ਜਲੰਧਰ ਚ ਇਹ ਦੁਕਾਨਦਾਰ ਹੋ ਜਾਣ ਸਾਵਧਾਨ- ਜਾਰੀ ਹੋਇਆ ਸਖ਼ਤ ਹੁਕਮ

ਆਈ ਤਾਜਾ ਵੱਡੀ ਖਬਰ

ਸ੍ਰੀ ਸਿੱਧ ਬਾਬਾ ਸੋਡਲ ਮੇਲੇ ਨੂੰ ਲੈ ਕੇ ਪੰਜਾਬ ਦੇ ਜਿਲਾ ਜਲੰਧਰ ਦੇ ਵਿੱਚ ਤਿਆਰੀਆਂ ਜ਼ੋਰਾਂ ਸ਼ੋਰਾਂ ਤੇ ਚੱਲ ਰਹੀਆਂ ਹਨ l ਹਰ ਸਾਲ ਇਹ ਮੇਲਾ ਬੜੀ ਹੀ ਧੂਮ ਧਾਮ ਦੇ ਨਾਲ ਮਨਾਇਆ ਜਾਂਦਾ ਹੈ ਤੇ ਵੱਡੀ ਗਿਣਤੀ ‘ਚ ਸੰਗਤਾਂ ਨਤਮਸਤਕ ਹੋਣ ਦੇ ਲਈ ਕੁਝ ਦੀਆਂ ਹਨ l ਇਸੇ ਵਿਚਾਲੇ ਹੁਣ ਇਸ ਮੇਲੇ ਨੂੰ ਲੈ ਕੇ ਜਲੰਧਰ ‘ਚ ਦੁਕਾਨਦਾਰਾਂ ਦੇ ਲਈ ਸਖਤ ਹੁਕਮ ਜਾਰੀ ਹੋ ਚੁੱਕੇ ਹਨ l ਦੱਸਦਈਏ ਕਿ 17 ਸਤੰਬਰ ਨੂੰ ਜਲੰਧਰ ‘ਚ ਬਾਬਾ ਸੋਢਲ ਦਾ ਮੇਲਾ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ, ਜਿਸ ਕਾਰਨ ਸੰਗਤਾਂ ਦੇ ਵਿੱਚ ਖੁਸ਼ੀ ਤੇ ਉਤਸ਼ਾਹ ਵੇਖਣ ਨੂੰ ਮਿਲ ਰਿਹਾ । ਉਧਰ ਪੰਜਾਬ ਸਰਕਾਰ ਦੀ ਇਕ ਸੰਸਥਾ ਪੰਜਾਬ ਮਿਊਂਸੀਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਨੇ ਸੋਢਲ ਮੇਲੇ ਸਬੰਧੀ ਜਲੰਧਰ ਨਿਗਮ ਦੇ ਕਮਿਸ਼ਨਰ ਤੇ ਸ਼ਹਿਰ ਦੇ ਡਿਪਟੀ ਕਮਿਸ਼ਨਰ ਨੂੰ ਕੁਝ ਹਦਾਇਤਾਂ ਭੇਜੀਆਂ ਹਨ, ਜਿਸਦੇ ਅਧਾਰ ਤੇ ਕਾਰਵਾਈ ਕੀਤੀ ਗਈ, ਜਿਸ ਕਾਰਨ ਜਲੰਧਰ ਨਿਗਮ ਨੇ ਇਸ ਵਾਰ 17 ਸਤੰਬਰ ਨੂੰ ਲੱਗਣ ਵਾਲੇ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਪਲਾਸਟਿਕ ਮੁਕਤ ਕਰਨ ਦੀ ਮੁਹਿੰਮ ਸ਼ੁਰੂ ਕਰ ਦਿੱਤੀ l ਇਸ ਮੁਹਿੰਮ ਦੇ ਪਹਿਲੇ ਪੜਾਅ ਤਹਿਤ ਨਿਗਮ ਦੇ ਸਿਹਤ ਅਧਿਕਾਰੀ ਡਾ. ਕ੍ਰਿਸ਼ਨ ਨੇ ਆਪਣੀ ਟੀਮ ਸਮੇਤ ਮੇਲਾ ਖੇਤਰ ਦਾ ਦੌਰਾ ਕਰਨਾ ਸ਼ੁਰੂ ਕਰ ਦਿੱਤਾ | ਵੱਖ-ਵੱਖ ਦੁਕਾਨਾਂ ਦਾ ਦੌਰਾ ਕਰਕੇ ਉਨ੍ਹਾਂ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਨੂੰ ਵੇਖਿਆ, ਜਿਸ ਦੌਰਾਨ ਉਨ੍ਹਾਂ ਨੂੰ ਇਹ ਵੇਖ ਕੇ ਹੈਰਾਨੀ ਹੋਈ ਕਿ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਇਕ-ਦੋ ਦੁਕਾਨਦਾਰਾਂ ਨੂੰ ਛੱਡ ਕੇ ਬਾਕੀ ਸਾਰੇ ਹੀ ਕਰ ਰਹੇ ਹਨ। ਇਸ ਮੌਕੇ ਸੋਢਲ ਮੇਲੇ ਦੌਰਾਨ ਜਾਰੀ ਰਹਿਣਗੀਆਂ ਹਦਾਇਤਾਂ ਅਨੁਸਾਰ ਮੇਲੇ ਦੌਰਾਨ ਕਿਸੇ ਵੀ ਤਰ੍ਹਾਂ ਦੇ ਪਲਾਸਟਿਕ ਕੈਰੀ ਬੈਗ ਦੀ ਵਰਤੋਂ ਨਾ ਕੀਤੀ ਜਾਵੇ, ਲੰਗਰ ਆਦਿ ਲਈ ਪਲਾਸਟਿਕ ਅਤੇ ਥਰਮੋਕੋਲ ਦੀ ਕਟਲਰੀ ਦੀ ਵਰਤੋਂ ਨਾ ਕੀਤੀ ਜਾਵੇ। ਪਲਾਸਟਿਕ ਨਾਲ ਢੱਕੀਆਂ ਪੇਪਰ ਪਲੇਟਾਂ ਤੇ ਹੋਰ ਕਟਲਰੀ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਮਠਿਆਈਆਂ ਦੇ ਡੱਬਿਆਂ ‘ਤੇ ਪਲਾਸਟਿਕ ਦੇ ਰੈਪਰ ਨਹੀਂ ਹੋਣੇ ਚਾਹੀਦੇ। ਇਸ ਤੋਂ ਇਲਾਵਾ ਹੋਰ ਵੀ ਕਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਹਨਾਂ ਦੀ ਪਾਲਣਾ ਕਰਨਾ ਬਹੁਤ ਜ਼ਰੂਰੀ ਹੈ l