ਆਈ ਤਾਜ਼ਾ ਵੱਡੀ ਖਬਰ
ਸਿੱਖ ਇਤਿਹਾਸ ਵਿੱਚ ਆਉਣ ਵਾਲੇ ਦਿਨਾਂ ਨੂੰ ਜਿੱਥੇ ਸਿੱਖ ਸੰਗਤ ਵੱਲੋਂ ਸ਼ਰਧਾ ਸਤਿਕਾਰ ਨਾਲ ਮਨਾਇਆ ਜਾਂਦਾ ਹੈ। ਉਥੇ ਹੀ ਅੱਜ ਦੀ ਪੀੜ੍ਹੀ ਨੂੰ ਉਸ ਇਤਿਹਾਸ ਦੇ ਨਾਲ ਜੋੜੀ ਰੱਖਣ ਵਾਸਤੇ ਕਰਵਾਏ ਜਾਂਦੇ ਸਮਾਗਮ ਦੇ ਵਿਚ ਖਾਸ ਜਾਣਕਾਰੀ ਵੀ ਮੁਹਇਆ ਕਰਵਾਈ ਜਾਵੇ। ਅੱਜ ਇੱਥੇ ਅੰਮ੍ਰਿਤਸਰ ਦੇ ਵਿੱਚ ਸਾਕਾ ਨੀਲਾ ਤਾਰਾ ਨੂੰ ਯਾਦ ਕਰਦੇ ਹੋਏ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਜਿਥੇ ਨੂੰ ਵੇਖਦੇ ਹੋਏ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਅੰਮ੍ਰਿਤਸਰ ਨੂੰ ਪੁਲਸ ਛਾਉਣੀ ਵਿੱਚ ਤਬਦੀਲ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਿਥੇ ਕੱਲ ਸ੍ਰੀ ਅੰਮ੍ਰਿਤਸਰ ਵਿਖੇ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ਼ ਗੱਲਬਾਤ ਵੀ ਕੀਤੀ ਗਈ ਅਤੇ ਉਸ ਤੋਂ ਪਿੱਛੋਂ ਲੰਗਰ ਛਕਿਆ ਗਿਆ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਘੱਲੂਘਾਰਾ ਦਿਵਸ ਮੌਕੇ ਕੌਮ ਨੂੰ ਸੰਦੇਸ਼ ਵਿੱਚ ਮਾਡਰਨ ਹਥਿਆਰਾਂ ਦੀ ਗੱਲ ਕੀਤੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਤੇ ਨੀਲਾ ਤਾਰਾ ਦੀ ਬਰਸੀ ਮਨਾਈ ਜਾ ਰਹੀ ਹੈ। ਉੱਥੇ ਹੀ ਇਸ ਮੌਕੇ ਤੇ ਸ਼ਾਮਲ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਗਿਆਨੀ ਹਰਪ੍ਰੀਤ ਸਿੰਘ ਸਿੱਖ ਕੌਮ ਨੂੰ ਧਰਮ ਨਾਲ ਜੋੜਨ ਦੀ ਗੱਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿੱਥੇ ਇਸ ਸਮੇਂ ਪੰਜਾਬ ਵਿੱਚ ਧਰਮ ਦਾ ਪ੍ਰਚਾਰ ਹੋ ਰਿਹਾ ਹੈ ਉਥੇ ਹੀ 1947 ਤੋਂ ਲੈ ਕੇ ਹੁਣ ਤੱਕ ਸਿੱਖਾਂ ਨੂੰ ਦਬਾਉਣ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ। ਇਸ ਲਈ ਆਪਣੇ ਧਰਮ ਨੂੰ ਬਚਾਉਣ ਖਾਤਰ ਲੋਕਾਂ ਨੂੰ ਬਾਹਰ ਆ ਕੇ ਪ੍ਰਚਾਰ ਕਰਨਾ ਹੋਵੇਗਾ ਅਤੇ ਨੌਜਵਾਨ ਪੀੜੀ ਨੂੰ ਆਪਣੇ ਧਰਮ ਨਾਲ ਜੋੜਨਾ ਹੋਵੇਗਾ।
ਉਥੇ ਹੀ ਉਨ੍ਹਾਂ ਕਿਹਾ ਕਿ ਸਿੱਖ ਨੌਜਵਾਨਾਂ ਨੂੰ ਸ਼ਸਤਰ ਚਲਾਉਣ ਦੀ ਸਿਖਲਾਈ ਦੇਣੀ ਵੀ ਲਾਜ਼ਮੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰੇ ਲੋਕਾਂ ਨੂੰ ਆਪਣੀ ਸੁਰੱਖਿਆ ਵਾਸਤੇ ਸ਼ਸ਼ਤਰ ਵਿੱਦਿਆ ਦੀ ਸਿੱਖਿਆ ਜਰੂਰ ਲੈਣੀ ਚਾਹੀਦੀ ਹੈ। ਉੱਥੇ ਹੀ ਉਨ੍ਹਾਂ ਸਿੱਖ ਰਾਜ ਬਣਾਉਣ ਦੀ ਵੀ ਅਪੀਲ ਕੀਤੀ।
ਅੰਮ੍ਰਿਤਸਰ ਦੇ ਵਿੱਚ ਜਿੱਥੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਅੰਮ੍ਰਿਤਸਰ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕੀਤਾ ਗਿਆ ਹੈ ਉਥੇ ਹੀ ਲੋਕਾਂ ਦੀ ਸੁਰੱਖਿਆ ਦੇ ਪੁਲਿਸ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਬਹੁਤ ਸਾਰੀਆਂ ਪ੍ਰਮੁੱਖ ਹਸਤੀਆਂ ਵੱਲੋਂ ਇਨ੍ਹਾਂ ਸਮਾਗਮਾਂ ਵਿੱਚ ਸ਼ਿਰਕਤ ਕੀਤੀ ਜਾ ਰਹੀ ਹੈ।
Home ਤਾਜਾ ਖ਼ਬਰਾਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਘੱਲੂਘਾਰਾ ਦਿਵਸ ਮੌਕੇ ਕੌਮ ਨੂੰ ਸੰਦੇਸ਼ ਚ ਮੁੜ ਮਾਡਰਨ ਹਥਿਆਰਾਂ ਦੀ ਕੀਤੀ ਗੱਲ
ਤਾਜਾ ਖ਼ਬਰਾਂ
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਘੱਲੂਘਾਰਾ ਦਿਵਸ ਮੌਕੇ ਕੌਮ ਨੂੰ ਸੰਦੇਸ਼ ਚ ਮੁੜ ਮਾਡਰਨ ਹਥਿਆਰਾਂ ਦੀ ਕੀਤੀ ਗੱਲ
Previous Postਮੂਸੇ ਵਾਲੇ ਦੀ ਮੌਤ ਤੋਂ ਬਾਅਦ ਲੋਕਾਂ ਨੇ ਇਸ ਤਰਾਂ ਠੱਗੀ ਮਾਰਨੀ ਕੀਤੀ ਸ਼ੁਰੂ, ਅੰਤਿਮ ਅਰਦਾਸ ਲਈ ਮੰਗ ਰਹੇ ਪੈਸੇ
Next Postਪੰਜਾਬ ਸਰਕਾਰ ਵਲੋਂ ਸਰਕਾਰੀ ਬੱਸਾਂ ਨੂੰ ਲੈਕੇ ਇਹਨਾਂ ਤੇ ਕੀਤੀ ਵੱਡੀ ਕਾਰਵਾਈ, ਤਾਜਾ ਵੱਡੀ ਖਬਰ