ਜਨਰੇਟਰ ਚਲਾਉਣ ਵਾਲਿਓ ਹੋ ਜਾਵੋ ਸਾਵਧਾਨ: ਇਥੇ ਇਹ ਸਰਕਾਰੀ ਹੁਕਮ ਹੋਇਆ ਲਾਗੂ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਇਨਸਾਨ ਵੱਲੋਂ ਕੁਦਰਤ ਨਾਲ ਖਿਲਵਾੜ ਕੀਤੇ ਜਾਣ ਦਾ ਨਤੀਜਾ ਦੁਨੀਆਂ ਵੇਖ ਰਹੀ ਹੈ। ਚੀਨ ਤੋਂ ਸ਼ੁਰੂ ਹੋਣ ਵਾਲੀ ਇੱਕ ਕਰੋਨਾ ਨੇ ਜਿੱਥੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਹੀ ਇਕ ਤੋਂ ਬਾਅਦ ਇਕ ਕੁਦਰਤੀ ਆਫ਼ਤਾਂ ਦਾ ਆਉਣਾ ਲਗਾਤਾਰ ਜਾਰੀ ਹੈ। ਜਿੱਥੇ ਲੋਕਾਂ ਵੱਲੋਂ ਅੰਨ੍ਹੇਵਾਹ ਦਰੱਖਤਾਂ ਦੀ ਕਟਾਈ ਕੀਤੀ ਜਾ ਰਹੀ ਹੈ। ਉਥੇ ਹੀ ਹੁਣ ਕਰੋਨਾ ਦੇ ਕਾਰਨ ਆਕਸੀਜਨ ਦੀ ਭਾਰੀ ਕਮੀ ਹੋਣ ਕਾਰਨ ਲੋਕਾਂ ਨੂੰ ਸਾਹ ਸਬੰਧੀ ਸਮੱਸਿਆਵਾਂ ਪੇਸ਼ ਆ ਰਹੀਆਂ ਹਨ। ਇਸ ਲਈ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ਤੇ ਲੋਕਾਂ ਨੂੰ ਸਿਹਤ ਸਬੰਧੀ ਜਾਣਕਾਰੀ ਵੀ ਮੁਹਇਆ ਕਰਵਾਈ ਜਾਂਦੀ ਹੈ। ਜਿਨ੍ਹਾਂ ਸਦਕਾ ਪ੍ਰਦੂਸ਼ਣ ਨੂੰ ਘੱਟ ਕੀਤਾ ਜਾਵੇਗਾ, ਸਿਹਤ ਸੰਬੰਧੀ ਸਮੱਸਿਆਵਾਂ ਵੀ ਘੱਟ ਹੋਣਗੀਆਂ।

ਜਰਨੇਟਰ ਚਲਾਉਣ ਵਾਲਿਆ ਨੂੰ ਵੀ ਹੁਣ ਸਾਵਧਾਨ ਰਹਿਣਾ ਪਵੇਗਾ ਕਿਉਂਕਿ ਇਥੇ ਸਰਕਾਰੀ ਹੁਕਮ ਲਾਗੂ ਹੋਇਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਪ੍ਰਦੂਸ਼ਣ ਕੰਟਰੋਲ ਕਮੇਟੀ ਨੇ ਹੁਕਮ ਜਾਰੀ ਕੀਤੇ ਹਨ ਕਿ ਡੀਜ਼ਲ ਜਨਰੇਟਰ ਸੈੱਟ ਦਾ ਖਪਤਕਾਰਾਂ ਨੇ ਇਸਤੇਮਾਲ ਕਰਨਾ ਹੈ। ਉਨ੍ਹਾਂ ਨੂੰ ਇਸ ਦੀ ਵਰਤੋਂ ਕਰਨ ਤੋਂ ਪਹਿਲਾਂ ਵਿਭਾਗ ਤੋਂ ਇਜਾਜ਼ਤ ਲੈਣੀ ਪਵੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਅਧਿਕਾਰੀ ਨੇ ਆਖਿਆ ਹੈ ਕਿ ਇਸ ਦੀ ਇਜ਼ਾਜ਼ਤ ਸੀ ਪੀ ਸੀ ਸੀ ਦੇ ਪੋਰਟਲ ਤੇ ਆਨਲਾਈਨ ਅਪਲਾਈ ਕਰਕੇ ਵਿਭਾਗ ਤੋਂ ਲਈ ਜਾ ਸਕਦੀ ਹੈ।

ਹਵਾ ਵਿਚਲੇ ਪ੍ਰਦੂਸ਼ਣ ਨੂੰ ਕਾਬੂ ਹੇਠ ਕਰਨ ਲਈ ਸੀ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਇਹ ਹੁਕਮ ਯੂ ਟੀ ਪ੍ਰਸ਼ਾਸਨ ਨੂੰ ਲਾਗੂ ਕੀਤੇ ਗਏ ਹਨ। mini ਤਾਲਾਬੰਦੀ ਦੇ ਦੌਰਾਨ ਹਵਾ ਵਿੱਚ ਪ੍ਰਦੂਸ਼ਣ ਕਾਫੀ ਘੱਟਿਆ ਸੀ ਜਿਸ ਨਾਲ ਹਵਾ ਸ਼ੁੱਧ ਹੋ ਗਈ ਸੀ। ਪਿਛਲੇ ਕੁਝ ਸਾਲਾਂ ਤੋਂ ਸ਼ਹਿਰਾਂ ਵਿੱਚ ਬਹੁਤ ਜ਼ਿਆਦਾ ਪ੍ਰਦੂਸ਼ਣ ਵਧ ਗਿਆ ਹੈ। ਜਿਸ ਨੂੰ ਲੋਕਾਂ ਦੀ ਜ਼ਿੰਦਗੀ ਲਈ ਸਹੀ ਨਹੀਂ ਮੰਨਿਆ ਜਾ ਰਿਹਾ । ਇਸ ਲਈ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਤੇ ਪ੍ਰਦੂਸ਼ਣ ਨੂੰ ਸ਼ੁੱਧ ਰੱਖਣ ਲਈ ਹੀ ਇਹ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਐਨਜੀਟੀ ਨੇ ਪਿਛਲੇ ਸਾਲ ਹੋਈ ਮੀਟਿੰਗ ਵਿੱਚ ਪ੍ਰਸ਼ਾਸਨ ਨੇ ਪ੍ਰਦੂਸ਼ਣ ਦੇ ਸਬੰਧ ਵਿੱਚ ਜਾਣਕਾਰੀ ਦਿੱਤੀ ਸੀ।

ਇਸ ਹਵਾ ਵਿਚ ਪ੍ਰਦੂਸ਼ਨ ਨੂੰ ਘੱਟ ਕਰਨ ਲਈ ਪ੍ਰਦੂਸ਼ਣ ਕਰਨ ਵਾਲੀ ਇੰਡਸਟਰੀ ਨੂੰ ਬੰਦ ਕਰਨਾ , ਰੋਡ ਡਸਟ, ਨਿਰਮਾਣ ਗਤੀਵਿਧੀਆਂ ਰੋਕਣਾ, ਮਸ਼ੀਨ ਤਕਨੀਕ ਨਾਲ ਸੜਕਾਂ ਦੀ ਸਫਾਈ ਕਰਨਾ, ਡੀਜ਼ਲ ਜਨਰੇਟਰ ਸੈੱਟ ਦੇ ਇਸਤੇਮਾਲ ਨੂੰ ਰੋਕਣਾ, ਖੁੱਲ੍ਹੇ ਵਿੱਚ ਕੂੜ੍ਹਾ ਜਲਾਉਣਾ ਰੋਕਣਾ, ਵਾਹਨਾਂ ਨੂੰ ਘੱਟ ਕਰਨਾ, ਟ੍ਰੈਫਿਕ ਮੈਨੇਜਮੈਂਟ, ਪਬਲਿਕ ਟਰਾਂਸਪੋਰਟ ਸਰਵਿਸ ਨੂੰ ਮਜ਼ਬੂਤ ਕਰਨਾ, ਆਦਿ ਸ਼ਾਮਲ ਹਨ। ਇਸ ਦੇ ਅਧਾਰ ਉੱਪਰ ਹੀ ਹੁਣ ਡੀਜ਼ਲ ਵਾਲੇ ਜਰਨੇਟਰ ਦੀ ਵਰਤੋਂ ਲਈ ਇਜਾਜ਼ਤ ਲੈਣੀ ਲਾਜ਼ਮੀ ਕੀਤੀ ਗਈ ਹੈ, ਉਲੰਘਣਾ ਕਰਨ ਤੇ ਬਣਦੀ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।