨ ਕਈ ਪ੍ਰਸਿੱਧ ਚਿਹਰੇ ਇਸ ਬਿਮਾਰੀ ਦੇ ਕਾਰਨ ਜੂਝ ਰਹੇ ਹਨ। ਜਿਸ ਲਈ ਇਹ ਕਿਹਾ ਜਾ ਸਕਦਾ ਹੈ ਕਿ ਕਰੋਨਾ ਵਾਇਰਸ ਨੇ ਆਮ ਇਨਸਾਨ ਤੋਂ ਲੈ ਕੇ ਕਈ ਵੱਡੀਆਂ ਹਸਤੀਆਂ ਨੂੰ ਆਪਣੀ ਪ੍ਰਭਾਵ ਹੇਠ ਲਿਆ ਹੈ। ਇਸੇ ਦੌਰਾਨ ਇਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ।

ਇਸ ਖਬਰ ਤੋਂ ਬਾਅਦ ਬਾਲੀਵੁੱਡ ਵਿਚ ਹਰ ਪਾਸੇ ਇਸ ਦੀ ਚਰਚਾ ਹੋ ਰਹੀ ਹੈ।ਦਰਅਸਲ ਇਹ ਖਬਰ ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਸੁਨੀਲ ਸ਼ੈਟੀ ਨਾਲ ਜੁੜੀ ਹੋਈ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹੁਣ ਸੁਨੀਲ ਸ਼ੈਟੀ ਕਰੋਨਾ ਵਾਇਰਸ ਕਾਰਨ ਪੀੜਤ ਲੋਕਾਂ ਦੀ ਮਦਦ ਲਈ ਅੱਗੇ ਆ ਰਹੇ ਹਨ। ਕਿਉਂਕਿ ਕਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਕਾਰਨ ਸਿਹਤ ਵਿਵਸਥਾ ਵਿਚ ਕਮੀ ਜਾਂ ਮਰੀਜ਼ਾਂ ਲਈ ਜ਼ਰੂਰੀ ਵਸਤੂਆਂ ਦੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਕਾਰਨ ਕਈ ਵੱਡੇ ਸਿਤਾਰੇ ਇਸ ਸਮੇਂ ਮਦਦ ਲਈ ਅੱਗੇ ਆ ਰਹੇ ਹਨ। ਦੱਸ ਦਈਏ ਕਿ ਸੁਨੀਲ ਸ਼ੈਟੀ ਕਰੋਨਾ ਪੀੜਤ ਮਰੀਜ਼ਾਂ ਦੀ ਹਰ ਪੱਖੋਂ ਮਦਦ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ‌

ਦਰਅਸਲ ਉਹ ਪੀੜਤ ਮਰੀਜ਼ਾਂ ਲਈ ਲੋੜੀਂਦੀਆਂ ਦਵਾਈਆਂ ਮੁਹਾਈਆ ਕਰਵਾ ਰਹੇ ਹਨ ਤਾਂ ਜੋ ਮਰੀਜ਼ਾਂ ਨੂੰ ਜਾ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕਿਸੇ ਤਰਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਸਬੰਧੀ ਉਨ੍ਹਾਂ ਨੇ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਦਿੱਤੀ। ਦੱਸ ਦਈਏ ਕਿ ਅਕਸਰ ਸੁਨੀਲ ਸ਼ੈਟੀ ਸੋਸ਼ਲ ਮੀਡੀਆ ਉੱਤੇ ਆਪਣੇ ਪ੍ਰਸ਼ੰਸਕਾਂ ਨਾਲ ਤਸਵੀਰਾਂ ਜਾਂ ਵੀਡੀਓ ਸਾਂਝੇ ਕਰਦੇ ਰਹਿੰਦੇ ਹਨ ਅਤੇ ਉਹ ਜ਼ਿਆਦਾਤਰ ਸੋਸ਼ਲ ਮੀਡੀਆ ਉੱਤੇ ਸਰਗਰਮ ਹੁੰਦੇ ਹਨ। ਦੱਸ ਦਈਏ ਕਿ ਉਨ੍ਹਾਂ ਦੇ ਵੱਲੋਂ ਇਹ ਮਰੀਜ਼ਾਂ ਲਈ ਕੀਤੀ ਜਾ ਰਹੀ ਮਦਦ ਇਕ ਫਾਰਮਾ ਕੰਪਨੀ ਨਾਲ ਮਿਲ ਕੇ ਕੀਤੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਕੰਪਨੀ ਦੇ ਵੱਲੋਂ ਸੋਸ਼ਲ ਮੀਡੀਆ ਉੱਤੇ ਦਿੱਤੀ ਗਈ ਹੈ ਜਿਸ ਵਿਚ ਉਨ੍ਹਾਂ ਕਿਹਾ ਕਿ ਉਹ ਸੁਨੀਲ ਸ਼ੈਟੀ ਨਾਲ ਕਰੋਨਾ ਪੀੜਤ ਮਰੀਜ਼ਾਂ ਦੀ ਮਦਦ ਕਰਨ ਲਈ ਤਿਆਰ ਹਨ। ਜਿਸ ਤੋਂ ਬਾਅਦ ਸੁਨੀਲ ਸ਼ੈਟੀ ਨੇ ਕੰਪਨੀ ਵੱਲੋਂ ਕੀਤੇ ਗਏ ਟਵੀਟ ਨੂੰ ਰੀਟਵੀਟ ਕੀਤਾ ਅਤੇ ਕਿਹਾ ਕਿ ਹਾਂ ਅਸੀਂ ਇਕੱਠੇ ਹਾਂ। ਜਾਣਕਾਰੀ ਦੇ ਅਨੁਸਾਰ ਦਵਾ ਵੀ ਦੁਵਾ ਵੀ ਨਾਂ ਦੀ ਮੁਹਿੰਮ ਸਾਡੀ ਦੇ ਵੱਲੋਂ ਮਰੀਜ਼ਾਂ ਨੂੰ ਦਵਾਈਆਂ ਮੁਹਈਆ ਕਰਵਾਉਣ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਇਹ ਟਵਿਟ ਅਤੇ ਮੁਹਿੰਮ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।