ਆਈ ਤਾਜ਼ਾ ਵੱਡੀ ਖਬਰ
ਪਿਛਲੇ ਕਈ ਦਿਨਾਂ ਤੋਂ ਜਿਥੇ ਪੰਜਾਬ ਦੀ ਸਿਆਸਤ ਪੂਰੀ ਤਰਾਂ ਗਰਮਾਈ ਹੋਈ ਸੀ, ਉੱਥੇ ਹੀ ਕਾਂਗਰਸ ਦੇ ਵਿੱਚ ਵੀ ਕਾਫ਼ੀ ਸਮੇਂ ਤੋਂ ਹਲਚਲ ਵੇਖੀ ਜਾ ਰਹੀ ਸੀ । ਇਸ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਕਾਂਗਰਸ ਦੇ ਤੂਫਾਨ ਦਾ ਖਾਤਮਾ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਦੇ ਨਾਲ਼ ਖ਼ਤਮ ਹੋਇਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵਿਧਾਇਕਾਂ ਵੱਲੋਂ ਜਿੱਥੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਸਤੀਫਾ ਦਿੱਤੇ ਜਾਣ ਦੀ ਮੰਗ ਕੀਤੀ ਜਾ ਰਹੀ ਸੀ ਅਤੇ ਕਈ ਵਾਰ ਉਨ੍ਹਾ ਵੱਲੋਂ ਹਾਈ ਕਮਾਨ ਨਾਲ ਮੀਟਿੰਗ ਵੀ ਕੀਤੀ ਸੀ।
ਉਥੇ ਹੀ ਹਾਈਕਮਾਨ ਵੱਲੋਂ ਸਾਰੇ ਵਿਧਾਇਕਾਂ ਨੂੰ ਕਿਹਾ ਗਿਆ ਸੀ ਕਿ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਵਜੋਂ ਚੋਣ ਲੜੀ ਜਾਵੇਗੀ। ਇਸ ਦੇ ਬਾਵਜੂਦ ਹਾਈਕਮਾਂਡ ਵੱਲੋਂ ਵਾਰ ਵਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦੋ ਵਾਰ ਗੱਲਬਾਤ ਵਾਸਤੇ ਦਿੱਲੀ ਬੁਲਾਇਆ ਗਿਆ ਸੀ। ਜਿਸ ਕਾਰਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਧੜੇ ਦੇ ਵਿਧਾਇਕਾਂ ਨਾਲ ਗੱਲਬਾਤ ਕਰਨ ਤੋਂ ਬਾਅਦ 18 ਅਗਸਤ ਨੂੰ ਸ਼ਾਮ ਦੇ ਸਮੇਂ ਰਾਜਪਾਲ ਨੂੰ ਆਪਣਾ ਅਸਤੀਫਾ ਦੇ ਦਿੱਤਾ ਗਿਆ।
ਉੱਥੇ ਹੀ ਕਾਂਗਰਸ ਦੇ ਸਾਰੇ ਵਿਧਾਇਕਾਂ ਵੱਲੋਂ ਆਪਸੀ ਸਹਿਮਤੀ ਦੇ ਨਾਲ ਅਗਲੇ ਮੁੱਖ ਮੰਤਰੀ ਦਾ ਮਤਾ ਪਾਸ ਕਰਕੇ ਹਾਈਕਮਾਨ ਨੂੰ ਫੈਸਲਾ ਲੈਣ ਵਾਸਤੇ ਆਖਿਆ ਗਿਆ ਸੀ। ਜਿਸ ਤੋਂ ਬਾਅਦ ਹਾਈਕਮਾਂਡ ਵੱਲੋਂ ਆਖਿਆ ਗਿਆ ਸੀ ਕਿ ਉਨ੍ਹਾਂ ਵੱਲੋਂ ਅਗਲੇ ਮੁੱਖ ਮੰਤਰੀ ਦਾ ਐਲਾਨ ਕੀਤਾ ਜਾਵੇਗਾ। ਹੁਣ ਪੰਜਾਬ ਵਿਚ ਚੰਨੀ ਦੇ ਮੁਖ ਮੰਤਰੀ ਬਣਨ ਦੇ ਤੁਰੰਤ ਬਾਅਦ ਇਹਨਾਂ ਦੋਹਾਂ ਨੂੰ ਉਪ ਮੁੱਖ ਮੰਤਰੀ ਬਣਾਏ ਜਾਣ ਵਾਸਤੇ ਕਾਂਗਰਸ ਹਾਈਕਮਾਨ ਵੱਲੋਂ ਐਲਾਨ ਕਰ ਦਿੱਤਾ ਗਿਆ ਹੈ।
ਕਾਂਗਰਸ ਹਾਈਕਮਾਨ ਵੱਲੋਂ ਜਿੱਥੇ ਪੰਜਾਬ ਦੇ ਅਗਲੇ ਮੁੱਖ ਮੰਤਰੀ ਦਾ ਐਲਾਨ ਕੀਤਾ ਗਿਆ ਹੈ। ਕਾਂਗਰਸੀ ਵਿਧਾਇਕਾਂ ਦੀ ਆਪਸੀ ਸਹਿਮਤੀ ਅਤੇ ਹਾਈਕਮਾਨ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਦੇ ਅਨੁਸਾਰ ਚਰਨਜੀਤ ਸਿੰਘ ਚੰਨੀ ਨੂੰ ਇਸ ਸਮੇਂ ਪੰਜਾਬ ਦਾ ਅਗਲਾ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਹੈ। ਉੱਥੇ ਹੀ ਉਨ੍ਹਾਂ ਦਾ ਸਹਿਯੋਗ ਕਰਨ ਵਾਸਤੇ ਉਪ ਮੁੱਖ ਮੰਤਰੀ ਦੇ ਦਾਵੇਦਾਰਾਂ ਵਿਚ ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਸ਼ਾਮਲ ਹਨ ਜਿਨ੍ਹਾਂ ਨੂੰ ਉਪ ਮੁੱਖ ਮੰਤਰੀ ਘੋਸ਼ਿਤ ਕੀਤਾ ਗਿਆ ਹੈ।
Home ਤਾਜਾ ਖ਼ਬਰਾਂ ਚੰਨੀ ਦੇ ਮੁਖ ਮੰਤਰੀ ਬਣਨ ਦੇ ਤੁਰੰਤ ਬਾਅਦ ਇਹਨਾਂ ਦੋਹਾਂ ਨੂੰ ਬਣਾਇਆ ਉਪ ਮੁੱਖ ਮੰਤਰੀ ਕਾਂਗਰਸ ਹਾਈ ਕਮਾਂਡ ਨੇ
ਤਾਜਾ ਖ਼ਬਰਾਂ
ਚੰਨੀ ਦੇ ਮੁਖ ਮੰਤਰੀ ਬਣਨ ਦੇ ਤੁਰੰਤ ਬਾਅਦ ਇਹਨਾਂ ਦੋਹਾਂ ਨੂੰ ਬਣਾਇਆ ਉਪ ਮੁੱਖ ਮੰਤਰੀ ਕਾਂਗਰਸ ਹਾਈ ਕਮਾਂਡ ਨੇ
Previous Postਚੰਨੀ ਦੀ ਭੈਣ ਨੂੰ ਇਸ ਤਰਾਂ ਪਤਾ ਲੱਗਾ ਕੇ ਭਰਾ ਬਣ ਗਿਆ CM ਹੋ ਗਈ ਬਾਗੋ ਬਾਗ – ਮਿਲ ਰਹੀਆਂ ਵਧਾਈਆਂ
Next Postਪੰਜਾਬ ਚ ਇਥੇ ਵਾਪਰੀ ਬੇਅਦਬੀ ਦੀ ਇਹ ਵੱਡੀ ਮਾੜੀ ਘਟਨਾ – ਇਲਾਕੇ ਚ ਗੁੱਸੇ ਦੀ ਲਹਿਰ