ਆਈ ਤਾਜਾ ਵੱਡੀ ਖਬਰ
ਵਿਸ਼ਵ ਵਿਚ ਫੈਲਣ ਵਾਲੀ ਕਰੋਨਾ ਨੇ ਬਹੁਤ ਸਾਰੇ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਹੈ ਤੇ ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਦੀ ਅਗਲੀ ਲਹਿਰ ਕਾਰਨ ਹਾਹਾਕਾਰ ਮੱਚੀ ਹੋਈ ਹੈ। ਇਸ ਕਰੋਨਾ ਨੇ ਜਿੱਥੇ ਸਭ ਤੋਂ ਜ਼ਿਆਦਾ ਪ੍ਰਭਾਵਤ ਸ਼ਕਤੀਸ਼ਾਲੀ ਦੇਸ਼ ਅਮਰੀਕਾ ਨੂੰ ਕੀਤਾ ਹੈ, ਜਿਥੇ ਹੁਣ ਟੀਕਾਕਰਨ ਤੋਂ ਬਾਅਦ ਸਥਿਤੀ ਕਾਬੂ ਹੇਠ ਆ ਚੁੱਕੀ ਹੈ। ਉੱਥੇ ਹੀ ਭਾਰਤ ਵਿਚ ਲਗਾਤਾਰ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿੱਥੇ ਸਭ ਤੋਂ ਜ਼ਿਆਦਾ ਪ੍ਰਭਾਵਤ ਮਹਾਰਾਸ਼ਟਰ ਸੂਬਾ ਹੋਇਆ ਹੈ ਜਿੱਥੇ ਮੁੰਬਈ ਦੇ ਵਿੱਚ ਵੀ ਕਰੋਨਾ ਕੇਸ ਲਗਾਤਾਰ ਵਧ ਰਹੇ ਹਨ ਅਤੇ ਬਹੁਤ ਸਾਰੇ ਫ਼ਿਲਮੀ ਅਦਾਕਾਰ ਵੀ ਇਸ ਦੀ ਚਪੇਟ ਵਿਚ ਆ ਚੁੱਕੇ ਹਨ।
ਜਲੰਧਰੀਆਂ ਲਈ ਹੁਣ ਇਕ ਸਰਕਾਰੀ ਹੁਕਮ ਜਾਰੀ ਹੋਇਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸੂਬੇ ਅੰਦਰ ਜਿਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਨੂੰ 10 ਜੂਨ ਤੱਕ ਵਧਾਏ ਜਾਣ ਦਾ ਐਲਾਨ ਕੀਤਾ ਗਿਆ ਹੈ। ਉਥੇ ਹੀ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਵੀ ਦਿੱਤੇ ਗਏ ਹਨ। ਜਿਸ ਤੇ ਜਲੰਧਰ ਵਿੱਚ ਹੁਣ ਜਿਲਾ ਮਜਿਸਟ੍ਰੇਟ ਘਣਸ਼ਾਮ ਥੌਰੀ ਵੱਲੋਂ ਦੁਕਾਨਾਂ ਨੂੰ ਬੰਦ ਕਰਨ ਦੇ ਸਮੇਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ।
ਇਹ ਫੈਸਲਾ ਡੀਸੀ ਘਣਸ਼ਾਮ ਥੌਰੀ ਵੱਲੋਂ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਜ਼ਿਲ੍ਹੇ ਅੰਦਰ ਕੁਝ ਆਦੇਸ਼ ਅੱਜ ਜਾਰੀ ਕੀਤੇ ਗਏ ਹਨ। ਜਿਨ੍ਹਾਂ ਨੂੰ 1 ਜੂਨ 2021 ਤੋਂ ਲਾਗੂ ਕੀਤਾ ਜਾ ਰਿਹਾ ਹੈ। ਇਨ੍ਹਾਂ ਆਦੇਸ਼ਾਂ ਦੇ ਅਨੁਸਾਰ ਜ਼ਿਲ੍ਹੇ ਅੰਦਰ ਸਵਿਮਿੰਗ ਪੂਲ, ਕੋਚਿੰਗ ਸੈਂਟਰ ,ਸਪੋਰਟਸ ਕੰਪਲੈਕਸ, ਸਿਨੇਮਾ ਹਾਲ, ਅਤੇ ਬਾਰ ਨੂੰ ਅਜੇ ਬੰਦ ਰੱਖੇ ਜਾਣ ਦਾ ਆਦੇਸ਼ ਦਿੱਤਾ ਗਿਆ ਹੈ।
ਉੱਥੇ ਹੀ ਵਪਾਰੀਆਂ ਦੀ ਮੰਗ ਨੂੰ ਦੇਖਦੇ ਹੋਏ ਜ਼ਿਲ੍ਹੇ ਅੰਦਰ ਦੁਕਾਨਾਂ ਨੂੰ ਬੰਦ ਕਰਨ ਦਾ ਸਮਾਂ 5 ਵਜੇ ਤੋਂ ਵਧਾ ਕੇ 6 ਵਜੇ ਸ਼ਾਮ ਤੱਕ ਕਰ ਦਿੱਤਾ ਗਿਆ ਹੈ। ਜ਼ਿਲ੍ਹੇ ਵਿੱਚ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਨੂੰ ਖੋਲ੍ਹਣ ਦਾ ਸਮਾਂ ਸਵੇਰੇ 5 ਵਜੇ ਤੋਂ ਸ਼ਾਮ 6 ਵਜੇ ਤੱਕ ਤੈਅ ਕੀਤਾ ਗਿਆ ਹੈ ਅਤੇ ਗੈਰਜ਼ਰੂਰੀ ਸਾਮਾਨ ਦੀਆਂ ਦੁਕਾਨਾ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹੇ ਜਾਣ ਦੇ ਆਦੇਸ਼ ਲਾਗੂ ਕੀਤੇ ਗਏ ਹਨ। ਉਥੇ ਹੀ ਬਜ਼ਾਰਾਂ ਵਿੱਚ ਸਾਰੇ ਦੁਕਾਨਦਾਰ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨੀ ਵੀ ਲਾਜ਼ਮੀ ਕੀਤੀ ਗਈ ਹੈ।
Previous Postਪੰਜਾਬ ਚ ਇਥੇ 6 ਜੂਨ ਨੂੰ ਇਹਨਾਂ ਵਲੋਂ ਦਿੱਤਾ ਗਿਆ ਬੰਦ ਦਾ ਸੱਦਾ – ਤਾਜਾ ਵੱਡੀ ਖਬਰ
Next Postਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਦੇਖਣ ਵਾਲਿਆਂ ਦੇ ਉਡੇ ਹੋਸ਼ – ਤਾਜਾ ਵੱਡੀ ਖਬਰ