ਚੰਨੀ ਦੇ ਮੁੱਖ ਮੰਤਰੀ ਬਣਨ ਦੇ ਬਾਅਦ ਸੁਖਬੀਰ ਬਾਦਲ ਵਲੋਂ ਆ ਗਈ ਇਹ ਵੱਡੀ ਖਬਰ – ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ  ਦੀ ਸਿਆਸਤ ਦੇ ਵਿੱਚ ਇੱਕ ਵੱਡੀ ਹੱਲਚੱਲ ਵੇਖਣ ਨੂੰ ਮਿਲ ਰਹੀ ਹੈ । ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਲਗਾਤਾਰ ਹੀ ਨਵੇਂ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਕਾਫੀ ਚਰਚਾਵਾਂ ਛਿੜ ਰਹੀਆਂ ਸਨ । ਇਸ ਵਿਚਕਾਰ ਅੱਜ ਕਾਂਗਰਸ ਹਾਈਕਮਾਨ ਦੇ ਵੱਲੋਂ ਪੰਜਾਬ ਦੇ ਨਵੇਂ ਮੁੱਖ ਮੰਤਰੀ ਦਾ ਨਾਮ ਐਲਾਨਿਆ ਗਿਆ । ਦਲਿਤ ਸਿੱਖ ਚਿਹਰਾ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਗਿਆ। ਕਿਉਂਕਿ ਕੈਪਟਨ ਅਮਰਿੰਦਰ ਸਿੰਘ ਸਿੰਘ ਦੇ ਵੱਲੋਂ ਬੀਤੇ ਦਿਨੀਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ ਤੇ ਹੁਣ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਮੁੱਖ ਮੰਤਰੀ ਦੇ ਵਜੋਂ ਆਪਣੇ ਪੰਜਾਬ ਦੇ ਲੋਕਾਂ ਦੀ ਭਲਾਈ ਦੇ ਲਈ ਕਾਰਜ ਕਰਨਗੇ ।

ਜਿਵੇਂ ਹੀ ਹਾਈਕਮਾਨ ਦੇ ਵੱਲੋਂ ਇਸ ਹੁਕਮ ਨੂੰ ਸੁਣਾਇਆ ਗਿਆ ਤਾਂ ਇਸ ਦੀ ਚਰਚਾ ਤੇਜ਼ੀ ਦੇ ਨਾਲ ਪੂਰੇ ਪੰਜਾਬ ਦੇ ਵਿੱਚ ਛਿੜ ਗਈ ਕਿਉਂਕਿ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਬਹੁਤ ਸਾਰੇ ਕਾਂਗਰਸੀ ਸੀਨੀਅਰ ਸਿਆਸੀ ਆਗੂਆਂ ਦੇ ਨਾਮ ਸਾਹਮਣੇ ਆ ਰਹੇ ਸਨ । ਪਰ ਚਰਨਜੀਤ ਸਿੰਘ ਚੰਨੀ ਨੂੰ ਜਿਵੇਂ ਹੀ ਹਾਈਕਮਾਂਡ ਵੱਲੋਂ ਪੰਜਾਬ ਦਾ ਅਗਲਾ ਮੁੱਖ ਮੰਤਰੀ ਐਲਾਨਿਆ ਗਿਆ ਅਤੇ ਮੁੱਖ ਮੰਤਰੀ ਨੂੰ ਲੈ ਕੇ ਜੋ ਚਰਚਾਵਾਂ ਅਤੇ ਕਸ਼ਮਕਸ਼ ਚੱਲ ਰਹੀ ਸੀ ਉਹ ਸਭ ਸਾਫ ਹੋ ਗਈ ।

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਲਗਾਤਾਰ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਜਾਰੀ ਹੈ । ਕਾਂਗਰਸੀ ਹਾਈ ਕਮਾਨ ਦੇ ਵੱਲੋਂ ਚਰਨਜੀਤ ਸਿੰਘ ਚੰਨੀ ਜੋ ਕੀ ਦਲਿਤ ਸਿੱਖ ਚਿਹਰਾ ਹੈ ਉਨ੍ਹਾਂ ਨੂੰ ਵੱਖ ਵੱਖ ਸਿਆਸੀ ਲੀਡਰਾਂ ਦੇ ਵੱਲੋਂ ਮੁਬਾਰਕਬਾਦ ਦਿੱਤੀ ਜਾ ਰਹੀ ਹੈ । ਇਸ ਵਿਚਕਾਰ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵੱਲੋਂ ਵੀ ਚਰਨਜੀਤ ਸਿੰਘ ਚੰਨੀ ਦੇ ਲਈ ਇਕ ਟਵੀਟ ਕੀਤਾ ਗਿਆ ।

ਜਿਸ ਦੇ ਵਿਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵੱਲੋਂ ਲਿਖਿਆ ਗਿਆ ਹੈ ਕਿ ਮੈਂ ਚਰਨਜੀਤ ਸਿੰਘ ਚੰਨੀ ਨੂੰ ਸੀ ਐਲ ਪੀ ਦੇ ਨੇਤਾ ਅਤੇ ਮੁੱਖ ਮੰਤਰੀ ਦੇ ਅਹੁਦੇ ਦੇ ਲਈ ਵਧਾਈ ਦਿੰਦਾ ਹਾਂ ਅਤੇ ਉਮੀਦ ਹੈ ਕਿ ਉਹ ਕਾਂਗਰਸ ਪਾਰਟੀ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰੇ । ਜੋ ਸਾਢੇ ਚਾਰ ਸਾਲਾਂ ਤੋਂ ਲਟਕ ਰਹੇ ਹਨ । ਸੁਖਬੀਰ ਸਿੰਘ ਬਾਦਲ ਦੇ ਇਸ ਟਵੀਟ ਤੋਂ ਬਾਅਦ ਕਾਫ਼ੀ ਇਸ ਟਵੀਟ ਨੂੰ ਲੈ ਕੇ ਚਰਚਾਵਾਂ ਸਾਹਮਣੇ ਆ ਰਹੀਆਂ ਹਨ ।