ਚੋਟੀ ਦੇ ਮਸ਼ਹੂਰ ਲੇਖਕ ਅਤੇ ਗੀਤਕਾਰ ਜਾਵੇਦ ਅਖ਼ਤਰ ਲਈ ਆਈ ਇਹ ਮਾੜੀ ਖਬਰ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਦੇਸ਼ ਦੀਆਂ ਬਹੁਤ ਸਾਰੀਆਂ ਹਸਤੀਆਂ ਵੱਲੋਂ ਆਪਣੇ ਵੱਖ ਵੱਖ ਖੇਤਰਾਂ ਵਿੱਚ ਆਪਣੀ ਹਿੰਮਤ ਅਤੇ ਮਿਹਨਤ ਦੇ ਸਦਕਾ ਆਪਣੀ ਇਕ ਵੱਖਰੀ ਪਹਿਚਾਣ ਬਣਾਈ ਗਈ ਹੈ। ਜਿਨ੍ਹਾਂ ਵੱਲੋਂ ਹਮੇਸ਼ਾਂ ਲੋਕਾਂ ਦੀ ਭਲਾਈ ਲਈ ਅੱਗੇ ਆ ਕੇ ਕੰਮ ਕੀਤੇ ਜਾ ਰਹੇ ਹਨ। ਕਰੋਨਾ ਦੇ ਦੌਰ ਵਿੱਚ ਵੀ ਅਜਿਹੇ ਲੋਕਾਂ ਨੇ ਬਹੁਤ ਸਾਰੀਆਂ ਸਮਾਜ ਸੇਵੀ ਸੰਸਥਾਵਾਂ ਨਾਲ ਮਿਲਕੇ ਬੇਰੁਜ਼ਗਾਰ ਲੋਕਾਂ ਨੂੰ ਰਾਸ਼ਨ, ਅਤੇ ਘਰ ਦੀਆਂ ਚੀਜ਼ਾਂ ਵੀ ਮੁਹਈਆ ਕਰਵਾਈਆ। ਉੱਥੇ ਹੀ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਵੀ ਭਰਪੂਰ ਸਮਰਥਨ ਦਿਤਾ ਜਾ ਰਿਹਾ ਹੈ।

ਮੁੰਬਈ ਦੀਆਂ ਬਹੁਤ ਸਾਰੀਆਂ ਅਜਿਹੀਆਂ ਸ਼ਖ਼ਸੀਅਤਾਂ ਹਨ ਜਿਨ੍ਹਾਂ ਨੇ ਦਿੱਲੀ ਆ ਕੇ ਕਿਸਾਨਾਂ ਦੇ ਨਾਲ ਹੋਣ ਦਾ ਭਰੋਸਾ ਦਿਵਾਇਆ। ਉਥੇ ਹੀ ਅਜਿਹੀਆਂ ਸਖਸੀਅਤਾਂ ਕਿਸੇ ਨਾ ਕਿਸੇ ਕਾਰਨ ਵਿਵਾਦ ਵਿਚ ਫਸ ਜਾਂਦੀਆਂ ਹਨ। ਹੁਣ ਗੀਤਕਾਰ ਅਤੇ ਮਸ਼ਹੂਰ ਲੇਖਕ ਜਾਦੇਵ ਅਖ਼ਤਰ ਲਈ ਇੱਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼ ਦੇ ਮਸ਼ਹੂਰ ਗੀਤਕਾਰ ਅਤੇ ਲੇਖਕ ਜਾਵੇਦ ਅਖਤਰ ਦੇ ਖਿਲਾਫ ਅਪਰਾਧਿਕ ਮਾਮਲਾ ਅਦਾਲਤ ਵਿੱਚ ਦਰਜ ਕਰਵਾਇਆ ਗਿਆ ਹੈ।

ਇਸ ਮਾਮਲੇ ਨੂੰ ਵੇਖਦੇ ਹੋਏ 16 ਨਵੰਬਰ ਨੂੰ ਸ਼ਿਕਾਇਤਕਰਤਾ ਦਾ ਬਿਆਨ ਵੀ ਅਦਾਲਤ ਵੱਲੋਂ ਦਰਜ ਕੀਤਾ ਜਾਵੇਗਾ। ਇਹ ਸਾਰਾ ਮਾਮਲਾ ਇਸ ਲਈ ਵਿਵਾਦ ਦਾ ਕਾਰਨ ਬਣਿਆ ਹੈ ਕਿਉਂਕਿ ਉਨ੍ਹਾਂ ਵੱਲੋਂ ਦੇਸ਼ ਅੰਦਰ ਆਰਐਸਐਸ ਦੀ ਤੁਲਨਾ ਅਫਗਾਨਿਸਤਾਨ ਦੇ ਤਾਲਿਬਾਨ ਨਾਲ ਕੀਤੀ ਗਈ ਹੈ, ਜਿਸ ਕਾਰਨ ਮੁੰਬਈ ਦੇ ਇਕ ਵਕੀਲ ਵੱਲੋਂ ਜਾਵੇਦ ਅਖ਼ਤਰ ਨੂੰ ਇਕ ਨੋਟਿਸ ਭੇਜ ਕੇ ਆਪਣੇ ਦਿੱਤੇ ਗਏ ਬਿਆਨ ਉਪਰ ਮਾਫੀ ਮੰਗਣ ਲਈ ਕਿਹਾ ਗਿਆ ਸੀ। ਉਥੇ ਹੀ ਵਕੀਲ ਸੰਤੋਸ਼ ਦੁਬੇ ਵੱਲੋਂ ਗੀਤਕਾਰ ਜਾਦੇਵ ਅਖ਼ਤਰ ਦੇ ਖਿਲਾਫ ਮੁਲੰਡ ਦੇ ਮਜਿਸਟਰੇਟ ਅਦਾਲਤ ਵਿੱਚ ਮਾਣਹਾਨੀ ਤਹਿਤ ਅਪਰਾਧਿਕ ਮਾਮਲਾ ਦਰਜ ਕਰਵਾ ਦਿੱਤਾ ਗਿਆ।

ਗੀਤਕਾਰ ਅਤੇ ਲੇਖਕ ਜਾਵੇਦ ਅਖ਼ਤਰ ਵੱਲੋਂ ਇਹ ਬਿਆਨ ਉਸ ਸਮੇਂ ਦਿੱਤਾ ਗਿਆ ਸੀ ਜਦੋਂ ਉਨ੍ਹਾਂ ਵੱਲੋਂ ਇੱਕ ਟੀਵੀ ਚੈਨਲ ਨੂੰ ਇੰਟਰਵਿਊ ਦਿੱਤਾ ਜਾ ਰਿਹਾ ਸੀ। ਉਸ ਦੌਰਾਨ ਹੀ ਉਨ੍ਹਾਂ ਵੱਲੋਂ ਆਰ ਐਸ ਐਸ ਦੀ ਤੁਲਨਾ ਤਾਲਿਬਾਨ ਨਾਲ ਕੀਤੀ ਗਈ ਸੀ। ਜਿਸ ਤੋਂ ਬਾਅਦ ਹੀ ਉਨ੍ਹਾਂ ਖ਼ਿਲਾਫ਼ ਵਕੀਲ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ। ਵਕੀਲ ਦਾ ਕਹਿਣਾ ਹੈ ਕਿ ਆਰ ਐਸ ਐਸ ਨੂੰ ਬਦਨਾਮ ਕਰਨ ਲਈ ਇਹ ਸਾਰਾ ਬਿਆਨ ਦਿੱਤਾ ਗਿਆ ਹੈ, ਜਦ ਕਿ ਸਭ ਜਾਣਦੇ ਹਨ ਕਿ ਤਾਲਿਬਾਨ ਅਤੇ ਆਰ ਐਸ ਐਸ ਵਿੱਚ ਕੋਈ ਵੀ ਸਮਾਨਤਾ ਨਹੀਂ ਹੈ।