ਆਈ ਤਾਜ਼ਾ ਵੱਡੀ ਖਬਰ
ਚੰਨੀ ਸਰਕਾਰ ਵੱਲੋਂ ਹੁਣ ਲੋਕਾਂ ਨੂੰ ਇਕ ਤੋਂ ਬਾਅਦ ਇਕ ਤੋਹਫ਼ੇ ਦਿੱਤੇ ਜਾ ਰਹੇ ਹਨ। ਸੂਬਾ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਦਿੱਤੀਆਂ ਜਾ ਰਹੀਆਂ ਰਾਹਤਾ ਨਾਲ ਪੰਜਾਬ ਦੇ ਲੋਕਾਂ ਵਿੱਚ ਵੀ ਖੁਸ਼ੀ ਵੇਖੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਬਿਜਲੀ ਦਰਾਂ ਵਿਚ ਕਟੌਤੀ ਕੀਤੀ ਗਈ ਹੈ। ਉਥੇ ਹੀ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵੱਲੋਂ ਉਨ੍ਹਾਂ ਕਰਮਚਾਰੀਆਂ ਦੇ ਹਿਤ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਇਨਾਂ ਫੈਸਲਿਆਂ ਦੇ ਨਾਲ ਉਨ੍ਹਾਂ ਲੋਕਾਂ ਨੂੰ ਰਾਹਤ ਦਿੱਤੀ ਜਾ ਰਹੀ ਹੈ ਜੋ ਪਿਛਲੇ ਕੁਝ ਸਮੇਂ ਤੋਂ ਵੱਖ ਵੱਖ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ।
ਹੁਣ ਚੰਨੀ ਸਰਕਾਰ ਨੇ ਇਹਨਾਂ ਲੋਕਾਂ ਲਈ ਵੀ ਕਰਤਾ ਇਹ ਵੱਡਾ ਐਲਾਨ, ਜਿਨ੍ਹਾਂ ਨੂੰ ਹੁਣ ਦੇ ਦਿੱਤਾ ਇਹ ਮਾਇਆ ਦਾ ਗਫਾ , ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿਥੇ ਅੱਜ ਪੰਜਾਬ ਵਿੱਚ ਬਿਜਲੀ ਦੀਆਂ ਦਰਾਂ ਵਿਚ ਕਟੌਤੀ ਨੂੰ ਅੱਜ ਤੋਂ ਲਾਗੂ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਉਸਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਹੁਣ ਮੁਲਾਜ਼ਮਾਂ ਨੂੰ ਵੀ ਇੱਕ ਵੱਡੀ ਰਾਹਤ ਦਿੱਤੇ ਜਾਣ ਦਾ ਐਲਾਨ ਕੀਤਾ ਹੈ ਜਿਸ ਨਾਲ ਇਨ੍ਹਾਂ ਸਰਕਾਰੀ ਮੁਲਾਜ਼ਮਾਂ ਲਈ ਵੱਡਾ ਦੀਵਾਲੀ ਤੋਹਫ਼ਾ ਦਿੱਤਾ ਗਿਆ ਹੈ।
ਜਿੱਥੇ ਸਰਕਾਰੀ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਵੱਲੋਂ ਹੁਣ ਡੀ. ਏ. ‘ਚ 11 ਫ਼ੀਸਦੀ ਦਾ ਵਾਧਾ ਕਰ ਦਿੱਤਾ ਗਿਆ ਹੈ। ਉਥੇ ਹੀ ਮੁੱਖ ਮੰਤਰੀ ਵੱਲੋਂ ਦੱਸਿਆ ਗਿਆ ਹੈ ਕਿ ਕਰਮਚਾਰੀਆਂ ਵੱਲੋਂ ਵੀ ਭਰੋਸਾ ਦਿਵਾਇਆ ਗਿਆ ਹੈ ਕਿ ਉਹ ਸਰਕਾਰ ਨਾਲ ਹਰ ਮਸਲੇ ਉਪਰ ਗੱਲਬਾਤ ਬੈਠ ਕੇ ਕਰਨਗੇ ,ਕੋਈ ਵੀ ਹੜਤਾਲ ਇਸ ਸਰਕਾਰ ਦੇ ਸਮੇਂ ਵਿੱਚ ਨਹੀਂ ਕੀਤੀ ਜਾਵੇਗੀ। ਕਿਉਂਕਿ ਸਰਕਾਰੀ ਮੁਲਾਜ਼ਮਾਂ ਵੱਲੋਂ ਡੀਏ ਵਿੱਚ ਵਾਧੇ ਦੀ ਮੰਗ ਕਾਫੀ ਸਮੇਂ ਤੋਂ ਕੀਤੀ ਜਾ ਰਹੀ ਸੀ।
ਜਿਸ ਨੂੰ ਮੱਦੇਨਜ਼ਰ ਰੱਖਦੇ ਹੋਏ ਹੁਣ ਪੰਜਾਬ ਸਰਕਾਰ ਦੇ ਲਾਗੂ ਕੀਤੇ ਗਏ ਆਪਣੇ ਨਵੇਂ ਐਲਾਨ ਅਨੁਸਾਰ ਮੁਲਾਜ਼ਮਾਂ ਨੂੰ ਹਰ ਮਹੀਨੇ 440 ਕਰੋੜ ਰੁਪਏ ਡੀਏ ਵਜੋਂ ਦਿੱਤੇ ਜਾਣ ਦਾ ਐਲਾਨ ਕਰ ਦਿੱਤਾ ਹੈ। ਚੰਨੀ ਸਰਕਾਰ ਵੱਲੋਂ ਦਿੱਤੀ ਗਈ ਇਸ ਰਾਹਤ ਨਾਲ ਸਰਕਾਰੀ ਕਰਮਚਾਰੀਆਂ ਵਿੱਚ ਬਹੁਤ ਹੀ ਜ਼ਿਆਦਾ ਖੁਸ਼ੀ ਦੇਖੀ ਜਾ ਰਹੀ ਹੈ।
Previous Postਇਸ ਮਸ਼ਹੂਰ ਪੰਜਾਬੀ ਹਸਤੀ ਦੀ ਹੋਈ ਅਚਾਨਕ ਮੌਤ CM ਚੰਨੀ ਨੇ ਵੀ ਕੀਤਾ ਅਫਸੋਸ ਜਾਹਰ
Next Postਅਮਰੀਕਾ ਜਾਣ ਵਾਲੇ ਖਿੱਚੋ ਤਿਆਰੀਆਂ ਹੁਣ ਹੋ ਗਿਆ ਬਾਈਡੇਨ ਵਲੋਂ ਇਹ ਐਲਾਨ – ਤਾਜਾ ਵੱਡੀ ਖਬਰ