ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਲਗਾਤਾਰ ਸਰਕਾਰ ਵੱਲੋਂ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਵਾਸਤੇ ਬਹੁਤ ਸਾਰੀਆਂ ਕੋਸ਼ਿਸ਼ਾ ਕੀਤੀਆਂ ਜਾ ਰਹੀਆਂ ਹਨ। ਕਿਉਕਿ ਪੰਜਾਬ ਵਿੱਚ ਪਿੱਛਲੇ ਕਈ ਸਾਲਾਂ ਤੋਂ ਲਗਾਤਾਰ ਲੁੱਟ ਖੋਹ ਦੀਆਂ ਘਟਨਾਵਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਅਜਿਹੀਆਂ ਘਟਨਾਵਾਂ ਨੂੰ ਵੇਖ ਕੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਪੁਲਸ ਦੀ ਚੌਕਸੀ ਵਧਾਏ ਜਾਣ ਦੇ ਕਾਰਨ ਵੀ ਗੈਰ ਸਮਾਜਿਕ ਅਨਸਰਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਹੁਣ ਜਲੰਧਰ ਬੈਂਕ ਵਿਚ ਡਾਕਾ ਮਾਰਨ ਵਾਲੇ ਆਏ ਪੁਲਸ ਦੇ ਅੜਿਕੇ, ਹੋਇਆ ਇਹ ਵੱਡਾ ਖੁਲਾਸਾ ,ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ।
ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪੰਜਾਬ ਪੁਲਿਸ ਵੱਲੋਂ ਵੱਡੀ ਸਫ਼ਲਤਾ ਹਾਸਿਲ ਕੀਤੀ ਗਈ ਹੈ। ਦੱਸ ਦਈਏ ਕਿ ਜਲੰਧਰ ਪੁਲਸ ਵੱਲੋਂ ਯੂਕੋ ਬੈਂਕ ਲੁੱਟਣ ਵਾਲੇ ਤਿੰਨ ਮੁਲਜ਼ਮ ਗ੍ਰਿਫ਼ਤਾਰ ਕੀਤੇ ਗਏ ਹਨ। ਜਿੱਥੇ ਕੁੱਝ ਦਿਨ ਪਹਿਲਾਂ ਸੋਢਲ ਰੋਡ ਸਥਿਤ ਯੂਕੋ ਬੈਂਕ ਵਿਚ ਲੁਟੇਰਿਆਂ ਵੱਲੋਂ ਦਿਨ ਦਿਹਾੜੇ ਬੰਦੂਕ ਦੀ ਨੋਕ ’ਤੇ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ ਸੀ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਲੁਟੇਰੇ ਮੌਕੇ ਤੋਂ ਫਰਾਰ ਹੋ ਗਏ ਸਨ। ਲੁਟੇਰਿਆਂ ਵਲੋ ਬੈਂਕ ਵਿਚ ਅੰਦਰ ਆਉਂਦਿਆਂ ਹੀ ਪਹਿਲਾਂ ਬੈਂਕ ਕਰਮਚਾਰੀਆਂ ਨੂੰ ਬੰਧਕ ਬਣਾ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਸੀ।
ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਘਟਨਾ ਦਾ ਮੁੱਖ ਦੋਸ਼ੀ ਗੋਪੀ ਵਾਸੀ ਬਸਤੀ ਸ਼ੇਖ ਪੁਲਸ ਦੀ ਗ੍ਰਿਫ਼ਤ ਤੋਂ ਅਜੇ ਬਾਹਰ ਹੈ। ਜਿਸ ਕੋਲ ਬਾਕੀ ਦੀ ਰਕਮ ਹੈ। ਮੁਲਜ਼ਮਾਂ ਕੋਲੋਂ ਪੁਲਸ ਨੇ 7.50 ਲੱਖ ਰੁਪਏ ਬਰਾਮਦ ਕੀਤੇ ਹਨ।
ਮੁਲਜ਼ਮਾਂ ਦੀ ਪਛਾਣ ਅਜੈ ਪਾਲ ਨਿਹੰਗ ਵਾਸੀ ਬਸਤੀ ਸ਼ੇਖ ਉੱਤਮ ਨਗਰ,ਤਰੁਣ ਨਾਹਰ ਪੁੱਤਰ ਕਿਸ਼ਨ ਕੁਮਾਰ ਵਾਸੀ ਕੋਟ ਮੁਹੱਲਾ ਬਸਤੀ ਸ਼ੇਖ, ਵਿਨੈ ਤਿਵਾੜੀ ਵਾਸੀ ਉੱਤਮ ਨਗਰ ਬਸਤੀ ਸ਼ੇਖ ਵਜੋਂ ਹੋਈ ਹੈ ਉਥੇ ਹੀ ਫਰਾਰ ਮੁਲਜ਼ਮ ਦੀ ਪਹਿਚਾਣ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਇੰਦਰਜੀਤ ਵਾਸੀ ਉੱਤਮ ਨਗਰ ਬਸਤੀ ਸ਼ੇਖ ਵਜੋਂ ਹੋਈ ਹੈ। ਇਸ ਸਾਰੀ ਘਟਨਾ ਨੂੰ ਅੰਜਾਮ ਦੇਣ ਦੀ ਸਾਜਿਸ਼ ਅਜੈਪਾਲ ਦੇ ਘਰ ਬੈਠ ਕੇ ਰਚੀ ਗਈ ਸੀ,ਪੁਲਿਸ ਦੀ ਕਾਰਗੁਜ਼ਾਰੀ ਦੀ ਸਾਰੇ ਪਾਸੇ ਸ਼ਲਾਘਾ ਕੀਤੀ ਜਾ ਰਹੀ ਹੈ।
Previous Postਕੇਂਦਰ ਸਰਕਾਰ ਵਲੋਂ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਕੀਤਾ ਇਹ ਐਲਾਨ
Next Postਪੰਜਾਬ: ਰੱਖੜੀ ਬੰਨ੍ਹ ਕੇ ਘਰ ਪਰਤਦਿਆਂ ਭੈਣ ਨਾਲ ਵਾਪਰਿਆ ਹਾਦਸਾ, ਹੋਈ ਭੈਣ ਦੀ ਮੌਤ