ਜਲੰਧਰ ਤੋਂ ਬਾਅਦ ਹੁਣੇ ਹੁਣੇ ਪੰਜਾਬ ਦੇ ਇਸ ਜਿਲ੍ਹੇ ਚ ਵੀ ਲੱਗਿਆ ਰਾਤ ਦਾ ਕਰਫਿਊ – ਹੋ ਜਾਵੋ ਸਾਵਧਾਨ

ਆਈ ਤਾਜਾ ਵੱਡੀ ਖਬਰ

ਇਨਸਾਨ ਹਰ ਇਕ ਤਰ੍ਹਾਂ ਦੀ ਸਮੱਸਿਆ ਦੇ ਨਾਲ ਨਿਪਟ ਸਕਦਾ ਹੈ। ਪਰ ਇਸ ਜ਼ਿੰਦਗੀ ਦੇ ਵਿੱਚ ਕੁਝ ਅਜਿਹੀਆਂ ਸਮੱਸਿਆਵਾਂ ਹੁੰਦੀਆਂ ਹਨ ਜਿਸ ਦਾ ਸਾਹਮਣਾ ਕਰਨ ਦੇ ਲਈ ਇਕੱਲੀ ਮਨੁੱਖੀ ਜ਼ਿੰਦਗੀ ਤਾਂ ਇਕ ਪਾਸੇ ਇਸ ਸੰਸਾਰ ਦੇ ਪੂਰੇ ਦੇ ਪੂਰੇ ਸੂਝਵਾਨ ਵਿਅਕਤੀ ਵੀ ਘੱਟ ਲੱਗਣ ਲੱਗ ਪੈਂਦੇ ਹਨ। ਇਸ ਇਨਸਾਨੀ ਸਰੀਰ ਨੂੰ ਕਈ ਤਰ੍ਹਾਂ ਦੀਆਂ ਅਲਾਮਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਹਨਾਂ ਵਿੱਚੋਂ ਕੁੱਝ ਕੁ ਦਾ ਤੇ ਆਪਣੇ ਆਪ ਹੀ ਛੁਟਕਾਰਾ ਹੋ ਜਾਂਦਾ ਹੈ ਜਦ ਕਿ ਕੁੱਝ ਚੀਜ਼ਾਂ ਦੇ ਇਲਾਜ ਵਾਸਤੇ ਉਪਚਾਰ ਕਰਨ ਦੀ ਜ਼ਰੂਰਤ ਪੈਂਦੀ ਹੈ।

ਸਾਲ 2019 ਦੇ ਅਖੀਰਲੇ ਮਹੀਨਿਆਂ ਦੇ ਵਿਚੋਂ ਕੋਰੋਨਾ ਵਾਇਰਸ ਦੀ ਬਿਮਾਰੀ ਨੇ ਇਸ ਵਿਸ਼ਵ ਦੇ ਵਿੱਚ ਦਸਤਕ ਦਿੱਤੀ ਸੀ ਜਿਸ ਤੋਂ ਬਾਅਦ ਇਸ ਬਿਮਾਰੀ ਦੇ ਭਿਆਨਕ ਸਿੱਟੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਸਨ। ਇਸ ਤੋਂ ਬਚਾਅ ਕਰਦੇ ਹੋਏ ਹੁਣ ਤੱਕ ਕਈ ਤਰ੍ਹਾਂ ਦੇ ਅਹਿਮ ਫੈਸਲੇ ਲਏ ਜਾ ਚੁੱਕੇ ਹਨ ਪਰ ਇਹਨਾਂ ਵਿਚੋਂ ਜ਼ਿਆਦਾਤਰ ਲਾਕਡਾਊਨ ਨੂੰ ਇਸਤੇਮਾਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਰਕਾਰ ਵੱਲੋਂ ਕਰਫਿਊ ਲਗਾਉਣ ਦੇ ਹੁਕਮ ਵੀ ਜਾਰੀ ਕੀਤੇ ਗਏ ਸਨ। ਮੌਜੂਦਾ ਸਮੇਂ ਭਾਰਤ ਦੇ ਕੁਝ ਖੇਤਰਾਂ ਵਿੱਚ ਵੀ ਕਰਫਿਊ ਲਗਾਇਆ ਜਾ ਰਿਹਾ ਹੈ ਜਿਸ ਦੀ ਮਿਆਦ ਨੂੰ ਹੁਣ ਇਕ ਵਾਰ ਫਿਰ ਤੋਂ ਵਧਾ ਦਿੱਤਾ ਗਿਆ ਹੈ।

ਜਲੰਧਰ ਤੋਂ ਬਾਅਦ ਹੁਣ ਇਸ ਜਿਲ੍ਹੇ ਚ ਲੱਗਿਆ ਰਾਤ ਦਾ ਕਰਫਿਊ – ਅੱਜ ਜਲੰਧਰ ਦੇ ਵਿਚ ਕਰਫਿਊ ਲਗਾਉਣ ਦੇ ਆਦੇਸ਼ ਤੋਂ ਬਾਅਦ ਹੁਣ ਕੋਰੋਨਾ ਦੇ ਵਧਦੇ ਹੋਏ ਕੇਸਾਂ ਨੂੰ ਦੇਖਦੇ ਹੋਏ ਡੀ ਸੀ ਵੱਲੋਂ ਨਵਾਂਸ਼ਹਿਰ ‘ਚ 6 ਮਾਰਚ ਤੋਂ ਰਾਤ ਦਾ ਕਰਫਿਊ ਲਾਗੂ ਕੀਤਾ ਗਿਆ ਹੈ, ਜਿਸ ਤਹਿਤ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਜ਼ਿਲ੍ਹੇ ‘ਚ ਨਾਈਟ ਕਰਫਿਊ ਲਾਗੂ ਰਹੇਗਾ। ਪਰ ਇਸਦੇ ਨਾਲ ਹੀ ਸਰਕਾਰ ਵੱਲੋਂ ਇਹ ਵਾਰ ਵਾਰ ਅਪੀਲ ਕੀਤੀ ਜਾ ਰਹੀ ਹੈ ਕਿ ਲੋਕ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਕੋਰੋਨਾ ਵਾਇਰਸ ਤੋਂ ਬਚਾਅ ਦੀਆਂ ਗਾਈਡਲਾਈਨਜ਼ ਦੀ ਪਾਲਣਾ ਜ਼ਰੂਰ ਕਰਨ।

ਕਰੋਨਾ ਕੇਸਾਂ ਵਿੱਚ ਫਿਰ ਤੋਂ ਵਾਧਾ ਦਰਜ ਕੀਤਾ ਜਾ ਰਿਹਾ ਹੈ। ਪਿਛਲੇ ਕੁਝ ਦਿਨਾ ਤੋ ਕਰੋਨਾ ਦੇ ਕੇਸ ਤੇਜ਼ੀ ਨਾਲ ਵਧ ਰਿਹੈ। ਕਰੋਨਾ ਦੀ ਪਹਿਲੀ ਲਹਿਰ ਦੇ ਦੌਰਾਨ ਵੀ ਸ਼ੁਰੂਆਤ ਵਿੱਚ ਨਵਾਂ ਸ਼ਹਿਰ ਵਿੱਚ ਸਭ ਤੋਂ ਵਧੇਰੇ ਕੇਸ ਸਾਹਮਣੇ ਆਏ ਸਨ। ਹੁਣ ਫਿਰ ਤੋਂ ਨਵਾਂ ਸ਼ਹਿਰ ਵਿੱਚ ਕਰੋਨਾ ਦੇ ਬਹੁਤ ਸਾਰੇ ਕੇਸ ਸਾਹਮਣੇ ਆਏ ਹਨ।