ਚੰਗੀ ਖਬਰ : 31 ਮਈ ਤੋਂ ਇਥੇ ਹੋਵੇਗੀ ਅਨਲੋਕ ਦੀ ਸ਼ੁਰੂਆਤ – ਹੁਣੇ ਹੁਣੇ ਹੋਇਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਬਹੁਤ ਸਾਰੇ ਦੇਸ਼ਾਂ ਨੂੰ ਪ੍ਰਭਾਵਿਤ ਕਰਨ ਵਾਲੀ ਕਰੋਨਾ ਨੇ ਭਾਰਤ ਵਿੱਚ ਵੀ ਦੂਜੀ ਲਹਿਰ ਦੌਰਾਨ ਬਹੁਤ ਸਾਰੇ ਲੋਕਾਂ ਨੂੰ ਆਪਣੀ ਲਪੇਟ ਵਿੱਚ ਲਿਆ ਹੈ। ਭਾਰਤ ਵਿੱਚ ਲਗਾਤਾਰ ਕਰੋਨਾ ਕੇਸਾਂ ਦੇ ਇਜ਼ਾਫ਼ੇ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਤਾਲਾਬੰਦੀ ਕਰਨ ਅਤੇ ਸਖ਼ਤ ਹਦਾਇਤਾਂ ਜਾਰੀ ਕਰਨ ਦੇ ਅਧਿਕਾਰ ਦਿੱਤੇ ਗਏ ਹਨ। ਜਿਸ ਅਨੁਸਾਰ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਬਹੁਤ ਸਾਰੇ ਸੂਬੇ ਅੰਦਰ ਤਾਲਾਬੰਦੀ ਕੀਤੀ ਗਈ ਹੈ। ਉਥੇ ਹੀ ਕੇਂਦਰ ਸਰਕਾਰ ਵੱਲੋਂ ਸਾਰੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਗਈ ਹੈ।

31 ਮਈ ਤੋਂ ਇੱਥੇ ਹੋਵੇਗੀ ਹਨ ਅਨਲੋਕ ਦੀ ਸ਼ੁਰੂਆਤ ਜਿਸ ਬਾਰੇ ਹੁਣੇ ਹੁਣੇ ਐਲਾਨ ਹੋਇਆ ਹੈ। ਭਾਰਤ ਵਿੱਚ ਜਿਥੇ ਸਭ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲਾ ਸੂਬਾ ਮਾਹਾਰਾਸ਼ਟਰ ਹੈ। ਉਥੇ ਹੀ ਲਗਾਤਾਰ ਦਿੱਲੀ ਵਿੱਚ ਵੀ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਦਿੱਲੀ ਸਰਕਾਰ ਵੱਲੋਂ ਤਾਲਾਬੰਦੀ ਅਤੇ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਕਰੋਨਾ ਨਾਲ ਪ੍ਰਭਾਵਤ ਹੋਣ ਵਾਲੇ ਲੋਕਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ।

ਉਥੇ ਹੀ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ ਦੀ ਹੋਈ ਬੈਠਕ ਵਿੱਚ ਇਹ ਫੈਸਲਾ ਲਿਆ ਗਿਆ ਹੈ ਤੇ ਰਾਜਧਾਨੀ ਦਿੱਲੀ ਵਿੱਚ ਲਾਗੂ ਕੀਤੀ ਗਈ ਤਾਲਾਬੰਦੀ ਨੂੰ ਹੌਲੀ-ਹੌਲੀ ਘੱਟ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਫਰਜ਼ ਬਣਦਾ ਹੈ ਕਿ ਮਜ਼ਦੂਰ ਵਰਗ ਦਾ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਇਸਦਾ ਮਤਲਬ ਇਹ ਨਹੀ ਕੇ ਕਰੋਨਾ ਖਿਲਾਫ ਸਾਡੀ ਲੜਾਈ ਖਤਮ ਹੋ ਗਈ ਹੈ।

ਦਿੱਲੀ ਵਿਚ ਕਰੋਨਾ ਸਥਿਤੀ ਹੁਣ ਕੰਟਰੋਲ ਹੇਠ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਨ੍ਹਾਂ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨ ਤੋਂ ਬਾਅਦ ਅਸੀਂ ਕਰੋਨਾ ਦੀ ਦੂਜੀ ਲਹਿਰ ਤੇ ਕੁਝ ਹੱਦ ਤੱਕ ਕਾਬੂ ਪਾ ਲਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਕੇਸਾਂ ਦੀ ਦਰ ਕਰੀਬ 1.5 ਫ਼ੀਸਦੀ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹਰ ਹਫ਼ਤੇ ਮਾਹਿਰਾਂ ਤੇ ਜਨਤਾ ਦੀ ਰਾਏ ਮੁਤਾਬਕ ਸਰਕਾਰ ਅਨਲੋਕ ਦੀ ਪ੍ਰਕਿਰਿਆ ਨੂੰ ਜਾਰੀ ਰੱਖੇਗੀ। ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਹੈ ਕਿ ਫੈਸਲਾ ਕੀਤਾ ਗਿਆ ਹੈ ਕੇ ਕਾਰਖਾਨਿਆਂ ਨੂੰ ਖੋਲ੍ਹਿਆ ਜਾਵੇਗਾ ਅਤੇ ਨਿਰਮਾਣ ਗਤੀਵਿਧੀਆਂ ਨੂੰ ਮਨਜ਼ੂਰੀ ਦਿੱਤੀ ਜਾਵੇਗੀ।