ਆਈ ਤਾਜ਼ਾ ਵੱਡੀ ਖਬਰ
ਕਾਂਗਰਸ ਪਾਰਟੀ ਵਿਚ ਪਿਛਲੇ ਲੰਮੇਂ ਸਮੇਂ ਤੋਂ ਚਲਿਆ ਆ ਰਿਹਾ ਕਾਟੋ ਕਲੇਸ਼ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ ਉਥੇ ਕਾਂਗਰਸ ਸਰਕਾਰ ਨਾਲ ਜੁੜੀਆਂ ਹੋਈਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਜੋ ਲੋਕਾਂ ਨੂੰ ਹੈਰਾਨ ਕਰ ਦਿੰਦੀਆਂ ਹਨ। ਜਿੱਥੇ ਪਹਿਲਾਂ ਬਾਗੀ ਵਿਧਾਇਕਾ ਦੇ ਚਲਦੇ ਹੋਏ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸਤੀਫਾ ਦਿੱਤਾ ਗਿਆ। ਉਥੇ ਹੀ ਮੁੱਖ ਮੰਤਰੀ ਚੰਨੀ ਵੱਲੋਂ ਨਵੀਂ ਕੈਬਨਿਟ ਦੀ ਨਿਯੁਕਤੀ ਕੀਤੇ ਜਾਣ ਪਿੱਛੋਂ ਨਵਜੋਤ ਸਿੰਘ ਸਿੱਧੂ ਕਾਫੀ ਨਾਰਾਜ਼ ਚੱਲੇ ਆ ਰਹੇ ਸਨ । ਇਸ ਸਭ ਦੇ ਵਿਚਕਾਰ ਹੀ ਨਵਜੋਤ ਸਿੱਧੂ ਵੱਲੋਂ ਆਪਣੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਗਿਆ ਸੀ।
ਜਿਸ ਨੂੰ ਕਾਂਗਰਸ ਹਾਈਕਮਾਂਡ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ ਅਤੇ ਵਿਧਾਇਕਾਂ ਨੂੰ ਹੀ ਮਿਲ ਕੇ ਇਸ ਮਸਲੇ ਨੂੰ ਸੁਲਝਾਉਣ ਦੀ ਗੱਲ ਆਖੀ ਗਈ ਸੀ। ਹੁਣ ਨਵਜੋਤ ਸਿੱਧੂ ਅਤੇ ਮੁੱਖ ਮੰਤਰੀ ਚੰਨੀ ਦੇ ਵਿਚਕਾਰ ਚੱਲ ਰਹੀ ਨਰਾਜ਼ਗੀ ਦੇ ਵਿਚਕਾਰ ਇੱਕ ਹੋਰ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਜਿੱਥੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ,ਚੰਨੀ ਸਰਕਾਰ ਨਾਲ ਇਸ ਲਈ ਨਾਰਾਜ ਚਲੇ ਆ ਰਹੇ ਸਨ ਕਿਉਂਕਿ ਉਨ੍ਹਾਂ ਵੱਲੋਂ ਚੰਨੀ ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਐਡਵੋਕੇਟ ਜਨਰਲ ਏ ਪੀ ਐਸ ਦਿਓਲ ਅਤੇ ਅਤੇ ਡੀਜੀਪੀ ਇਕਬਾਲ ਸਿੰਘ ਸਹੋਤਾ ਦੀ ਨਿਯੁਕਤੀ ਨੂੰ ਲੈ ਕੇ ਨਾਰਾਜ਼ ਚੱਲੇ ਆ ਰਹੇ ਹਨ।
ਹੁਣ ਖਬਰ ਸਾਹਮਣੇ ਆਈ ਹੈ ਕਿ ਅੰਮ੍ਰਿਤਪਾਲ ਸਿੰਘ ਦਿਓਲ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਗਿਆ ਹੈ। ਕਿਉਂਕਿ ਇਨ੍ਹਾਂ ਦੀ ਨਿਯੁਕਤੀ ਤੋਂ ਸਿੱਧੂ ਖਾਸਾ ਨਾਰਾਜ਼ ਸਨ। ਇਸ ਨਰਾਜ਼ਗੀ ਦੇ ਚੱਲਦੇ ਹੋਏ ਨਵਜੋਤ ਸਿੱਧੂ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ ਸੀ। ਜਿਸ ਨੂੰ ਹਾਈਕਮਾਨ ਵੱਲੋਂ ਸਵੀਕਾਰ ਨਹੀਂ ਕੀਤਾ ਗਿਆ ਅਤੇ ਹੁਣ ਹਾਈ ਕਮਾਨ ਵੱਲੋਂ ਪੰਜਾਬ ਵਿਚ ਉਠ ਰਹੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾ ਰਿਹਾ ਹੈ।
ਇਸ ਲਈ ਹਾਈਕਮਾਨ ਵੱਲੋਂ ਨਿਯੁਕਤੀਆਂ ਤੇ ਵਿਚਾਰ ਕੀਤਾ ਜਾ ਰਿਹਾ ਹੈ ਤਾਂ ਜੋ ਕਾਂਗਰਸ ਪਾਰਟੀ ਵਿਚ ਉਠੀ ਹੋਈ ਤਲਖੀ ਨੂੰ ਘੱਟ ਕੀਤਾ ਜਾ ਸਕੇ। ਕਿਉਂ ਕਿ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਕੁਝ ਮਹੀਨੇ ਦਾ ਸਮਾਂ ਬਾਕੀ ਹੈ। ਇਸ ਲਈ ਕਾਂਗਰਸ ਪ੍ਰਧਾਨ ਅਤੇ ਪੰਜਾਬ ਸਰਕਾਰ ਵੱਲੋਂ ਪਾਰਟੀ ਵਿਚ ਚੱਲ ਰਹੀ ਧੜੇਬੰਦੀ ਨੂੰ ਘੱਟ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
Previous Postਸਿਧਾਰਥ ਸ਼ੁਕਲਾ ਦੀ ਮੌਤ ਤੋਂ ਸ਼ਹਿਨਾਜ਼ ਗਿੱਲ ਨੇ ਇਸ ਤਰਾਂ ਦਿੱਤੀ ਸ਼ਰਧਾਂਜਲੀ – ਕੀਤਾ ਇਹ ਕੰਮ
Next Postਪੰਜਾਬ ਚ ਮੀਂਹ ਪੈਣ ਦੇ ਬਾਰੇ ਚ ਆਇਆ ਮੌਸਮ ਵਿਭਾਗ ਦਾ ਇਹ ਤਾਜਾ ਅਲਰਟ