ਆਈ ਤਾਜ਼ਾ ਵੱਡੀ ਖਬਰ
ਸਿਆਸੀ ਹਲਚਲ ਵਿਚ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ਬਾਰੇ ਸੋਚਿਆ ਵੀ ਨਹੀਂ ਗਿਆ ਸੀ। ਜਿੱਥੇ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਉੱਥੇ ਹੀ ਕਾਂਗਰਸ ਪਾਰਟੀ ਵਿਚ ਚਲਿਆ ਆ ਰਿਹਾ ਕਾਟੋ ਕਲੇਸ਼ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਕਾਂਗਰਸ ਪਾਰਟੀ ਨਾਲ ਜੁੜੀਆਂ ਹੋਈਆਂ ਵਿਵਾਦ ਦੀਆਂ ਖ਼ਬਰਾਂ ਆਏ ਦਿਨ ਹੀ ਸਾਹਮਣੇ ਆ ਰਹੀਆਂ ਹਨ ਜਿਸ ਨਾਲ ਪਾਰਟੀ ਦੇ ਅਕਸ ਨੂੰ ਵੀ ਢਾਹ ਲੱਗ ਰਹੀ ਹੈ। ਜਿੱਥੇ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸਤੀਫਾ ਦਿੱਤਾ ਗਿਆ, ਉੱਥੇ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ। ਹੁਣ ਏ ਜੀ ਵੱਲੋਂ ਵੀ ਆਪਣਾ ਅਸਤੀਫਾ ਦੇ ਦਿਤਾ ਗਿਆ ਹੈ।
ਹੁਣ ਚੰਨੀ ਅਤੇ ਸਿੱਧੂ ਦੇ ਇਕੱਠੇ ਹੋਣ ਤੋਂ ਬਾਅਦ ਕਾਂਗਰਸ ਵਿੱਚ ਇਹ ਭੀਚਕੜਾ ਪੈ ਗਿਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਚੰਨੀ ਸਰਕਾਰ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਵਿਚਕਾਰ ਚੱਲੀਆ ਆ ਰਹੀਆਂ ਦੂਰੀਆਂ ਖਤਮ ਹੋ ਗਈਆਂ ਹਨ। ਉੱਥੇ ਹੀ ਪੰਜਾਬ ਕਾਂਗਰਸ ਵਿੱਚ ਹੋਰ ਕਾਟੋ ਕਲੇਸ਼ ਵਧਦਾ ਹੋਇਆ ਨਜ਼ਰ ਆ ਰਿਹਾ ਹੈ। ਜਿੱਥੇ ਹੁਣ ਸੰਸਦ ਮੈਂਬਰ ਮਨੀਸ਼ ਤਿਵਾੜੀ ਅਤੇ ਸੁਨੀਲ ਜਾਖੜ ਵੱਲੋਂ ਵੀ ਚੰਨੀ ਸਰਕਾਰ ਨੂੰ ਲੰਮੇ ਹੱਥੀਂ ਲਿਆ ਹੈ, ਜੋ ਨਵਜੋਤ ਸਿੱਧੂ ਅਤੇ ਚੰਨੀ ਸਰਕਾਰ ਦੇ ਸੁਰ ਮਿਲਣ ਤੋਂ ਬਾਅਦ ਮੈਦਾਨ ਵਿੱਚ ਨਿੱਤਰ ਆਏ ਹਨ।
ਜਿੱਥੇ ਏ ਜੀ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਗਿਆ ਹੈ। ਉਥੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਲਿਖਿਆ ਹੈ ਕਿ ਏ ਜੀ ਦਫਤਰ ਦਾ ਸਿਆਸੀਕਰਣ ਸਵਿਧਾਨਕ ਕੰਮ ਨੂੰ ਪ੍ਰਭਾਵਤ ਕਰਦਾ ਹੈ। ਉਨ੍ਹਾਂ ਟਵੀਟ ਕਰਦੇ ਹੋਏ ਉਨ੍ਹਾਂ ਨਿਯਮਾਂ ਦੀ ਕਾਪੀ ਵੀ ਜਾਰੀ ਕੀਤੀ ਹੈ, ਜੋ ਉਨ੍ਹਾਂ ਨੇ ਵਕੀਲ ਨੂੰ ਲੈ ਕੇ ਬਾਰ ਕੌਂਸਲ ਆਫ ਇੰਡੀਆ ਵੱਲੋਂ ਜਾਰੀ ਕੀਤੇ ਹਨ । ਉਨ੍ਹਾਂ ਕਿਹਾ ਕਿ ਨਵਾਂ ਐਡਵੋਕੇਟ ਜਨਰਲ ਨਿਯੁਕਤ ਕਰਨ ਸਮੇਂ ਸਰਕਾਰ ਨੂੰ ਬਾਰ ਕੌਂਸਲ ਆਫ ਇੰਡੀਆ ਦੇ ਨਿਯਮਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਕੋਈ ਫੈਸਲਾ ਲੈਣਾ ਚਾਹੀਦਾ ਹੈ।
ਉਥੇ ਹੀ ਨਵਜੋਤ ਸਿੱਧੂ ਦੇ ਕਹਿਣ ਉੱਪਰ ਚੰਨੀ ਸਰਕਾਰ ਵੱਲੋਂ ਪੰਜਾਬ ਦੇ ਡੀਜੀਪੀ ਦੇ ਅਹੁਦੇ ਤੇ ਤਾਇਨਾਤ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਵੀ ਏ ਜੀ ਦੇ ਅਸਤੀਫੇ ਤੋਂ ਬਾਅਦ ਹਟਾਉਣ ਦੀ ਸਿੱਧੂ ਵੱਲੋਂ ਕੀਤੀ ਗਈ ਮੰਗ ਮੰਨ ਲਿਆ ਹੈ। ਸੁਨੀਲ ਜਾਖੜ ਵੱਲੋਂ ਵੀ ਇਸ ਘਟਨਾ ਨੂੰ ਲੈ ਕੇ ਟਵੀਟ ਕੀਤਾ ਗਿਆ ਹੈ। ਜੋ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਹਨ। ਉਨ੍ਹਾਂ ਕਿਹਾ ਇਸ ਸਭ ਨੂੰ ਦੇਖਦੇ ਹੋਏ ਇਹ ਸਮਝ ਨਹੀਂ ਆ ਰਿਹਾ ਕਿ ਸਰਕਾਰ ਕਿਸ ਦੀ ਹੈ। ਕਿਉਂਕਿ ਸਮਝੌਤਾ ਕਰਨ ਵਾਲੇ ਅਧਿਕਾਰੀ ਨੂੰ ਕੱਢੇ ਜਾਣ ਤੇ ਇਹ ਗੱਲ ਸਾਹਮਣੇ ਆਈ ਹੈ ਕਿ ਸਮਝੌਤਾ ਕਰਨ ਵਾਲੇ ਮੁੱਖ ਮੰਤਰੀ ਵੱਲੋਂ ਪਰਦਾਫਾਸ਼ ਕੀਤਾ ਗਿਆ ਹੈ।
Home ਤਾਜਾ ਖ਼ਬਰਾਂ ਚੰਨੀ ਤੇ ਸਿੱਧੂ ਦੇ ਇਕੱਠ ਤੋਂ ਬਾਅਦ ਕਾਂਗਰਸ ਚ ਹੁਣ ਪੈ ਗਿਆ ਇਹ ਭੀਚਕੜਾ – ਆ ਗਈ ਇਹ ਤਾਜਾ ਵੱਡੀ ਖਬਰ
Previous Postਪੰਜਾਬ ਚ ਇਥੇ ਮਾਚਿਸ ਦੀ ਡੱਬੀ ਕਾਰਨ ਸ਼ਰੇਆਮ ਹੋਇਆ ਇਹ ਵੱਡਾ ਹੰਗਾਮਾ – ਇਲਾਕੇ ਚ ਪਿਆ ਮਾਤਮ
Next Postਦੁਨੀਆਂ ਭਰ ਚ ਪ੍ਰਸਿੱਧ ਪਾਕਿਸਤਾਨੀ ਸਮਾਜ ਸੇਵਿਕਾ ਮਲਾਲਾ ਯੂਸਫਜ਼ਈ ਨੇ ਕਰਾਇਆ ਇਸ ਸ਼ਖਸ਼ੀਅਤ ਨਾਲ ਵਿਆਹ