ਚੰਨੀ ਸਰਕਾਰ ਨੇ ਕਰੋਨਾ ਕਾਰਨ ਪੰਜਾਬ ਦੇ ਸਕੂਲ ਕੀਤੇ ਬੰਦ ਪਰ ਨਵਜੋਤ ਸਿੱਧੂ ਵਲੋਂ ਆ ਰਹੀ ਇਹ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਕ ਪਾਸੇ ਜਿੱਥੇ ਦੇਸ਼ ਵਿੱਚ ਕਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਜਿੱਥੇ ਕਈ ਸੂਬਿਆਂ ਵਿੱਚ ਤਾਲਾਬੰਦੀ ਕੀਤੀ ਗਈ ਹੈ ਅਤੇ ਰਾਤ ਦਾ ਕਰਫ਼ਿਊ ਲਾਗੂ ਕੀਤਾ ਗਿਆ ਹੈ ,ਬਹੁਤ ਸਾਰੀਆਂ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਉਥੇ ਹੀ ਦੇਸ਼ ਦੇ ਪੰਜ ਸੂਬਿਆਂ ਵਿੱਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਲਗਾਤਾਰ ਸਿਆਸੀ ਰੈਲੀਆਂ ਦੇ ਹੋਣ ਦਾ ਸਿਲਸਿਲਾ ਜਾਰੀ ਹੈ। ਜਿਸ ਨੂੰ ਲੈ ਕੇ ਲੋਕਾਂ ਵੱਲੋਂ ਬਹੁਤ ਸਾਰੇ ਸਵਾਲ ਵੀ ਖੜ੍ਹੇ ਕੀਤੇ ਜਾ ਰਹੇ ਹਨ। ਪੰਜਾਬ ਵਿਚ ਜਿਥੇ ਕਰੋਨਾ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ। ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਉੱਥੇ ਹੀ ਸਿਆਸਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।

ਜਿੱਥੇ ਹੁਣ ਚੰਨੀ ਸਰਕਾਰ ਵੱਲੋਂ ਕਰੋਨਾ ਕਾਰਨ ਸਕੂਲਾਂ ਨੂੰ ਬੰਦ ਕੀਤਾ ਗਿਆ ਹੈ ਉਥੇ ਹੀ ਨਵਜੋਤ ਸਿੱਧੂ ਵੱਲੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਦੋ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਵੱਲੋਂ ਕਰੋਨਾ ਨੂੰ ਲੈ ਕੇ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ। ਉਥੇ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵਲੋ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਜਿੱਥੇ ਉਨ੍ਹਾਂ ਵੱਲੋਂ ਹਾਈਕਮਾਨ ਦੇ ਹੁਕਮਾਂ ਨੂੰ ਅੱਖੋ ਪਰੋਖੇ ਕੀਤਾ ਜਾ ਰਿਹਾ ਹੈ। ਨਵਜੋਤ ਸਿੱਧੂ ਵੱਲੋਂ ਅੱਜ ਬਰਨਾਲਾ ਵਿੱਚ ਇੱਕ ਵੱਡੇ ਇਕੱਠ ਨੂੰ ਸੰਬੋਧਨ ਕੀਤਾ ਗਿਆ ਹੈ।

ਉਹਨਾਂ ਦੀ ਅੱਜ ਇਸ ਰੈਲੀ ਨੂੰ ਲੈ ਕੇ ਕਈ ਸਵਾਲ ਖੜੇ ਹੋਏ ਹਨ। ਇਹ ਵੀ ਆਖਿਆ ਜਾ ਰਿਹਾ ਹੈ ਕਿ ਨਵਜੋਤ ਸਿੱਧੂ ਪਾਰਟੀ ਹਾਈਕਮਾਨ ਦੇ ਫੈਸਲੇ ਦੇ ਵਿਰੋਧ ਵਿੱਚ ਜਾ ਕੇ ਇਹ ਰੈਲੀਆਂ ਕਰ ਰਹੇ ਹਨ। ਕਿਉਂਕਿ ਲੋਕਾਂ ਵੱਲੋਂ ਹੁਣ ਸਿਆਸੀ ਰੈਲੀਆਂ ਉੱਪਰ ਵੀ ਪਾਬੰਦੀ ਲਗਾਏ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਜਿੱਥੇ ਨਵਜੋਤ ਸਿੱਧੂ ਵੱਲੋਂ ਅੱਜ ਬਰਨਾਲਾ ਦੇ ਵਿੱਚ ਭਰਵੀਂ ਰੈਲੀ ਕੀਤੀ ਗਈ ਹੈ। ਉਥੇ ਹੀ ਪੰਜਾਬ ਵਿਚ ਕੋਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਕਾਂਗਰਸ ਸਰਕਾਰ ਵੱਲੋਂ ਰੈਲੀਆਂ ਉੱਪਰ ਪਾਬੰਦੀ ਲਗਾਏ ਜਾਣ ਦੀ ਮੰਗ ਕੀਤੀ ਜਾ ਰਹੀ ਹੈ।

ਉਥੇ ਹੀ ਇਹ ਵੀ ਖਬਰ ਸਾਹਮਣੇ ਆਈ ਹੈ ਕਿ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਵੀ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਇਹ ਬਿਆਨ ਜਾਰੀ ਕੀਤਾ ਗਿਆ ਹੈ ਕਿ ਪੰਜਾਬ ਸਮੇਤ ਪੰਜ ਸੂਬਿਆਂ ਵਿੱਚ ਹੋਣ ਵਾਲੀਆਂ ਕਾਂਗਰਸ ਦੀਆਂ ਵੱਡੀਆਂ ਰੈਲੀਆਂ ਨੂੰ ਵੀ ਟਾਲ ਦਿੱਤਾ ਗਿਆ ਹੈ। ਪਰ ਇਨ੍ਹਾਂ ਬਿਆਨਾਂ ਦੇ ਬਾਵਜੂਦ ਵੀ ਨਵਜੋਤ ਸਿੱਧੂ ਵੱਲੋਂ ਰੈਲੀਆਂ ਕੀਤੀਆਂ ਜਾ ਰਹੀਆਂ ਹਨ।