ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਜਿਥੇ ਹੁਣ ਚੋਣ ਕਮਿਸ਼ਨ ਵੱਲੋਂ ਚੋਣਾਂ ਦਾ ਐਲਾਨ ਕੀਤਾ ਗਿਆ ਹੈ। ਉਥੇ ਹੀ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਪੁਲਸ ਪ੍ਰਸ਼ਾਸਨ ਵੱਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਪੰਜਾਬ ਦੇ ਬਹੁਤ ਸਾਰੇ ਲੋਕਾਂ ਦੀ ਮੰਗ ਤੇ ਜਿੱਥੇ ਚੋਣ ਕਮਿਸ਼ਨ ਵੱਲੋਂ 14 ਫਰਵਰੀ ਨੂੰ ਕੀਤੀਆਂ ਜਾਣ ਵਾਲੀਆਂ ਚੋਣਾਂ ਹੁਣ 20 ਫਰਵਰੀ ਨੂੰ ਕਰਵਾਈਆਂ ਜਾਣਗੀਆਂ। ਉਥੇ ਹੀ ਪੰਜਾਬ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਵਿਚ ਵੀ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਜਿੱਥੇ ਬਹੁਤ ਸਾਰੇ ਪਰਿਵਾਰਾਂ ਦਾ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ। ਹੁਣ ਚੋਰਾਂ ਵੱਲੋਂ ਅੱਧੀ ਰਾਤ ਨੂੰ ਪੰਜਾਬ ਵਿਚ ਏਥੇ ਘਰ ਅੰਦਰ ਅਜਿਹਾ ਮੌਤ ਦਾ ਤਾਂਡਵ ਕੀਤਾ ਗਿਆ ਹੈ ਅਤੇ ਵੱਡੀ ਲੁੱਟ ਕੀਤੀ ਗਈ ਹੈ। ਜਿਸ ਬਾਰੇ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬਟਾਲਾ ਅਧੀਨ ਆਉਣ ਵਾਲੇ ਪਿੰਡ ਦਾਬਾਂਵਾਲਾ ਕਲਾਂ ਤੋਂ ਸਾਹਮਣੇ ਆਈ ਹੈ।
ਜਿੱਥੇ ਇਕ ਘਰ ਵਿਚ ਚੋਰਾਂ ਵੱਲੋਂ ਚੋਰੀ ਦੀ ਮਨਸ਼ਾ ਨਾਲ ਇਕ ਬਜ਼ੁਰਗ ਦਾ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪੂਰਾ ਪਰਵਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਗਿਆ ਹੋਇਆ ਸੀ ਅਤੇ ਘਰ ਵਿਚ 65 ਸਾਲਾ ਜਗਤਾਰ ਚੰਦ ਪੁੱਤਰ ਗਿਆਨ ਚੰਦ ਮੌਜੂਦ ਸੀ। ਜਿੱਥੇ ਚੋਰਾਂ ਵੱਲੋਂ ਘਰ ਆ ਕੇ ਜਿੱਥੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਉਥੇ ਹੀ ਘਰ ਵਿਚ ਮੌਜੂਦ ਬਜ਼ੁਰਗ ਦੇ ਵਿਰੋਧ ਕੀਤੇ ਜਾਣ ਤੇ ਉਸ ਦਾ ਬੇਰਹਿਮੀ ਨਾਲ ਤੇਜ਼ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ।
ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਬੇਟੇ ਗੁਰਜਿੰਦਰਪਾਲ ਸਿੰਘ ਨੇ ਦੱਸਿਆ ਕਿ ਜਿਸ ਸਮੇਂ ਉਹ ਵਾਪਸ ਆਪਣੇ ਘਰ ਆਏ ਤਾਂ ਵੇਖਿਆ ਕਿ ਲਾਈਟਾਂ ਜਗ ਰਹੀਆਂ ਸਨ ਅਤੇ ਘਰ ਦਾ ਦਰਵਾਜ਼ਾ ਖੁੱਲ੍ਹਾ ਹੋਇਆ ਸੀ। ਜਦੋਂ ਉਹ ਅੰਦਰ ਆ ਕੇ ਵੇਖਣ ਲੱਗੇ ਤਾਂ ਸਭ ਹੈਰਾਨ ਰਹਿ ਗਏ। ਕਿਉਂਕਿ ਉਹਨਾਂ ਦੇ ਪਿਤਾ ਜੀ ਜਗਤਾਰ ਚੰਦ ਦੀ ਚੋਰਾਂ ਵੱਲੋਂ ਬੇਰਹਿਮੀ ਨਾਲ ਹੱਤਿਆ ਕੀਤੀ ਗਈ ਸੀ। ਜਿਨ੍ਹਾਂ ਦੀ ਲਾਸ਼ ਬੈੱਡ ਉੱਪਰ ਖੂਨ ਨਾਲ ਲੱਥ ਪੱਥ ਹੋਈ ਪਈ ਸੀ। ਜਿਸ ਦੀ ਜਾਣਕਾਰੀ ਤੁਰੰਤ ਹੀ ਉਨ੍ਹਾਂ ਵੱਲੋਂ ਪੁਲਿਸ ਨੂੰ ਦਿੱਤੀ ਗਈ ਹੈ।
ਉਥੇ ਹੀ ਘਰ ਵਿਚ ਚੋਰਾਂ ਵੱਲੋਂ 10 ਤੋਲੇ ਸੋਨਾ ਅਤੇ 10 ਹਜ਼ਾਰ ਰੁਪਏ ਚੋਰੀ ਕੀਤੇ ਗਏ ਹਨ। ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਇਨ੍ਹਾਂ ਚੋਰਾਂ ਨੂੰ ਕਾਬੂ ਕਰਨ ਲਈ ਸੀਸੀਟੀਵੀ ਫੁਟੇਜ਼ ਨੂੰ ਖੰਗਾਲਿਆ ਜਾ ਰਿਹਾ ਹੈ। ਇਸ ਘਟਨਾ ਕਾਰਨ ਪਿੰਡ ਵਿਚ ਸੋਗ ਅਤੇ ਡਰ ਦੇਖਿਆ ਜਾ ਰਿਹਾ ਹੈ।
Previous Postਕਨੇਡਾ ਚ ਸਟੱਡੀ ਕਰਨ ਗਏ ਪੰਜਾਬੀ ਮੁੰਡੇ ਦੀ ਇਸ ਹਾਲਤ ਵਿਚ ਮਿਲੀ ਲਾਸ਼ – ਪੁਲਸ ਕਰ ਰਹੀ ਕਾਰਵਾਈ
Next Postਯੂਰਪ ਤੋਂ ਆਈ ਇਹ ਵੱਡੀ ਖਬਰ ਮਿਲ ਗਈ ਇਸ ਕਾਨੂੰਨ ਨੂੰ ਇਜਾਜਤ – ਇਹਨਾਂ ਲੋਕਾਂ ਦੀ ਨਹੀਂ ਹੁਣ ਖੈਰ